ਬਾਘਾ ਪੁਰਾਣਾ, 2 ਜੂਨ (ਟਿੰਕੂ ਕਾਠਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਸਾਲਾਨਾ ਨਤੀਜਿਆਂ ਵਿਚ ਬਾਘਾ ਪੁਰਾਣਾ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਪੰਜਾਬ ਕੋ-ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਜੋ ਕਿ ਮਰਹੂਮ ਪਿ੍ੰਸੀਪਲ ਗੁਰਦੇਵ ਸਿੰਘ ਦੇ ਆਸ਼ੀਰਵਾਦ ਨਾਲ ਅਤੇ ਪਿ੍ੰਸੀਪਲ ਸੰਦੀਪ ਮਹਿਤਾ ਦੇ ਦਿਸ਼ਾ ਨਿਰਦੇਸ਼ਾਂ ਦੇ ਨਾਲ ਦਿਨ ਬ ਦਿਨ ਉਪਲਬਧੀਆਂ ਹਾਸਲ ਕਰ ਰਹੀ ਹੈ ਦੀ ਬੇਹੱਦ ਹੋਣਹਾਰ ਅਤੇ ਮਿਹਨਤੀ ਵਿਦਿਆਰਥਣ ਸ਼ਨਾਇਆ ਮਹਿਤਾ ਨੇ ਇਤਿਹਾਸਕ ਪ੍ਰਾਪਤੀ ਹਾਸਲ ਕਰਦਿਆਂ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ¢ ਸ਼ਨਾਇਆ ਮਹਿਤਾ ਨੇ 500 ਅੰਕਾਂ ਵਿਚੋਂ 489 ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਅਤੇ ਪੰਜਾਬ ਦੀ ਮੈਰਿਟ ਸੂਚੀ ਵਿਚੋਂ 12ਵਾਂ ਸਥਾਨ ਹਾਸਲ ਕਰਕੇ ਆਪਣੀ ਯੋਗਤਾ ਦਾ ਲੋਹਾ ਮਨਾਇਆ¢ ਇਸ ਮਾਣਮੱਤੀ ਸਫਲਤਾ ਲਈ ਇਸ ਹੋਣਹਾਰ ਧੀ ਨੂੰ ਉਸ ਦੇ ਪਰਿਵਾਰ ਸਮੇਤ ਚੰਡੀਗੜ੍ਹ ਸਥਿਤ ਟੈਗੋਰ ਥੀਏਟਰ 'ਚ ਆਯੋਜਿਤ ਸਨਮਾਨ ਸਮਾਰੋਹ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਐਜੂਕੇਸ਼ਨ ਮਨਿਸਟਰ ਹਰਜੋਤ ਬੈਂਸ ਅਤੇ ਦਿੱਲੀ ਦੇ ਸਾਬਕਾ ਡਿਪਟੀ ਸੀ.ਐਮ. ਮਨੀਸ਼ ਸਿਸੋਦੀਆ ਨੇ ਸ਼ਨਾਇਆ ਮਹਿਤਾ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ¢ ਇਸ ਮੌਕੇ ਬੱਚਿਆਂ ਅਤੇ ਮਾਪਿਆਂ ਦੇ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਵਿਦਿਆਰਥੀਆਂ ਦੀ ਭਰਪੂਰ ਸ਼ਲਾਘਾ ਕੀਤੀ | ਮੁੱਖ ਮੰਤਰੀ ਨੇ ਸ਼ਨਾਇਆ ਨੂੰ ਭਵਿੱਖ ਵਿਚ ਉੱਚ ਕੋਟੀ ਦੀ ਵਿੱਦਿਆ ਹਾਸਲ ਕਰਨ, ਜੀਵਨ ਵਿਚ ਵੱਡੇ ਟੀਚੇ ਮਿਥਣ ਅਤੇ ਸਮਾਜ ਦੇ ਵਿਚ ਕੁਝ ਵੱਡਾ ਬਣ ਕੇ ਦਿਖਾਉਣ ਲਈ ਆਪਣਾ ਆਸ਼ੀਰਵਾਦ ਦਿੱਤਾ | ਇਸ ਯਾਦਗਾਰੀ ਮੌਕੇ ਸ਼ਨਾਇਆ ਮਹਿਤਾ ਦੇ ਪਿਤਾ ਜੋ ਇਸੇ ਸਕੂਲ ਦੇ ਪਿ੍ੰਸੀਪਲ ਵਜੋਂ ਸੇਵਾਵਾਂ ਨਿਭਾ ਰਹੇ ਸੰਦੀਪ ਮਹਿਤਾ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵਲੋਂ ਬੱਚਿਆਂ ਨੂੰ ਖੁਦ ਚੰਡੀਗੜ੍ਹ ਬੁਲਾ ਕੇ ਇਸ ਤਰ੍ਹਾਂ ਸਨਮਾਨਿਤ ਕਰਨਾ ਇਕ ਸ਼ਾਨਦਾਰ ਅਤੇ ਇਤਿਹਾਸਕ ਉਪਰਾਲਾ ਹੈ¢ ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕੀਤੀ ਗਈ ਇਸ ਹੌਸਲਾ ਅਫਜ਼ਾਈ ਸਦਕਾ ਬੱਚਿਆਂ ਨੂੰ ਅੱਗੇ ਵਧਣ ਲਈ ਪੇ੍ਰਰਨਾ ਮਿਲੇਗੀ | ਇਸ ਖੁਸ਼ੀ ਦੇ ਮੌਕੇ ਸ਼ਨਾਇਆ ਦੇ ਨਾਲ ਉਨ੍ਹਾਂ ਦੀ ਮਾਤਾ ਸੁਧਾ ਮਹਿਤਾ ਅਤੇ ਪਰਿਵਾਰ ਦੇ ਹੋਰ ਮੈਂਬਰ ਵੀ ਹਾਜ਼ਰ ਸਨ ਜਿਨ੍ਹਾਂ ਨੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ¢ ਇਸ ਮÏਕੇ ਮੈਡਮ ਪਰਮਿੰਦਰ ਕੌਰ, ਐਡਵੋਕੇਟ ਰਾਜਾ ਸਿੰਘ, ਮੈਡਮ ਖੁਸ਼ਪ੍ਰੀਤ ਕੌਰ ਅਤੇ ਕੋਆਰਡੀਨੇਟਰ ਮੁਕੇਸ਼ ਅਰੋੜਾ ਹਾਜ਼ਰ ਸਨ¢