20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ‘ਚ ਛੇ ਮੁਕੱਦਮੇ ਦਰਜ, ਸੱਤ ਗ੍ਰਿਫ਼ਤਾਰ -ਜਿਲ੍ਹਾ ਪੁਲਿਸ ਮੁਖੀ

Ad Position 21
No active advertisement
ਅਜੀਤ ਡੈਸਕ 05-06-2026
ਮੋਗਾ, 4 ਜੂਨ (ਗੁਰਤੇਜ ਸਿੰਘ ਬੱਬੀ)-ਜਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਕਾਸੋ ਅਪਰੇਸ਼ਨ ਦੌਰਾਨ ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਵਿਖੇ ਡਰੱਗ ਹਾਟ ਸਪਾਟ ਥਾਵਾਂ ‘ਤੇ ਸਰਚ ਅਭਿਆਨ ਦੌਰਾਨ ਸ਼ਰਾਬ ਦੇ ਦੋ ਮੁਕੱਦਮੇ ਦਰਜ ਕਰਕੇ ਦੋ ਦੋਸ਼ੀਆਂ ਨੂੰ ਕਾਬੂ ਕੀਤਾ ਅਤੇ 27 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਥਾਣਾ ਨਿਹਾਲ ਸਿੰਘ ਵਾਲਾ ਏਰੀਏ ਵਿਚ ਚੋਰੀਆਂ ਕਰਨ ਵਾਲੇ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ ਦੋ ਚੋਰੀ ਕੀਤੇ ਮੋਟਰਸਾਈਕਲ ਬਰਾਮਦ ਕੀਤੇ। ਉਨ੍ਹਾਂ ਦੱਸਿਆ ਕਿ ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਅਤੇ ਪਿੰਡਾਂ ਦੇ ਪਹਿਰੇਦਾਰ ਤਹਿਤ ਚਲਾਈ ਗਈ ਮੁਹਿੰਮ ਦੌਰਾਨ ਇਕ ਹਫ਼ਤੇ ਵਿਚ 6 ਮੁਕੱਦਮੇ ਦਰਜ ਕਰਕੇ 7 ਦੋਸ਼ੀਆਂ ਨੂੰ ਕਾਬੂ ਕਰਕੇ 167 ਗ੍ਰਾਮ ਹੈਰੋਇਨ, 50 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਜਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਨਸ਼ਾ ਛੱਡਣ ਵਾਲੇ 6 ਨੌਜਵਾਨਾਂ ਨੂੰ ਨਸ਼ਾ ਛੁਡਾਊ ਕੇਂਦਰ ਜਨੇਰ ਵਿਖੇ ਦਾਖਲ ਕਰਵਾਇਆ ਗਿਆ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਨਸਾ ਵਿਰੋਧੀ ਮੁਹਿੰਮ ਵਿਚ ਪੁਲਿਸ ਨੂੰ ਸਹਿਯੋਗ ਦਿੱਤਾ ਜਾਵੇ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪਿੰਡਾਂ ਦੀਆਂ ਪੰਚਾਇਤਾਂ, ਸਪੋਰਟਸ ਕਲੱਬਾਂ ਅਤੇ ਪਿੰਡਾਂ ਦੇ ਪਤਵੰਤਿਆਂ ਨਾਲ ਮੀਟਿੰਗਾਂ ਕਰਕੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਨਸ਼ੇ ਦੇ ਸੌਦਾਗਰਾਂ ਨੂੰ ਚੇਤਾਵਨੀ ਹੈ ਕਿ ਉਹ ਨਸ਼ਾ ਤਸਕਰੀ ਬੰਦ ਕਰ ਦੇਣ ਨਹੀਂ ਤਾਂ ਜਲਦੀ ਸਲਾਖ਼ਾਂ ਪਿੱਛੇ ਹੋਣਗੇ ਅਤੇ ਕਿਸੇ ਵੀ ਨਸ਼ਾ ਸਮਗਲਰ ਨੂੰ ਬਖਸ਼ਿਆ ਨਹੀਂ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸਵਰਨਕਾਰ ਸੰਘ ਸਰਾਫ਼ਾ ਬਾਜ਼ਾਰ ਮੋਗਾ ਵਲੋਂ ਡੀ.ਐਸ.ਪੀ. ਜਤਿੰਦਰ ਸਿੰਘ ਗਿੱਲ ਨੂੰ ਸਮੱਸਿਆਵਾਂ ਤੋਂ ਜਾਣੂੰ ਕਰਵਾਇਆ ਲੁੱਟ-ਖੋ... ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਮੋਗਾ ਵਿਚ ਲੋਕਾਂ ਨੇ ਹੁਣ ਤੱਕ 8.61 ਕਰੋੜ ਰੁਪਏ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲ...
Ad Position 24