02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਕਿਸਾਨਾਂ ਤੇ ਮਜ਼ਦੂਰਾਂ ਦੇ ਭਖਦੇ ਮਸਲਿਆਂ ਦੇ ਹੱਲ ਲਈ ਸੰਯੁਕਤ ਕਿਸਾਨ ਮੋਰਚਾ ਨੇ ਮੰਗ ਪੱਤਰ ਸੌਂਪਿਆ

Ad Position 21
No active advertisement
ਅਜੀਤ ਡੈਸਕ 03-06-2026
ਮੋਗਾ, 2 ਜੂਨ (ਜਸਪਾਲ ਸਿੰਘ ਬੱਬੀ)-ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀ ਅਗਵਾਈ ਹੇਠ ਸੰਯੁਕਤ ਕਿਸਾਨ ਮੋਰਚਾ ਜਥੇਬੰਦੀਆਂ ਮੋਗਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਵਿੱਤ ਸਕੱਤਰ ਬਲੌਰ ਸਿੰਘ ਘੱਲ ਕਲਾਂ, ਕਿਰਤੀ ਕਿਸਾਨ ਯੂਨੀਅਨ ਦੇ ਜਸਮੇਲ ਸਿੰਘ ਰਾਜੇਆਣਾ ਜ਼ਿਲ੍ਹਾ ਪੈੱ੍ਰਸ ਸਕੱਤਰ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਬਹਿਰਾਮਕੇ, ਭਾਰਤੀ ਕਿਸਾਨ ਯੂਨੀਅਨ ਡਕੌਦਾ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਕਾਲੇਕੇ, ਬੀ. ਕੇ. ਯੂ. ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ, ਕ੍ਰਾਂਤੀਕਾਰੀ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ, ਜ਼ਿਲ੍ਹਾ ਸਕੱਤਰ ਕੁੱਲ ਹਿੰਦ ਕਿਸਾਨ ਸਭਾ ਜਗਜੀਤ ਸਿੰਘ, ਪੰਜਾਬ ਖੇਤ ਮਜ਼ਦੂਰ ਯੂਨੀਅਨ ਸੂਬਾ ਜਨਰਲ ਸਕੱਤਰ ਦਰਸ਼ਨ ਸਿੰਘ ਹਿੰਮਤਪੁਰਾ ਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਭਖਦੇ ਮਸਲਿਆਂ ਸਬੰਧੀ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਪੰਜਾਬ ਸਰਕਾਰ ਦੇ ਨਾਂਅ ਇਕ ਮੰਗ ਪੱਤਰ ਡਿਪਟੀ ਕਮਿਸ਼ਨਰ ਮੋਗਾ ਰਾਹੀਂ ਭੇਜਿਆ ਗਿਆ | ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਦੇਸ਼ ਦੀ 60 ਫੀਸਦੀ ਤੋਂ ਵੱਧ ਆਬਾਦੀ ਦੀ ਰੋਜ਼ੀ-ਰੋਟੀ ਖੇਤੀਬਾੜੀ ਨਾਲ ਜੁੜੀ ਹੋਈ ਹੈ ਪਰ ਅੱਜ ਖੇਤੀ ਖੇਤਰ ਗੰਭੀਰ ਆਰਥਿਕ ਅਤੇ ਸਮਾਜਿਕ ਸੰਕਟ ਵਿਚੋਂ ਲੰਘ ਰਿਹਾ ਹੈ | ਲਗਾਤਾਰ ਵਧ ਰਹੀਆਂ ਖੇਤੀ ਲਾਗਤਾਂ, ਫਸਲਾਂ ਦੇ ਲਾਹੇਵੰਦ ਭਾਅ ਨਾ ਮਿਲਣ, ਕਰਜ਼ੇ ਦੇ ਬੋਝ, ਕੁਦਰਤੀ ਆਫਤਾਂ, ਸਰਕਾਰੀ ਨੀਤੀਆਂ ਕਾਰਨ ਕਿਸਾਨਾਂ ਅਤੇ ਮਜ਼ਦੂਰਾਂ ਦੀ ਹਾਲਤ ਦਿਨੋ-ਦਿਨ ਖਰਾਬ ਹੁੰਦੀ ਜਾ ਰਹੀ ਹੈ | ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਸਾਰੀਆਂ ਫਸਲਾਂ ਦੀ ਐਮ.ਐਸ.ਪੀ. 'ਤੇ ਖਰੀਦ ਦੀ ਕਾਨੂੰਨੀ ਗਾਰੰਟੀ ਕੀਤੀ ਜਾਵੇ ਅਤੇ ਸਵਾਮੀਨਾਥਨ ਕਮਿਸ਼ਨ ਦੀ ਸਿਫਾਰਸ਼ ਅਨੁਸਾਰ ਸੀ.ਟੂ+50 ਪ੍ਰਤੀਸ਼ਤ ਫਾਰਮੂਲੇ ਤਹਿਤ ਭਾਅ ਨਿਰਧਾਰਿਤ ਕੀਤੇ ਜਾਣ | ਪੰਜਾਬ ਵਿਚ ਖਾਦਾਂ, ਡੀਜ਼ਲ ਅਤੇ ਹੋਰ ਖੇਤੀ ਲੋੜਾਂ ਦੀ ਪੂਰੀ ਸਪਲਾਈ ਯਕੀਨੀ ਬਣਾਈ ਜਾਵੇ ਅਤੇ ਕਿਸਾਨਾਂ ਨੂੰ ਸਮੇਂ ਸਿਰ ਫਸਲੀ ਕਰਜ਼ਾ ਮੁਹੱਈਆ ਕਰਵਾਇਆ ਜਾਵੇ | ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਕਰਜ਼ਾ ਮੁਕਤ ਕਰਨ ਲਈ ਵਿਸ਼ੇਸ਼ ਯੋਜਨਾ ਲਾਗੂ ਕੀਤੀ ਜਾਵੇ, ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ 10 ਲੱਖ ਰੁਪਏ ਮੁਆਵਜ਼ਾ ਅਤੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ | ਸੰਯੁਕਤ ਕਿਸਾਨ ਮੋਰਚਾ ਨੇ ਮੰਗ ਕੀਤੀ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚ ਪੰਜਾਬ ਦੇ ਹੱਕਾਂ ਦੀ ਪੂਰੀ ਰੱਖਿਆ ਕੀਤੀ ਜਾਵੇ, ਭਾਰਤ ਮਾਲਾ ਪ੍ਰੋਜੈਕਟ ਤਹਿਤ ਜ਼ਮੀਨਾਂ ਦੇ ਯੋਗ ਮੁਆਵਜ਼ੇ ਦਿੱਤੇ ਜਾਣ,ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਜਾਇਜ਼ ਮੰਗਾਂ ਨੂੰ ਗੰਭੀਰਤਾ ਨਾਲ ਨਾ ਲਿਆ ਗਿਆ ਤਾਂ ਸੰਯੁਕਤ ਕਿਸਾਨ ਮੋਰਚਾ ਪੰਜਾਬ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਮਜਬੂਰ ਹੋਵੇਗਾ | ਇਸ ਮੌਕੇ ਸੂਬਾ ਆਗੂ ਮੋਹਨ ਸਿੰਘ ਜੀਂਦੜਾ, ਸੂਰਤ ਸਿੰਘ ਕਾਦਰਵਾਲਾ, ਬਲਕਰਨ ਸਿੰਘ ਢਿੱਲੋਂ ਨੈਸ਼ਨਲ ਲੈਬ ਵਾਲੇ, ਹਰਜੀਤ ਸਿੰਘ ਮਨਾਵਾਂ, ਲਖਬੀਰ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਰਵਿੰਦਰ ਸਿੰਘ ਭੋਲਾ, ਕੁਲਦੀਪ ਕੌਰ ਕੁੱਸਾ, ਬਚਿੱਤਰ ਕੌਰ ਤਲਵੰਡੀ, ਇਕਬਾਲ ਸਿੰਘ ਸਿੰਘਾਂ ਵਾਲਾ, ਗੁਰਦਾਸ ਸਿੰਘ ਸੇਖਾ, ਗੁਰਚਰਨ ਸਿੰਘ ਰਾਮਾ, ਸੂਬਾ ਆਗੂ ਨਿਰਭੈ ਸਿੰਘ ਢੁੱਡੀਕੇ, ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਸਾਫੂਵਾਲਾ, ਬੂਟਾ ਸਿੰਘ, ਮੁਖਤਿਆਰ ਸਿੰਘ, ਗੁਰਦਿਆਲ ਸਿੰਘ ਘਾਲੀ, ਜਗਸੀਰ ਸਿੰਘ ਧੂੜਕੋਟ, ਤਜਿੰਦਰ ਸਿੰਘ ਭੇਖਾ, ਗੁਰਮੀਤ ਸਿੰਘ, ਕਰਮਜੀਤ ਸਿੰਘ, ਜਗਰੂਪ ਸਿੰਘ ਮਾਹਲਾ, ਸੁਰਜੀਤ ਸਿੰਘ ਰੰਧਾਵਾ, ਬਲਵੀਰ ਸਿੰਘ ਮਾਨ, ਮਨਦੀਪ ਸਿੰਘ ਮੰਨਾ, ਕਾਰਜ ਸਿੰਘ, ਗੁਰਦੀਪ ਸਿੰਘ, ਅਕਬਰ, ਧਰਮਪਾਲ ਸਿੰਘ, ਦਿਲਜੋਤ ਸਿੰਘ, ਰਾਮ ਮੋਗਾ, ਇਕਬਾਲ ਸਿੰਘ, ਗੁਰਜੰਟ ਸਿੰਘ ਹਰਭਜਨ ਕੌਰ, ਮੋਹਿੰਦਰ ਕੌਰ, ਸ਼ਿੰਦਰ ਕੌਰ, ਬਾਬੂ ਸਿੰਘ, ਸੁਰਜੀਤ ਸਿੰਘ, ਦਰਸ਼ਨ ਸਿੰਘ, ਹਰਨੇਕ ਸਿੰਘ, ਪ੍ਰਗਟ ਸਿੰਘ, ਪ੍ਰੇਮ ਲਾਲ ਪੁਰੀ, ਸੁਖਵਿੰਦਰ ਸਿੰਘ, ਕਾਰਜ ਸਿੰਘ ਆਦਿ ਕਿਸਾਨ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲੋਕਾਂ ਨੇ ਸਰਕਾਰ ਦੇ ਕੰਮਾਂ 'ਤੇ ਮੋਹਰ ਲਗਾਈ-ਟੀਟੂ ਬਰਾੜ, ਸਰਬਜੀਤ ਕੌਰ ਅਗਲੀ ਖ਼ਬਰ ਪ੍ਰੀ ਐਸ.ਆਈ. ਆਰ ਤਹਿਤ ਵੋਟਰ ਮੈਪਿੰਗ ਫ਼ੀਸਦੀ ਵਧਾਉਣ ਲਈ 7 ਜੂਨ ਨੂੰ ਲੱਗੇਗਾ ਵਿਸ਼ੇਸ਼ ਕੈਂਪ
Ad Position 24