06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਡਿਪਟੀ ਕਮਿਸ਼ਨਰ ਸਾਗਰ ਸੇਤੀਆ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ਼

Ad Position 21
repet_subhas-goyals [Copy P29]
ਅਜੀਤ ਡੈਸਕ 06-06-2026
ਮੋਗਾ, 5 ਜੂਨ (ਸੁਰਿੰਦਰਪਾਲ ਸਿੰਘ)-ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ 'ਤੇ ਅੱਜ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ਼ ਕੀਤਾ ਗਿਆ | ਇਸ ਪਹਿਲ ਕਦਮੀ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਕਈ ਬੂਟੇ ਲਗਾਏ ਗਏ, ਜੋ ਕਿ ਵਾਤਾਵਰਣ ਸੁਰੱਖਿਆ ਅਤੇ ਟਿਕਾਊ ਜੀਵਨ ਪ੍ਰਤੀ ਸਮੂਹਿਕ ਵਚਨਬੱਧਤਾ ਦਾ ਪ੍ਰਤੀਕ ਹੈ | ਇਸ ਮੌਕੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨਾਲ ਸੀਨੀਅਰ ਕਪਤਾਨ ਪੁਲਿਸ ਮੋਗਾ ਸਰਤਾਜ ਸਿੰਘ ਚਾਹਲ, ਵਧੀਕ ਡਿਪਟੀ ਕਮਿਸ਼ਨਰ (ਜ) ਜਸਪਿੰਦਰ ਸਿੰਘ, ਸਹਾਇਕ ਕਮਿਸ਼ਨਰ (ਜ) ਸਤਵਿੰਦਰਪਾਲ ਸਿੰਘ ਰਣੀਕੇ ਤੋਂ ਇਲਾਵਾ ਹੋਰ ਵੀ ਅਧਿਕਾਰੀ ਮੌਜੂਦ ਸਨ | ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸੇਤੀਆ ਨੇ ਵਾਤਾਵਰਣ ਸੰਤੁਲਨ ਨੂੰ ਸੁਰੱਖਿਅਤ ਰੱਖਣ ਅਤੇ ਜਲਵਾਯੂ ਪਰਿਵਰਤਨ ਦਾ ਮੁਕਾਬਲਾ ਕਰਨ ਵਿਚ ਰੁੱਖਾਂ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੱਤਾ | ਉਨ੍ਹਾਂ ਕਿਹਾ ਕਿ ਵਿਸ਼ਵ ਵਾਤਾਵਰਨ ਦਿਵਸ ਹਰ ਸਾਲ 5 ਜੂਨ ਨੂੰ ਮਨਾਇਆ ਜਾਂਦਾ ਹੈ ਅਤੇ ਇਹ ਦਿਨ ਸਾਨੂੰ ਕੁਦਰਤ ਪ੍ਰਤੀ ਸਾਡੀ ਜ਼ਿੰਮੇਵਾਰੀ ਦੀ ਯਾਦ ਦਿਵਾਉਂਦਾ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਿੱਥੇ ਜ਼ਿਲ੍ਹਾ ਵਾਸੀਆਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ ਓਥੇ ਪਲਾਸਟਿਕ ਦੇ ਪ੍ਰਦੂਸ਼ਣ ਨੂੰ ਖ਼ਤਮ ਕਰਨ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ | ਉਨ੍ਹਾਂ ਨੇ ਬੂਟੇ ਲਗਾਉਣ ਅਤੇ ਰੁੱਖਾਂ ਦੀ ਨਿਰੰਤਰ ਦੇਖਭਾਲ ਦੀ ਵਕਾਲਤ ਕਰਦੇ ਹੋਏ ਇਕ ਮਜ਼ਬੂਤ ਸੰਦੇਸ਼ ਦਿੱਤਾ, ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਹ ਗਤੀਵਿਧੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਇਕ ਸਿਹਤਮੰਦ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਬਹੁਤ ਜ਼ਰੂਰੀ ਹਨ | ਉਨ੍ਹਾਂ ਕਿਹਾ ਕਿ ਵਿਅਕਤੀ ਦੀ ਚੰਗੀ ਮਾਨਸਿਕ ਅਤੇ ਸਰੀਰਕ ਤੰਦਰੁਸਤੀ ਲਈ ਸਾਫ਼ ਸੁਥਰਾ ਵਾਤਾਵਰਨ ਹੋਣਾ ਬਹੁਤ ਲਾਜ਼ਮੀ ਹੈ | ਡਿਪਟੀ ਕਮਿਸ਼ਨਰ ਦਫ਼ਤਰ ਦੇ ਸਟਾਫ਼ ਵਲੋਂ ਉਤਸ਼ਾਹ ਨਾਲ ਇਸ ਮੁਹਿੰਮ ਵਿਚ ਕੀਤੀ ਸ਼ਮੂਲੀਅਤ ਨੇ ਇਸ ਪਹਿਲਕਦਮੀ ਨੂੰ ਵੱਡਾ ਸਮਰਥਨ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਸੰਤ ਵਿਸਾਖਾ ਸਿੰਘ ਸਕੂਲ ਦੇ ਬੱਚਿਆਂ ਨੇ ਫਨ ਸਿਟੀ ਦਾ ਟੂਰ ਲਗਾਇਆ ਅਗਲੀ ਖ਼ਬਰ ਸਰਕਾਰਾਂ ਨੇ ਸਿੱਖਿਆ ਵਿਚ ਬਹੁਤੀ ਦਿਲਚਸਪੀ ਨਹੀਂ ਲਈ
Ad Position 24