13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਮਾਤਾ ਸੁਰਿੰਦਰ ਕੌਰ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ <br/>

Ad Position 21
No active advertisement
ਪਿੰਡ ਡਗਰੂ ਵਿਖੇ ਮਾਤਾ ਸੁਰਿੰਦਰ ਕੌਰ ਨੂੰ ਸ਼ਰਧਾਂਜਲੀਆਂ ਭੇਟ ਕਰਦੇ ਹੋਏ ਬੁਲਾਰੇ ਤੇ ਹਾਜ਼ਰ ਸੰਗਤਾਂ | ਤਸਵੀਰ: ਹਰਜੀਤ ਸਿੰਘ <br/> 04-06-2026
ਮੋਗਾ, 3 ਜੂਨ (ਸੁਰਿੰਦਰਪਾਲ ਸਿੰਘ)-ਅਕਾਲ ਕੰਸਟਰੱਕਸ਼ਨ ਕੰਪਨੀ ਮੋਗਾ ਅਤੇ ਨਿਊ ਗਰੀਨ ਗਰੋਵ ਪਬਲਿਕ ਸਕੂਲ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਔਲਖ ਦੇ ਸਤਿਕਾਰਯੋਗ ਮਾਤਾ ਅਤੇ ਪਿਆਰਾ ਸਿੰਘ ਦੇ ਚਾਚੀ ਸੁਰਿੰਦਰ ਕੌਰ ਪਤਨੀ ਅਜਮੇਰ ਸਿੰਘ ਔਲਖ ਜੋ ਬੀਤੇ ਦਿਨੀਂ ਵਿਦੇਸ਼ ਤੋਂ ਵਾਪਸ ਪਰਤਣ 'ਤੇ ਬਿਮਾਰ ਹੋਣ ਕਾਰਨ ਅਚਾਨਕ ਸਦੀਵੀ ਵਿਛੋੜਾ ਦੇ ਗਏ ਸਨ, ਉਨ੍ਹਾਂ ਨਮਿਤ ਰੱਖੇ ਗਏ ਪਾਠ ਦਾ ਭੋਗ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਕਮਾਲ ਪੱਤੀ ਨੇੜੇ ਰੇਲਵੇ ਫਾਟਕ ਪਿੰਡ ਡਗਰੂ ਵਿਖੇ ਹੋਇਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਦੇਵ ਸਿੰਘ, ਭਾਈ ਕੁਲਵਿੰਦਰ ਸਿੰਘ ਤੇ ਭਾਈ ਮਨਜੀਤ ਸਿੰਘ ਦੇ ਕੀਰਤਨੀ ਜਥੇ ਵਲੋਂ ਆਈਆਂ ਹੋਈਆਂ ਸੰਗਤਾਂ ਨੂੰ ਵੈਰਾਗਮਈ ਕੀਰਤਨ ਰਾਹੀਂ ਗੁਰਬਾਣੀ ਨਾਲ ਜੋੜਦੇ ਹੋਏ ਜੀਵਨ ਮਰਨ ਦੇ ਫ਼ਲਸਫ਼ੇ ਤੋਂ ਜਾਣੂੰ ਕਰਵਾਇਆ | ਉਪਰੰਤ ਸੰਤ ਬਾਬਾ ਬਲਦੇਵ ਸਿੰਘ ਜੋਗੇਵਾਲਾ ਵਲੋਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਗਈ ਕਿ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ | ਸ਼ਰਧਾਂਜਲੀ ਸਮਾਗਮ ਦੀ ਸ਼ੁਰੂਆਤ ਕਰਦਿਆਂ ਬੂਟਾ ਸਿੰਘ ਦੌਲਤਪੁਰਾ, ਕੌਂਸਲਰ ਪ੍ਰੇਮ ਚੰਦ ਚੱਕੀ ਵਾਲੇ ਅਤੇ ਭਾਈ ਹਰਦੇਵ ਸਿੰਘ ਨੇ ਮਾਤਾ ਸੁਰਿੰਦਰ ਕੌਰ ਨੂੰ ਸ਼ਰਧਾਂਜਲੀਆਂ ਭੇਟ ਕਰਦੇ ਹੋਏ ਉਨ੍ਹਾਂ ਦੇ ਜੀਵਨ ਬਾਰੇ ਦੱਸਿਆ ਅਤੇ ਕਿਹਾ ਕਿ ਉਨ੍ਹਾਂ ਦੀ ਬੇਵਕਤੀ ਮੌਤ ਨਾਲ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਕਿਉਂਕਿ ਉਹ ਬਹੁਪੱਖੀ ਸ਼ਖ਼ਸੀਅਤ ਦੇ ਮਾਲਕ ਸਨ | ਸ਼ਰਧਾਂਜਲੀ ਸਮਾਗਮ ਵਿਚ ਸੰਜੀਤ ਸਿੰਘ ਸਨੀ ਗਿੱਲ ਹਲਕਾ ਇੰਚਾਰਜ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਤਰਸੇਮ ਸਿੰਘ ਰੱਤੀਆਂ, ਅਕਾਲੀ ਆਗੂ ਰਾਜਵੰਤ ਸਿੰਘ ਮਾਹਲਾ, ਅਕਾਲੀ ਆਗੂ ਰਜਿੰਦਰ ਸਿੰਘ ਡੱਲਾ, ਬਲਾਕ ਸੰਮਤੀ ਮੈਂਬਰ ਗੁਰਦਰਸ਼ਨ ਸਿੰਘ ਢਿੱਲੋਂ ਕਾਹਨ ਸਿੰਘ ਵਾਲਾ, ਦਵਿੰਦਰ ਸਿੰਘ ਰਣੀਆਂ, ਲਖਵਿੰਦਰ ਸਿੰਘ ਲੱਖਾ, ਮਾਸਟਰ ਗੁਰਦੀਪ ਸਿੰਘ ਮਹੇਸ਼ਰੀ ਬਲਾਕ ਪ੍ਰਧਾਨ, ਰਵਦੀਪ ਸਿੰਘ ਸੰਘਾ ਦਾਰਾਪੁਰ, ਬਲਜਿੰਦਰ ਸਿੰਘ ਕੁੱਕੂ ਘੱਲ ਕਲਾਂ, ਬਾਬਾ ਇਕਬਾਲ ਸਿੰਘ, ਗਿਆਨੀ ਹਰਪ੍ਰੀਤ ਸਿੰਘ ਜੋਗੇਵਾਲਾ, ਸੁਰਜੀਤ ਸਿੰਘ ਸਰਪੰਚ ਕੱਸੋਆਣਾ, ਪਰਮਜੀਤ ਸਿੰਘ ਯੂ.ਐਸ.ਏ., ਬਾਬਾ ਹਰਨੇਕ ਸਿੰਘ ਬਰਾੜ ਮੋਗਾ, ਗੁਰਜੰਟ ਸਿੰਘ ਰਾਮੂੰਵਾਲਾ, ਮੱਘਰ ਸਿੰਘ ਸਰਪੰਚ ਚੋਟੀਆਂ, ਕਰਨੈਲ ਸਿੰਘ ਪੀਰ ਮੁਹੰਮਦ, ਐਡਵੋਕੇਟ ਰਜੇਸ਼ ਸੂਦ, ਦਲਜੀਤ ਸਿੰਘ ਸੰਘਾ ਡਰੋਲੀ ਭਾਈ, ਰਤਨ ਕੁਮਾਰ ਆੜ੍ਹਤੀਆ ਮੋਗਾ, ਗੁਰਦਾਸ ਸਿੰਘ ਸਰਪੰਚ ਸ਼ਾਹ ਵਾਲਾ, ਡਾ. ਹਰਤੇਜ ਸਿੰਘ ਬਰਾੜ, ਹਰਜੀਤ ਸਿੰਘ ਡਗਰੂ, ਬਲਾਕ ਪ੍ਰਧਾਨ ਜਸਪਾਲ ਸਿੰਘ ਡਗਰੂ, ਸੁਖਮੰਦਰ ਸਿੰਘ ਆਪ ਆਗੂ, ਜਗਰਾਜ ਸਿੰਘ ਸਾਬਕਾ ਸਰਪੰਚ, ਸੁਖਜਿੰਦਰ ਸਿੰਘ ਸਾਬਕਾ ਸਰਪੰਚ ਡਗਰੂ, ਲਖਵਿੰਦਰ ਸਿੰਘ ਲੱਖਾ ਸਰਪੰਚ ਡਗਰੂ, ਡਾ. ਬਾਲ ਕਿ੍ਸ਼ਨ, ਪਿ੍ੰਸੀਪਲ ਤੇ ਸਮੂਹ ਸਟਾਫ਼ ਨਿਊ ਗਰੀਨ ਗਰੋਵ ਪਬਲਿਕ ਸਕੂਲ ਮੋਗਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਰਿਸ਼ਤੇਦਾਰ ਤੇ ਪਿੰਡ ਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 8 ਸਿੱਖ ਲਾਈਟ ਇਨਫੈਂਟਰੀ ਫਤਿਹਪੁਰ ਬਟਾਲੀਅਨ ਦਾ ਸਥਾਪਨਾ ਦਿਵਸ ਮਨਾਇਆ <br/> ਅਗਲੀ ਖ਼ਬਰ ਬੋਰਡ ਪ੍ਰੀਖਿਆਵਾਂ ਵਿਚ ਅੱਵਲ ਆਉਣ ਵਾਲੇ ਬੱਚਿਆਂ ਨੂੰ ਸੋਸ਼ਲ ਵੈੱਲਫੇਅਰ ਕਲੱਬ ਨੇ ਕੀਤਾ ਸਨਮਾਨਿਤ-ਪ੍ਰਧਾਨ ਓ.ਪੀ. ਕੁਮਾ...
Ad Position 24