02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਅੱਜ ਤੇਲ ਦੀਆਂ ਕੀਮਤਾਂ ਵਿਰੁੱਧ ਲਾਇਆ ਜਾਵੇਗਾ ਰੋਸ ਧਰਨਾ- ਪ੍ਰਧਾਨ ਦੌਲਤਪੁਰਾ <br/>

Ad Position 21
No active advertisement
ਅਜੀਤ ਡੈਸਕ 03-06-2026
ਬਾਘਾ ਪੁਰਾਣਾ, 2 ਜੂਨ (ਗੁਰਮੀਤ ਸਿੰਘ ਮਾਣੂੰਕੇ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਅਹਿਮ ਮੀਟਿੰਗ ਗੁਰਦੁਆਰਾ ਮੁਗਲੂ ਪੱਤੀ ਬਾਘਾ ਪੁਰਾਣਾ ਵਿਖੇ ਬਲਾਕ ਪ੍ਰਧਾਨ ਗੁਰਦੇਵ ਸਿੰਘ ਦੀ ਅਗਵਾਈ 'ਚ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਸੂਬਾ ਸੀਨੀਅਰ ਮੀਤ ਪ੍ਰਧਾਨ ਪ੍ਰੀਤਮ ਸਿੰਘ ਬਰਾੜ, ਜ਼ਿਲ੍ਹਾ ਜਰਨਲ ਸਕੱਤਰ ਰਵਿੰਦਰ ਸਿੰਘ ਭੋਲਾ ਮਾਣੂੰਕੇ, ਮੀਤ ਪ੍ਰਧਾਨ ਜਗਤਾਰ ਸਿੰਘ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਇਸ ਸਮੇਂ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਪ੍ਰਧਾਨ ਪ੍ਰੀਤਮ ਸਿੰਘ ਬਰਾੜ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀ ਮਿਲੀ ਭੁਗਤ ਕਾਰਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਅਥਾਹ ਵਾਧਾ ਕੀਤਾ ਗਿਆ ਸੀ ਜਿਸ ਨੂੰ ਲੈ ਕੇ ਬੀ.ਕੇ.ਯੂ. ਲੱਖੋਵਾਲ ਵਲੋਂ 2 ਜੂਨ ਦਿਨ ਮੰਗਲਵਾਰ ਨੂੰ ਡੀ.ਸੀ. ਦਫ਼ਤਰ ਮੋਗਾ ਵਿਖੇ ਵਿਸ਼ਾਲ ਰੋਸ ਧਰਨਾ ਦਿੱਤਾ ਜਾ ਰਿਹਾ ਹੈ | ਇਸ ਧਰਨੇ ਦੌਰਾਨ ਉਕਤ ਕਿਸਾਨ ਆਗੂਆਂ ਨੇ ਸਮੂਹ ਬਲਾਕ ਦੇ ਯੂਨੀਅਨ ਮੈਂਬਰਾਂ ਅਤੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਡੀ.ਸੀ. ਦਫ਼ਤਰ ਮੋਗਾ ਵਿਖੇ ਸਵੇਰੇ 10 ਵਜੇ ਪਹੁੰਚਿਆ ਜਾਵੇ ਅਤੇ ਇਹ ਧਰਨਾ ਸ਼ਾਮ 3 ਵਜੇ ਤੱਕ ਹੋਵੇਗਾ ਜਿਸ ਮੌਕੇ ਸਮੇਂ ਦੀਆਂ ਸੱਤਾਧਾਰੀ ਸੁੱਤੀਆਂ ਸਰਕਾਰਾਂ ਨੂੰ ਜਗਾਉਣ ਲਈ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਇਸ ਮੌਕੇ ਭਗਤ ਸਿੰਘ ਲੰਗੇਆਣਾ ਜਰਨਲ ਸਕੱਤਰ, ਮੇਜਰ ਸਿੰਘ ਬਾਘਾ ਪੁਰਾਣਾ, ਕਾਕਾ ਬਰਾੜ ਬਾਘਾ ਪੁਰਾਣਾ, ਜਗਸੀਰ ਸਿੰਘ ਜੱਗੀ ਆਦਿ ਵੱਡੀ ਗਿਣਤੀ 'ਚ ਯੂਨੀਅਨ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਹਾਂਪੁਰਖ ਸੰਤ ਬਾਬਾ ਨਛੱਤਰ ਸਿੰਘ ਚੰਦਾਂ ਵਾਲਿਆਂ ਦੀ ਯਾਦ 'ਚ ਜਲਦੀ ਵੰਡੇ ਜਾਣਗੇ ਟਰਾਈ ਸਾਈਕਲ, ਬਾਕਰ, ਖਰੌੜੀਆਂ ਅਗਲੀ ਖ਼ਬਰ ਵਰਲਡ ਕੈਂਸਰ ਕੇਅਰ ਦੁਨੀਆਂ ਦੇ 48 ਦੇਸ਼ਾਂ ਵਿਚ ਕੰਮ ਕਰ ਰਹੀ ਹੈ-ਕੁਲਵੰਤ ਸਿੰਘ ਧਾਲੀਵਾਲ
Ad Position 24