13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਸੜਕ ਹਾਦਸੇ 'ਚ ਨੌਜਵਾਨ ਦੀ ਸ਼ੱਕੀ ਮੌਤ

Ad Position 21
No active advertisement
ਅਜੀਤ ਡੈਸਕ 04-06-2026
ਨਿਹਾਲ ਸਿੰਘ ਵਾਲਾ, 3 ਜੂਨ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖਾਲਸਾ)- ਮੋਗਾ ਬਰਨਾਲਾ ਐਨ.ਐਚ.-703 'ਤੇ ਪਿੰਡ ਮਾਛੀਕੇ ਵਿਖੇ ਇਕ ਭਿਆਨਕ ਹਾਦਸੇ ਵਿਚ ਗੁਰਪ੍ਰੀਤ ਸਿੰਘ ਪੁੱਤਰ ਗੁਰਜੰਟ ਸਿੰਘ ਮਾਛੀਕੇ ਦੀ ਮੌਤ ਹੋ ਗਈ | ਸਾਰੀ ਰਾਤ ਮਿ੍ਤਕ ਦੇ ਉੱਪਰ ਦੀ ਤੇਜ਼ ਵਹੀਕਲ ਲੰਘਦੇ ਰਹੇ | ਹਾਦਸੇ ਦੀ ਸੂਚਨਾ ਮਿਲਦੇ ਹੀ ਬਿਲਾਸਪੁਰ ਪੁਲਿਸ ਚੌਕੀ ਦੇ ਇੰਚਾਰਜ ਪ੍ਰੀਤਮ ਸਿੰਘ ਪੁਲਿਸ ਪਾਰਟੀ ਨਾਲ ਘਟਨਾ ਸਥਾਨ 'ਤੇ ਪਹੁੰਚੇ | ਪੁਲਿਸ ਵਲੋਂ ਮਿ੍ਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਮੋਗਾ ਭੇਜ ਦਿੱਤਾ ਗਿਆ | ਬੇਸ਼ੱਕ ਇਸ ਘਟਨਾ ਨੂੰ ਸੜਕ ਹਾਦਸੇ ਵਜੋਂ ਦੇਖਿਆ ਜਾ ਰਿਹਾ ਸੀ ਪਰ ਦੂਸਰੇ ਪਾਸੇ ਮਿ੍ਤਕ ਦੇ ਪਰਿਵਾਰ ਨੇ ਸ਼ੱਕ ਪ੍ਰਗਟ ਕੀਤਾ ਕਿ ਉਨ੍ਹਾਂ ਦੇ ਨੌਜਵਾਨ ਪੁੱਤ ਦੀ ਹੱਤਿਆ ਕਰਕੇ ਉਸ ਨੂੰ ਨੈਸ਼ਨਲ ਹਾਈਵੇ 'ਤੇ ਸੁੱਟਿਆ ਗਿਆ ਹੈ ਤਾਂ ਕਿ ਉਸ ਨੂੰ ਸੜਕ ਹਾਦਸੇ ਦਾ ਰੂਪ ਦਿੱਤਾ ਜਾਵੇ | ਪਰਿਵਾਰ ਨੇ ਮਿ੍ਤਕ ਦਾ ਪੋਸਟਮਾਰਟਮ ਕਰਵਾਉਣ ਤੋਂ ਵੀ ਮਨ੍ਹਾਂ ਕਰ ਦਿੱਤਾ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ | ਸਰਪੰਚ ਜਗਮੋਹਨ ਸਿੰਘ ਮਾਛੀਕੇ ਨੇ ਦੱਸਿਆਂ ਕਿ ਪਰਿਵਾਰ ਨੂੰ ਮਿ੍ਤਕ ਦੇ ਪੋਸਟਮਾਰਟਮ ਕਰਵਾਉਣ ਲਈ ਮਨਾਇਆ ਜਾ ਰਿਹਾ ਕਿ ਤਾਂ ਕਿ ਪੋਸਟਮਾਰਟਮ ਰਿਪੋਰਟ ਤੋਂ ਘਟਨਾ ਦੀ ਅਸਲ ਜਾਣਕਾਰੀ ਮਿਲ ਸਕੇ |
Ad Position 22
No active advertisement
ਪਿਛਲੀ ਖ਼ਬਰ ਆਈ. ਐਸ. ਐਫ. ਕਾਲਜ ਆਫ਼ ਫਾਰਮੇਸੀ ਵਿਖੇ ਡਾ. ਸੰਤ ਕੁਮਾਰ ਵਰਮਾ ਤੇ ਉਨ੍ਹਾਂ ਦੀ ਟੀਮ ਦੁਆਰਾ ਡਿਜ਼ਾਈਨ ਪੇਟੈਂਟ ਭਾਰਤ ਸਰਕ... ਅਗਲੀ ਖ਼ਬਰ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਕਾਰਨ ਪਿੰਡ ਮਾੜੀ ਮੁਸਤਫ਼ਾ ਵਿਚ ਸੋਗ ਦੀ ਲਹਿਰ
Ad Position 24