13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਮਨਪ੍ਰੀਤ ਸਿੰਘ ਇਯਾਲੀ ਦੀ ਅਗਵਾਈ ਹੇਠ ਅਹਿਮ ਮੀਟਿੰਗ <br/>

Ad Position 21
No active advertisement
ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨਾਲ ਜ਼ਿਲ੍ਹਾ ਮੋਗਾ ਦੇ ਆਗੂ ਜਗਤਾਰ ਸਿੰਘ ਰਾਜੇਆਣਾ, ਗੁਰਜੰਟ ਸਿੰਘ ਭੁੱਟੋ ਰੋਡੇ, ਬਲਤੇਜ ਸਿੰਘ ਲੰਗੇਆਣਾ, ਅਮਰਜੀਤ ਸਿੰਘ ਲੰਢੇਕੇ, ਬਲਦੇਵ ਸਿੰਘ ਮਾਣੂੰਕੇ ਮੀਟਿੰਗ ਦੌਰਾਨ | ਤਸਵੀਰ: ਕਾਠਪਾਲ <br/> 04-06-2026
ਬਾਘਾ ਪੁਰਾਣਾ, 3 ਜੂਨ (ਟਿੰਕੂ ਕਾਠਪਾਲ)-ਬਾਘਾ ਪੁਰਾਣਾ ਵਿਖੇ ਮੁੱਲਾਂਪੁਰ ਹਲਕੇ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵਲੋਂ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਜ਼ਿਲ੍ਹਾ ਮੋਗਾ ਦੇ ਪਾਰਟੀ ਆਗੂਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ¢ ਇਸ ਮੀਟਿੰਗ ਵਿਚ ਜ਼ਿਲੇ੍ਹ ਦੇ ਵੱਖ-ਵੱਖ ਖੇਤਰਾਂ ਤੋਂ ਆਏ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ¢ ਮੀਟਿੰਗ ਦੌਰਾਨ ਆਉਣ ਵਾਲੇ ਰਾਜਨੀਤਿਕ ਹਾਲਾਤਾਂ, ਪੰਥਕ ਮੁੱਦਿਆਂ ਅਤੇ ਪਾਰਟੀ ਦੀ ਭਵਿੱਖੀ ਰਣਨੀਤੀ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ¢ ਹਾਜ਼ਰ ਆਗੂਆਂ ਨੇ ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਆਪਣੇ ਕੀਮਤੀ ਸੁਝਾਅ ਵੀ ਸਾਂਝੇ ਕੀਤੇ ਅਤੇ ਇਕਜੁੱਟ ਹੋ ਕੇ ਕੰਮ ਕਰਨ 'ਤੇ ਜ਼ੋਰ ਦਿੱਤਾ¢ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਮੀਟਿੰਗ ਵਿਚ ਪੰਥਕ ਹਿਤਾਂ ਨੂੰ ਲੈ ਕੇ ਗੰਭੀਰ ਚਰਚਾ ਹੋਈ ਹੈ¢ ਉਨ੍ਹਾਂ ਕਿਹਾ ਕਿ ਪਾਰਟੀ ਦੀ ਭਵਿੱਖੀ ਦਿਸ਼ਾ ਪੰਥਕ ਸਿਧਾਂਤਾਂ ਅਤੇ ਪੰਜਾਬ ਦੇ ਲੋਕਾਂ ਦੇ ਹਿਤਾਂ ਨੂੰ ਧਿਆਨ ਵਿਚ ਰੱਖ ਕੇ ਤਹਿ ਕੀਤੀ ਜਾਵੇਗੀ¢ ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿਚ ਪੰਥਕ ਸੋਚ ਦੇ ਆਧਾਰ 'ਤੇ ਇਕ ਮਜ਼ਬੂਤ ਅਕਾਲੀ ਦਲ ਫਰੰਟ ਦੀ ਸਥਾਪਨਾ ਕੀਤੀ ਜਾਵੇਗੀ ਜੋ ਪੰਜਾਬ ਦੀ ਰਾਜਨੀਤੀ ਵਿਚ ਅਹਿਮ ਭੂਮਿਕਾ ਨਿਭਾਏਗਾ¢ ਇਯਾਲੀ ਨੇ ਕਿਹਾ ਕਿ ਇਹ ਪੰਥਕ ਲਹਿਰ ਲੋਕਾਂ ਦੀਆਂ ਭਾਵਨਾਵਾਂ ਅਤੇ ਹਿਤਾਂ ਦੀ ਸਹੀ ਨੁਮਾਇੰਦਗੀ ਕਰੇਗੀ ਅਤੇ ਪੰਜਾਬ ਨੂੰ ਇਕ ਨਵੀਂ ਰਾਜਨੀਤਿਕ ਦਿਸ਼ਾ ਦੇਵੇਗੀ¢ ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਜ਼ਮੀਨੀ ਪੱਧਰ 'ਤੇ ਮਜ਼ਬੂਤੀ ਨਾਲ ਕੰਮ ਕਰਨ ਅਤੇ ਲੋਕਾਂ ਨਾਲ ਨਜ਼ਦੀਕੀ ਸੰਪਰਕ ਬਣਾਈ ਰੱਖਣ¢ ਮੀਟਿੰਗ ਦੌਰਾਨ ਹਾਜ਼ਰ ਜ਼ਿਲ੍ਹਾ ਪੱਧਰੀ ਆਗੂਆਂ ਨੇ ਮਨਪ੍ਰੀਤ ਸਿੰਘ ਇਯਾਲੀ ਨੂੰ ਭਰੋਸਾ ਦਿਵਾਇਆ ਕਿ ਉਹ ਹਰ ਹਾਲਤ ਵਿਚ ਉਨ੍ਹਾਂ ਦੇ ਨਾਲ ਚਟਾਨ ਵਾਂਗ ਖੜ੍ਹੇ ਰਹਿਣਗੇ¢ ਇਸ ਮੌਕੇ ਜਗਤਾਰ ਸਿੰਘ ਰਾਜੇਆਣਾ, ਗੁਰਜੰਟ ਸਿੰਘ ਭੁੱਟੋ, ਅਮਰਜੀਤ ਸਿੰਘ ਲੰਢੇਕੇ, ਸਾਬਕਾ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਮਾਣੂੰਕੇ ਹਲਕਾ ਇੰਚਾਰਜ ਨਿਹਾਲ ਸਿੰਘ ਵਾਲਾ, ਬਲਤੇਜ ਸਿੰਘ ਲੰਗੇਆਣਾ, ਗੁਰਪ੍ਰੀਤ ਸਿੰਘ ਗੋਪੀ, ਬਲਜੀਤ ਸਿੰਘ ਜੱਸ, ਬਲਦੇਵ ਸਿੰਘ ਮਹਿਰੋਂ, ਸੁਖਦੀਪ ਸਿੰਘ ਰੋਡੇ, ਇੰਦਰਜੀਤ ਸਿੰਘ ਲੰਗੇਆਣਾ, ਸਤਨਾਮ ਸਿੰਘ, ਦਰਸ਼ਨ ਸਿੰਘ, ਗੁਰਤੇਜ ਸਿੰਘ, ਰੇਸ਼ਮ ਸਿੰਘ ਠੱਠੀ ਭਾਈ, ਸਰਬਜੀਤ ਸਿੰਘ ਰੱਖੜਾ, ਜਗਦੇਵ ਸਿੰਘ ਸਰਪੰਚ, ਹਰਚਰਨ ਸਿੰਘ ਸਰਪੰਚ, ਸੁਖਦੇਵ ਸਿੰਘ ਅਤੇ ਜਸਪ੍ਰੀਤ ਸਿੰਘ ਸਮੇਤ ਹੋਰ ਕਈ ਜ਼ਿਲ੍ਹਾ ਅਤੇ ਬਲਾਕ ਪੱਧਰ ਦੇ ਆਗੂ ਅਤੇ ਵਰਕਰ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਟੀ.ਐਲ.ਐਫ. ਸਕੂਲ ਵਿਖੇ ਕਿੱਸਾ ਰਿਕਾਰਡ-ਕੀਪਿੰਗ 'ਤੇ ਗਿਆਨ-ਅਭਿਆਸ ਸੈਸ਼ਨ ਕਰਵਾਇਆ <br/> ਅਗਲੀ ਖ਼ਬਰ ਨਗਰ ਨਿਗਮ ਚੋਣਾਂ 'ਚ ਜਿੱਤਣ ਵਾਲੇ ਕਾਂਗਰਸੀ ਉਮੀਦਵਾਰਾਂ ਨੂੰ ਮਾਲਵਿਕਾ ਸੂਦ ਵਲੋਂ ਵਧਾਈ <br/>
Ad Position 24