13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਡਿਪਟੀ ਕਮਿਸ਼ਨਰ ਵਲੋਂ ਮੋਗਾ ਜ਼ਿਲ੍ਹੇ ਵਿਚ ਨਿਰਮਾਣ ਅਧੀਨ ਕਿ੍ਟੀਕਲ ਕੇਅਰ ਬਲਾਕ ਦਾ ਦੌਰਾ

Ad Position 21
No active advertisement
ਅਜੀਤ ਡੈਸਕ 04-06-2026
ਮੋਗਾ, 3 ਜੂਨ (ਸੁਰਿੰਦਰਪਾਲ ਸਿੰਘ)-ਮੋਗਾ ਜ਼ਿਲ੍ਹੇ ਵਿਚ ਨਿਰਮਾਣ ਅਧੀਨ ਕਿ੍ਟੀਕਲ ਕੇਅਰ ਬਲਾਕ (ਸੀ.ਸੀ.ਬੀ.) ਇਕ 50 ਬਿਸਤਰਿਆਂ ਵਾਲਾ ਜੀ ਵੰਨ ਯੂਨਿਟ ਹੈ ਜੋ ਛੂਤ ਦੀਆਂ ਬਿਮਾਰੀਆਂ ਅਤੇ ਸਿਹਤ ਐਮਰਜੈਂਸੀ ਦੇ ਪ੍ਰਬੰਧਨ ਲਈ ਡਾਕਟਰੀ ਸਮਰੱਥਾ ਨੂੰ ਮਜ਼ਬੂਤ ਕਰਨ ਲਈ ਇਕ ਮਹੱਤਵਪੂਰਨ ਹਿੱਸਾ ਹੈ | ਇਹ ਬਲਾਕ ਆਈ.ਸੀ.ਯੂ., ਆਕਸੀਜਨ ਵਾਲੇ ਬੈੱਡਾਂ ਅਤੇ ਮਜ਼ਬੂਤ ਇਨਫੈਕਸ਼ਨ ਕੰਟਰੋਲ ਵਿਧੀਆਂ ਦੁਆਰਾ ਵਿਆਪਕ ਇੰਟੈਂਸਿਵ ਕੇਅਰ ਪ੍ਰਦਾਨ ਕਰਨ ਲਈ ਤਿਆਰ ਕੀਤਾ ਜਾ ਰਿਹਾ ਹੈ, ਜਿਸ ਨਾਲ ਗੰਭੀਰ ਰੂਪ ਨਾਲ ਬਿਮਾਰ ਮਰੀਜ਼ਾਂ ਨੂੰ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਸਿਹਤ ਸੇਵਾ ਪ੍ਰਦਾਨ ਕੀਤੀ ਜਾ ਸਕੇਗੀ | ਅੱਜ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਕਿ੍ਟੀਕਲ ਕੇਅਰ ਬਲਾਕ ਦੇ ਚੱਲ ਰਹੇ ਕੰਮ ਦੀ ਸਮੀਖਿਆ ਲਈ ਵਿਸ਼ੇਸ਼ ਤੌਰ 'ਤੇ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਕੁਲਪ੍ਰੀਤ ਸਿੰਘ ਤੋਂ ਇਲਾਵਾ ਹੋਰ ਵੀ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ | ਸੀ.ਸੀ.ਬੀ. ਮੋਗਾ ਦੀ ਬਿਲਡਿੰਗ ਦਾ ਕਾਰਜ ਲਗ-ਪਗ ਪੂਰਾ ਹੋ ਗਿਆ ਹੈ ਅਤੇ ਅੰਦਰੂਨੀ ਕੰਮ, ਇਲੈਕਟ੍ਰੀਕਲ, ਪੀ.ਐਚ. ਕੰਮ ਪ੍ਰਗਤੀ ਅਧੀਨ ਹੈ | ਡਿਪਟੀ ਕਮਿਸ਼ਨਰ ਨੇ ਪੀ.ਡਬਲਿਊ.ਡੀ. (ਬੀ ਐਂਡ ਆਰ) ਵਿਭਾਗ ਨੂੰ ਕੰਮ ਦੀ ਗੁਣਵੱਤਾ ਦੀ ਨਿਯਮਤ ਤੌਰ 'ਤੇ ਨਿਗਰਾਨੀ/ਜਾਂਚ ਕਰਨ ਦੇ ਆਦੇਸ਼ ਜਾਰੀ ਕੀਤੇ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਦੇ ਨਾਲ ਲੋਕਾਂ ਨੂੰ ਉੱਚ ਦਰਜੇ ਦੀਆਂ ਸਿਹਤ ਸਹੂਲਤਾਂ ਮਿਲਣ ਲੱਗਣਗੀਆਂ | ਇਸ ਲਈ ਇਸ ਕੰਮ ਨੂੰ ਪਹਿਲ ਦੇ ਆਧਾਰ 'ਤੇ ਉੱਚ ਗੁਣਵੱਤਾ ਨਾਲ ਮੁਕੰਮਲ ਕਰਵਾਉਣਾ ਯਕੀਨੀ ਬਣਾਇਆ ਜਾਵੇ | ਉਨ੍ਹਾਂ ਲੋਕ ਨਿਰਮਾਣ ਵਿਭਾਗ ਨੂੰ ਹਰ 15 ਦਿਨਾਂ ਬਾਅਦ ਪ੍ਰਗਤੀ ਰਿਪੋਰਟ ਪੇਸ਼ ਕਰਨ ਦੇ ਆਦੇਸ਼ ਵੀ ਜਾਰੀ ਕੀਤੇ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਸਮੂਹ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਅਗਲੀ ਖ਼ਬਰ ਸਕੂਲਾਂ ਦੇ ਈਕੋ ਕਲੱਬਾਂ ਵਲੋਂ ਭਲਕੇ ਮਨਾਇਆ ਜਾਵੇਗਾ ਵਿਸ਼ਵ ਵਾਤਾਵਰਨ ਦਿਵਸ
Ad Position 24