13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਐਡੀਸ਼ਨਲ ਚੌਕੀ ਇੰਚਾਰਜ ਅਮਰਜੀਤ ਸਿੰਘ ਨੂੰ ਸਦਮਾ, ਮਾਤਾ ਦਾ ਹੋਇਆ ਦਿਹਾਂਤ <br/>

Ad Position 21
No active advertisement
ਅਜੀਤ ਡੈਸਕ 04-06-2026
ਨਿਹਾਲ ਸਿੰਘ ਵਾਲਾ, 3 ਜੂਨ (ਸੁਖਦੇਵ ਸਿੰਘ ਖ਼ਾਲਸਾ)-ਪੁਲਿਸ ਚੌਕੀ ਦੀਨਾ ਦੇ ਐਡੀਸ਼ਨਲ ਇੰਚਾਰਜ ਸਹਾਇਕ ਥਾਣੇਦਾਰ ਅਮਰਜੀਤ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਿਆ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਮਲਕੀਤ ਕੌਰ ਧਰਮ-ਪਤਨੀ ਜਨਕ ਸਿੰਘ (ਰਿਟ. ਮੈਨੇਜਰ ਕੋ. ਬੈਂਕ ਬਾਘਾ ਪੁਰਾਣਾ) ਅਚਾਨਕ ਅਕਾਲ ਚਲਾਣਾ ਕਰ ਕੇ ਅਕਾਲ ਪੁਰਖ ਦੇ ਚਰਨਾਂ 'ਚ ਬਿਰਾਜੇ ਹਨ | ਇਸ ਦੁੱਖ ਦੀ ਘੜੀ 'ਚ ਸਹਾਇਕ ਥਾਣੇਦਾਰ ਅਮਰਜੀਤ ਸਿੰਘ ਨਾਲ ਹਮਦਰਦੀ ਪ੍ਰਗਟ ਕਰਦਿਆਂ ਨਿਹਾਲ ਸਿੰਘ ਵਾਲਾ ਦੇ ਡੀ.ਐਸ.ਪੀ. ਅਨਵਰ ਅਲੀ, ਥਾਣਾ ਮੁੱਖ ਅਫ਼ਸਰ ਜਤਿੰਦਰ ਸਿੰਘ, ਸਬ ਇੰਸਪੈਕਟਰ ਰਣਜੀਤ ਸਿੰਘ ਢੀਂਡਸਾ, ਮੁੱਖ ਮੁਨਸ਼ੀ ਗੁਰਤੇਜ ਸਿੰਘ ਬਰਾੜ, ਸਰਪੰਚ ਰਣਜੀਤ ਸਿੰਘ ਦੀਨਾ, ਸਾਬਕਾ ਸਰਪੰਚ ਗੁਰਮੀਤ ਸਿੰਘ ਭੋਲਾ, ਆਪ ਆਗੂ ਅੰਮਿ੍ਤਪਾਲ ਸਿੰਘ, ਪ੍ਰਧਾਨ ਰੁਪਿੰਦਰ ਸਿੰਘ ਦੀਨਾ, ਮੁਨਸ਼ੀ ਧਰਮਪਾਲ ਸਿੰਘ ਪੁਲਿਸ ਚੌਕੀ ਦੀਨਾ, ਪ੍ਰਧਾਨ ਮੇਜਰ ਸਿੰਘ ਸੇਖੋਂ ਆਦਿ ਨੇ ਦੁੱਖ ਸਾਂਝਾ ਕੀਤਾ | ਸਹਾਇਕ ਥਾਣੇਦਾਰ ਅਮਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਮਾਤਾ ਮਲਕੀਤ ਕੌਰ ਦਾ ਅੰਤਿਮ ਸਸਕਾਰ ਅੱਜ ਮਿਤੀ 4 ਜੂਨ ਦਿਨ ਵੀਰਵਾਰ ਨੂੰ ਪਿੰਡ ਮੰਡੀਰਾਂ ਵਾਲਾ ਪੁਰਾਣਾ ਦੀ ਸ਼ਮਸ਼ਾਨਘਾਟ 'ਚ 11 ਵਜੇ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਮਾਲਵਾ ਪ੍ਰਧਾਨ ਗੁਰਚਰਨ ਸਿੰਘ ਨੇ ਕੀਤੀ ਮੁਲਾਕਾਤ ਅਗਲੀ ਖ਼ਬਰ ਸੰਤ ਮੋਹਨ ਦਾਸ ਨੇ ਕੀੜੇਮਾਰ ਦਵਾਈਆਂ ਅਤੇ ਬੀਜਾਂ ਦੀ ਨਵੀਂ ਦੁਕਾਨ ਦਾ ਕੀਤਾ ਉਦਘਾਟਨ <br/>
Ad Position 24