02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ ਨੇ ਕੁਲਵਿੰਦਰ ਸਿੰਘ ਨੂੰ ਰੂਰਲ ਡਿਵੈਲਪਮੈਂਟ ਸੈਲ ਦਾ ਚੇਅਰਮੈਨ ਕੀਤਾ ਨਿਯੁਕਤ

Ad Position 21
No active advertisement
ਅਜੀਤ ਡੈਸਕ 03-06-2026
ਮੋਗਾ, 2 ਜੂਨ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਹਰੀ ਸਿੰਘ ਖਾਈ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਆਦੇਸ਼ਾਂ 'ਤੇ ਕੁਲਵਿੰਦਰ ਸਿੰਘ ਕਿੰਦੋ ਕੋਕਰੀ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਕੀਤੀਆਂ ਸੇਵਾਵਾਂ ਦੇ ਮੱਦੇ ਨਜ਼ਰ ਉਨ੍ਹਾਂ ਨੂੰ ਰੂਰਲ ਡਿਵੈਲਪਮੈਂਟ ਸੈਲ ਮੋਗਾ ਦਾ ਚੇਅਰਮੈਨ ਨਿਯੁਕਤ ਕੀਤਾ ਹੈ | ਜ਼ਿਕਰਯੋਗ ਹੈ ਕਿ ਕੁਲਵਿੰਦਰ ਸਿੰਘ ਕਿੰਦੋ ਪਹਿਲਾਂ ਬਲਾਕ ਪ੍ਰਧਾਨ ਦੇ ਤੌਰ 'ਤੇ ਵੀ ਸੇਵਾਵਾਂ ਨਿਭਾਉਂਦੇ ਆ ਰਹੇ ਸਨ ਤੇ ਉਨ੍ਹਾਂ ਦਾ ਕਾਂਗਰਸ ਪਾਰਟੀ ਨੂੰ ਵੱਡਾ ਯੋਗਦਾਨ ਹੈ | ਅੱਜ ਜ਼ਿਲ੍ਹਾ ਕਾਂਗਰਸ ਦਫ਼ਤਰ ਮੋਗਾ ਵਿਖੇ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ ਨੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਆਸ ਪ੍ਰਗਟ ਕੀਤੀ ਕਿ ਕੁਲਵਿੰਦਰ ਸਿੰਘ ਸੌਂਪੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਤੇ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਇਕ ਕਰਨਗੇ | ਉਨ੍ਹਾਂ ਕਿਹਾ ਕਿ ਵੱਡੀ ਜ਼ਿੰਮੇਵਾਰੀ ਉਨ੍ਹਾਂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਆਦੇਸ਼ਾਂ 'ਤੇ ਦਿੱਤੀ ਗਈ ਹੈ | ਇਸ ਮੌਕੇ ਨਿਯੁਕਤੀ ਪੱਤਰ ਪ੍ਰਾਪਤ ਕਰਦਿਆਂ ਕੁਲਵਿੰਦਰ ਸਿੰਘ ਨੇ ਕਿਹਾ ਕਿ ਜੋ ਪਾਰਟੀ ਨੇ ਉਨ੍ਹਾਂ ਨੂੰ ਜ਼ਿੰਮੇਵਾਰੀ ਦਿੱਤੀ ਹੈ, ਉਹ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਹੋਰਨਾਂ ਤੋ ਇਲਾਵਾ ਵਿਨੋਦ ਬਾਂਸਲ ਸਾਬਕਾ ਚੇਅਰਮੈਨ, ਗੁਰਬਚਨ ਸਿੰਘ ਬਰਾੜ ਸਾਬਕਾ ਜ਼ਿਲ੍ਹਾ ਪ੍ਰਧਾਨ, ਸਵਰਨ ਸਿੰਘ ਆਦੀਵਾਲ ਸੀ. ਆਗੂ, ਪਿੰ੍ਰਸੀਪਲ ਪੂਰਨ ਸਿੰਘ, ਐਡਵੋਕੇਟ ਰਵਿੰਦਰ ਸਿੰਘ ਰਵੀ ਗਰੇਵਾਲ, ਕੌਂਸਲਰ ਤੇ ਮੈਂਬਰ ਪੀ.ਪੀ.ਸੀ. ਮਨਜੀਤ ਸਿੰਘ ਮਾਨ, ਵਿਜੇ ਖੁਰਾਣਾ ਸੋਨੀ ਕੋਕਰੀ, ਕਿ੍ਸ਼ਨ ਤਿਵਾੜੀ, ਭੋਲਾ ਕੋਕਰੀ, ਰਾਜਾ ਕੋਕਰੀ, ਦੀਪਾ ਕੋਕਰੀ, ਗੁਰਦੇਵ ਕੌਰ ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਤੋ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਭਾਜਪਾ ਡਾ. ਹਰਜੋਤ ਕਮਲ ਨੇ ਹੜਤਾਲ 'ਤੇ ਬੈਠੇ ਸੇਵਾ ਕੇਂਦਰ ਕਰਮਚਾਰੀਆਂ ਨੂੰ ਦਿੱਤਾ ਸਮਰਥਨ ਅਗਲੀ ਖ਼ਬਰ ਆਕਸਫੋਰਡ ਸਕੂਲ ਭਗਤਾ ਭਾਈ ਵਿਖੇ ਐਨ.ਸੀ.ਸੀ. ਦੇ ਨੇਵੀ ਵਿੰਗ ਦੇ ਸਾਲਾਨਾ ਕੈਂਪ ਦੀ ਸ਼ੁਰੂਆਤ
Ad Position 24