06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਸੰਤ ਵਿਸਾਖਾ ਸਿੰਘ ਸਕੂਲ ਦੇ ਬੱਚਿਆਂ ਨੇ ਫਨ ਸਿਟੀ ਦਾ ਟੂਰ ਲਗਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 06-06-2026
ਕਿਸ਼ਨਪੁਰਾ ਕਲਾਂ, 5 ਜੂਨ (ਅਮੋਲਕ ਸਿੰਘ ਕਲਸੀ)-ਸਵ: ਜਥੇਦਾਰ ਠਾਕੁਰ ਸਿੰਘ ਮਾਨ ਦੁਆਰਾ ਸਥਾਪਿਤ ਅਤੇ ਸਕੂਲ ਦੇ ਚੇਅਰਮੈਨ ਗੁਰਮੀਤ ਸਿੰਘ ਮਾਨ ਕੈਨੇਡਾ ਦੀ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਸਭ ਤੋ ਪੁਰਾਣੀ ਮਾਣਮੱਤੀ ਸੰਸਥਾ ਸੰਤ ਵਿਸਾਖਾ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਿਸ਼ਨਪੁਰਾ ਕਲਾਂ ਦੀ ਪਿ੍ੰਸੀਪਲ ਕਮਲਜੀਤ ਕੌਰ ਸੈਣੀ ਦੇ ਪਤੀ ਮੈਨੇਜਰ ਜਰਨੈਲ ਸਿੰਘ ਸੈਣੀ ਅਤੇ ਵਾਈਸ ਪਿ੍ੰਸੀਪਲ ਬਰਜੀਤ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ, ਅਧਿਆਪਕਾਂ ਨੇ ਫਨ ਸਿਟੀ ਤਲਵੰਡੀ ਭਾਈ ਇਕ ਰੋਜ਼ਾ ਟੂਰ ਲਗਾਇਆ ਗਿਆ, ਇਸ ਟੂਰ ਨੂੰ ਮੈਨੇਜਰ ਜਰਨੈਲ ਸਿੰਘ ਸੈਣੀ ਨੇ ਝੰਡੀ ਦੇ ਕੇ ਰਵਾਨਾ ਕੀਤਾ | ਇਸ ਉਪਰੰਤ ਬੱਚਿਆਂ ਨੇ ਵੱਖ-ਵੱਖ ਝੂਲਿਆਂ 'ਤੇ ਝੂਟੇ ਲਏ ਬਾਅਦ ਵਿਚ ਬੱਚਿਆਂ ਨੂੰ ਦੁਪਹਿਰ ਦਾ ਭੋਜਨ ਵੀ ਕਰਵਾਇਆ ਗਿਆ | ਫਨ ਸਿਟੀ ਪਹੁੰਚਣ ਉਪਰੰਤ ਵਿਦਿਆਰਥੀਆਂ 'ਚ ਗਤੀਵਿਧੀਆਂ ਦਾ ਆਨੰਦ ਮਾਣਦਿਆਂ ਉਤਸ਼ਾਹ ਦੇਖਣ ਨੂੰ ਮਿਲਿਆ | ਵਾਈਸ ਪਿ੍ੰਸੀਪਲ ਬਰਜੀਤ ਕੌਰ ਨੇ ਕਿਹਾ ਕਿ ਅਜਿਹੇ ਟੂਰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ, ਮਨੋਰੰਜਨ ਅਤੇ ਆਪਸੀ ਸਾਂਝ ਨੂੰ ਮਜ਼ਬੂਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਇਸ ਮੌਕੇ ਵਾਈਸ ਪਿ੍ੰਸੀਪਲ ਬਰਜੀਤ ਕੌਰ, ਗੁਰਬਾਣੀ ਅਧਿਆਪਕਾਂ ਰਣਜੀਤ ਕੌਰ, ਰਾਜਪ੍ਰੀਤ ਕੌਰ, ਕੰਵਲਜੀਤ ਕੌਰ, ਗੁਰਪ੍ਰੀਤ ਕੌਰ, ਰਾਜਵੀਰ ਕੌਰ, ਕਮਲਪ੍ਰੀਤ ਕੌਰ, ਸੀਵਿਤਾ ਸ਼ਰਮਾ, ਰਮਨਦੀਪ ਕੌਰ, ਹਰਮਨਦੀਪ ਕੌਰ, ਸਰਬਜੀਤ ਕੌਰ, ਮਨਿੰਦਰ ਕੌਰ, ਪਵਨਦੀਪ ਕੌਰ, ਗੁਰਸ਼ਰਨ ਕੌਰ, ਸਿਮਰਨਜੀਤ ਕੌਰ, ਗੁਰਵੀਰ ਕੌਰ, ਸਨਦੀਪ ਕੌਰ, ਜਗਦੀਪ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨੌਜਵਾਨਾਂ ਨੇ ਕੀਤੀ ਪੰਜਾਬ ਸੰਭਾਲੋ ਮੁਹਿੰਮ ਤਹਿਤ ਬਹੁਜਨ ਸਮਾਜ ਪਾਰਟੀ 'ਚ ਸ਼ਮੂਲੀਅਤ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ਼
Ad Position 24