13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਗੁਲਾਬ ਸਿੰਘ ਸੈਣੀ ਦਾ ਬਾਘਾ ਪੁਰਾਣਾ ਪਹੁੰਚਣ 'ਤੇ ਭਾਜਪਾ ਆਗੂਆਂ ਵਲੋਂ ਸਵਾਗਤ <br/>

Ad Position 21
No active advertisement
ਅਜੀਤ ਡੈਸਕ 04-06-2026
ਬਾਘਾ ਪੁਰਾਣਾ, 3 ਜੂਨ (ਟਿੰਕੂ ਕਾਠਪਾਲ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਏਸ਼ੀਅਨ ਕਬੱਡੀ ਫੈਡਰੇਸ਼ਨ ਦੇ ਚੇਅਰਮੈਨ ਗੁਲਾਬ ਸਿੰਘ ਸੈਣੀ ਨੇ ਵਿਸ਼ੇਸ਼ ਤੌਰ 'ਤੇ ਬਾਘਾ ਪੁਰਾਣਾ ਦਾ ਦੌਰਾ ਕੀਤਾ ¢ ਇਸ ਮੌਕੇ ਭਾਜਪਾ ਆਰ.ਟੀ.ਆਈ. ਸੈਲ ਦੇ ਕੋ-ਕਨਵੀਨਰ ਅਤੇ ਸਮਾਜ ਸੇਵੀ ਐਡਵੋਕੇਟ ਅਮਿੱਤ ਅਗਰਵਾਲ ਦੇ ਦਫਤਰ ਵਿਖੇ ਆਗੂਆਂ ਵਲੋਂ ਫੁਲਾਂ ਦੇ ਗੁਲਦਸਤੇ ਨਾਲ ਸਵਾਗਤ ਕੀਤਾ ਗਿਆ¢ ਅਮਿੱਤ ਅਗਰਵਾਲ ਵਲੋਂ ਗੁਲਾਬ ਸਿੰਘ ਸੈਣੀ ਨੂੰ ਸਿਰੋਪਾ ਪਾ ਕੇ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ¢ ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ, ਸਾਬਕਾ ਜ਼ਿਲ੍ਹਾ ਪ੍ਰਧਾਨ ਵਿਜੇ ਸ਼ਰਮਾ, ਸੁਖਜਿੰਦਰ ਸਿੰਘ ਵਾਂਡਰ ਸਮੇਤ ਕਈ ਸੀਨੀਅਰ ਆਗੂ ਅਤੇ ਵਰਕਰ ਹਾਜ਼ਰ ਰਹੇ¢ ਇਸ ਮੌਕੇ ਗੁਲਾਬ ਸਿੰਘ ਸੈਣੀ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ¢ ਉਨ੍ਹਾਂ ਕਿਹਾ ਕਿ ਨਸ਼ਿਆਂ ਵਰਗੀ ਗੰਭੀਰ ਸਮੱਸਿਆ ਨਾਲ ਨਿਪਟਣ ਲਈ ਖੇਡਾਂ ਇਕ ਮਜ਼ਬੂਤ ਹਥਿਆਰ ਸਾਬਤ ਹੋ ਸਕਦੀਆਂ ਹਨ¢ ਉਨ੍ਹਾਂ ਕਿਹਾ ਕਿ ਕਬੱਡੀ ਭਾਰਤ ਦੀ ਰਵਾਇਤੀ ਅਤੇ ਲੋਕਪਿ੍ਯਾ ਖੇਡ ਹੈ ਜੋ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਅਨੁਸ਼ਾਸਨ ਅਤੇ ਟੀਮ ਭਾਵਨਾ ਨੂੰ ਵੀ ਮਜ਼ਬੂਤ ਕਰਦੀ ਹੈ¢ ਉਨ੍ਹਾਂ ਦੱਸਿਆ ਕਿ ਕਬੱਡੀ ਨੂੰ ਉਤਸ਼ਾਹਿਤ ਕਰਨ ਲਈ ਦੇਸ਼ ਭਰ ਵਿਚ ਵੱਖ-ਵੱਖ ਪੱਧਰਾਂ 'ਤੇ ਉਪਰਾਲੇ ਕੀਤੇ ਜਾ ਰਹੇ ਹਨ¢ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਵਿਚ ਹੋ ਰਹੇ ਵਿਕਾਸੀ ਕੰਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਖੇਡਾਂ, ਸਿੱਖਿਆ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿਚ ਕਈ ਮਹੱਤਵਪੂਰਨ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ¢ ਇਸ ਮੌਕੇ ਡਾ. ਹਰਜੋਤ ਕਮਲ, ਵਿਜੇ ਸ਼ਰਮਾ ਅਤੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਵਾਂਦਰ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਲਗਾਤਾਰ ਲੋਕਾਂ ਦਾ ਭਰੋਸਾ ਜਿੱਤ ਰਹੀ ਹੈ ਅਤੇ ਪਾਰਟੀ ਦੇ ਵਰਕਰ ਲੋਕਾਂ ਦੀ ਸੇਵਾ ਲਈ ਵਚਨਬੱਧ ਹਨ¢ ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਸ਼ਾਨਦਾਰ ਪ੍ਰਦਰਸ਼ਨ ਕਰੇਗੀ¢ ਸਮਾਗਮ ਦੇ ਅੰਤ ਵਿਚ ਸਾਰੇ ਆਗੂਆਂ ਨੇ ਯਾਦਗਾਰੀ ਤਸਵੀਰਾਂ ਖਿਚਵਾਈਆਂ¢

Ad Position 22
No active advertisement
ਪਿਛਲੀ ਖ਼ਬਰ ਅਧਿਆਪਕਾਂ ਲਈ ਨੈਤਿਕ ਕਦਰਾਂ-ਕੀਮਤਾਂ ਸੰਬੰਧੀ ਸੈਮੀਨਾਰ <br/> ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਦੁੱਨੇਕੇ ਨੂੰ ਰਾਸ਼ਟਰੀ ਪੱਧਰ 'ਤੇ ਤੀਜਾ ਸਥਾਨ ਮਿਲਿਆ <br/>
Ad Position 24