13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਸਰਕਾਰੀ ਮਿਡਲ ਸਕੂਲ ਧਰਮ ਸਿੰਘ ਵਾਲਾ ਨੇ ਮਨਾਇਆ ਸਿੱਖਿਆ ਦਾ ਮਹਾਂ ਜਸ਼ਨ <br/>

Ad Position 21
No active advertisement
ਅਜੀਤ ਡੈਸਕ 04-06-2026
ਫਤਿਹਗੜ੍ਹ ਪੰਜਤੂਰ, 3 ਜੂਨ (ਜਸਵਿੰਦਰ ਸਿੰਘ ਪੋਪਲੀ)-ਸਰਕਾਰੀ ਮਿਡਲ ਸਕੂਲ ਧਰਮ ਸਿੰਘ ਵਾਲਾ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਮੁਤਾਬਕ ਸਿੱਖਿਆ ਦਾ ਮਹਾਂ ਜਸ਼ਨ ਮੈਗਾ ਪੀ.ਟੀ.ਐਮ. ਅਤੇ ਮਾਪੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ¢ ਵਿਦਿਆਰਥੀਆਂ ਦੇ ਮਾਪਿਆਂ ਨੇ ਮੀਟਿੰਗ ਵਿਚ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਭਵਿੱਖ 'ਚ ਹੋਰ ਵਧੀਆ ਕਾਰਗੁਜ਼ਾਰੀ ਲਈ ਆਪਣੇ ਬੱਚਿਆਂ ਦੀ ਪੜ੍ਹਾਈ ਨਾਲ ਸਬੰਧਿਤ ਗਤੀਵਿਧੀਆਂ ਬਾਰੇ ਅਧਿਆਪਕਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ¢ ਸਕੂਲ ਮੁਖੀ ਸ਼ਮਸ਼ੇਰ ਸਿੰਘ, ਮਾਸਟਰ ਨਿਰਮਲਜੀਤ ਸਿੰਘ, ਮਾਸਟਰ ਵਰਿੰਦਰ ਸਿੰਘ, ਮੈਡਮ ਗੁਰਜੋਤ ਕੌਰ, ਮੈਡਮ ਸਰਬਜੀਤ ਕੌਰ ਅਤੇ ਸਕੂਲ ਦੇ ਚੇਅਰਮੈਨ ਗੁਰਸੇਵਕ ਸਿੰਘ, ਡਿਪਟੀ ਚੇਅਰ ਪਰਸਨ ਸਿਮਰਨਜੀਤ ਕੌਰ ਵਲੋਂ 2025-26 ਦੌਰਾਨ ਛੇਵੀਂ, ਸੱਤਵੀਂ ਅਤੇ ਅੱਠਵੀਂ ਜਮਾਤ ਦੇ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ¢ ਛੇਵੀਂ ਜਮਾਤ ਵਿਚ ਪਹਿਲਾ ਸਥਾਨ ਗੁਰਤੇਜ ਸਿੰਘ, ਦੂਜਾ ਸਥਾਨ ਅਰਮਾਨ ਸਿੰਘ, ਜੈਸਮੀਨ ਕੌਰ ਅਤੇ ਤੀਜਾ ਸਥਾਨ ਰਾਜਵੀਰ ਕੌਰ ਨੇ ਹਾਸਲ ਕੀਤਾ¢ ਸੱਤਵੀਂ ਜਮਾਤ ਵਿਚ ਪਹਿਲਾ ਸਥਾਨ ਮਹਿਕਦੀਪ ਕੌਰ, ਦੂਜਾ ਸਥਾਨ ਖੁਸ਼ਨੂਰ ਕੌਰ, ਤੀਜਾ ਸਥਾਨ ਗੁਰਲੀਨ ਕੌਰ ਨੇ ਹਾਸਲ ਕੀਤਾ¢ ਅੱਠਵੀਂ ਜਮਾਤ ਦੀ ਬੋਰਡ ਪ੍ਰੀਖਿਆ ਵਿਚ ਪਹਿਲਾਂ ਸਥਾਨ ਸਿਮਰਨਜੀਤ ਕੌਰ, ਦੂਜਾ ਸਥਾਨ ਲਕਸ਼ਮੀ, ਤੀਜਾ ਸਥਾਨ ਜੈਸਮੀਨ ਕੌਰ ਨੇ ਹਾਸਲ ਕੀਤਾ¢ ਸਮਾਗਮ ਦੌਰਾਨ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਸਭਿਆਚਾਰਕ ਕੋਰਿਓਗ੍ਰਾਫੀ ਅਤੇ ਪੰਜਾਬ ਦਾ ਲੋਕ ਨਾਚ ਗਿੱਧਾ ਪੇਸ਼ ਕੀਤਾ ਗਿਆ¢ ਪ੍ਰੋਗਰਾਮ ਦੇ ਅਖੀਰ ਵਿਚ ਸਕੂਲ ਮੁਖੀ ਸ਼ਮਸ਼ੇਰ ਸਿੰਘ ਅਤੇ ਸਮੂਹ ਸਟਾਫ ਨੇ ਵਿਦਿਆਰਥੀਆਂ ਦੇ ਮਾਪਿਆਂ ਅਤੇ ਮਹਿਮਾਨਾਂ ਦਾ ਧੰਨਵਾਦ ਕੀਤਾ ¢ ਚੇਅਰਮੈਨ ਗੁਰਸੇਵਕ ਸਿੰਘ ਨੇ ਵਿਦਿਆਰਥੀਆਂ ਨੂੰ ਮਿਹਨਤ ਕਰਨ, ਅਨੁਸ਼ਾਸਨ ਵਿੱਚ ਰਹਿਣ ਅਤੇ ਉੱਚ ਸਿੱਖਿਆ ਪ੍ਰਾਪਤ ਕਰਨ ਲਈ ਪ੍ਰੇਰਤ ਕੀਤਾ¢

Ad Position 22
No active advertisement
ਪਿਛਲੀ ਖ਼ਬਰ ਮਿਡ ਡੇ ਮਿਲ ਕੁੱਕ ਸਫਾਈ ਸੇਵਕ ਚੌਕੀਦਾਰ ਵਰਕਰਾਂ ਦੀ ਮੀਟਿੰਗ <br/> ਅਗਲੀ ਖ਼ਬਰ ਕੇਵਲ ਸਿੰਘ ਢਿੱਲੋਂ ਦੇ ਸੂਬਾ ਪ੍ਰਧਾਨ ਬਣਨ ਨਾਲ ਪੰਜਾਬ ਵਿਚ ਭਾਜਪਾ ਹੋਰ ਮਜ਼ਬੂਤ ਹੋਵੇਗੀ-ਮੁਖ਼ਤਿਆਰ ਸਿੰਘ ਸੰਧੂ <br/>...
Ad Position 24