06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਸੇਵਾ ਕੇਂਦਰਾਂ ਦੇ ਮੁਲਾਜ਼ਮ ਅੱਜ ਵੱਡੇ ਇਕੱਠ ਨਾਲ ਸੁਨਾਮ ਪੁੱਜਣਗੇ-ਜ਼ਿਲ੍ਹਾ ਮੋਗਾ ਪ੍ਰਧਾਨ

Ad Position 21
repet_subhas-goyals [Copy P29]
ਅਜੀਤ ਡੈਸਕ 06-06-2026
ਮੋਗਾ, 5 ਜੂਨ (ਜਸਪਾਲ ਸਿੰਘ ਬੱਬੀ)-ਸੇਵਾ ਕੇਂਦਰ ਮੁਲਾਜ਼ਮ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਵਲੋਂ ਪੰਜਾਬ ਦੇ ਸਮੂਹ ਸੇਵਾ ਕੇਂਦਰ ਬੰਦ ਦੀ ਕਾਲ ਨੂੰ ਅੱਗੇ ਵਧਾਉਂਦੇ ਹੋਏ ਜ਼ਿਲ੍ਹਾ ਮੋਗਾ ਦੇ ਸਮੂਹ ਸੇਵਾ ਕੇਂਦਰ ਬੰਦ ਕਰਕੇ ਡੀ.ਸੀ. ਦਫਤਰ ਵਿਖੇ ਮੁਲਾਜ਼ਮਾਂ ਵਲੋਂ ਧਰਨਾ ਪ੍ਰਦਰਸ਼ਨ ਜਾਰੀ ਰੱਖਿਆ ਗਿਆ | ਸ਼੍ਰੋਮਣੀ ਅਕਾਲੀ ਦਲ ਵਲੋਂ ਸੀਨੀਅਰ ਅਕਾਲੀ ਆਗੂ ਬਰਜਿੰਦਰ ਸਿੰਘ ਮੱਖਣ ਬਰਾੜ ਸਾਬਕਾ ਚੇਅਰਮੈਨ ਕੌਂਸਲਰ ਮਨਜੀਤ ਸਿੰਘ ਧੰਮੂ ਨੇ ਧਰਨੇ ਵਿਚ ਸ਼ਮੂਲੀਅਤ ਕੀਤੀ ਅਤੇ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਮੰਗਾਂ ਦਾ ਸਮਰਥਨ ਕੀਤਾ | ਜ਼ਿਲ੍ਹਾ ਮੋਗਾ ਪ੍ਰਧਾਨ ਦਵਿੰਦਰ ਬਾਂਸਲ ਨੇ ਦੱਸਿਆ ਕਿ ਿ6 ਜੂਨ ਨੂੰ ਪੂਰੇ ਪੰਜਾਬ ਦੇ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਵਲੋਂ ਵੱਡਾ ਇਕੱਠ ਕਰਕੇ ਸੁਨਾਮ ਵਿਖੇ ਜਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਸੁਨਾਮ ਵਿਖੇ ਸਮੂਹ ਸੇਵਾ ਕੇਂਦਰ ਮੁਲਾਜ਼ਮਾਂ ਵਲੋਂ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ | ਬਰਾਬਰ ਕੰਮ ਬਰਾਬਰ ਤਨਖਾਹ ਦਿੱਤੀ ਜਾਵੇ, ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇ ਤੇ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਮੰਨੀਆਂ ਜਾਣ | ਇਸ ਰੈਲੀ ਦੀ ਅਗਵਾਈ ਸੇਵਾ ਕੇਂਦਰ ਮੁਲਾਜ਼ਮ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਮਾਝਾ ਵਲੋਂ ਕੀਤੀ ਜਾਵੇਗੀ | ਇਸ ਰੈਲੀ ਵਿਚ ਪੰਜਾਬ ਪੱਧਰ ਦੀਆਂ ਕਿਸਾਨ ਜਥੇਬੰਦੀਆਂ, ਟੀਚਰ ਯੂਨੀਅਨ, ਸਾਬਕਾ ਸੈਨਿਕ ਯੂਨੀਅਨ ਅਤੇ ਹੋਰ ਬਹੁਤ ਸਾਰੀਆਂ ਸਿਰ ਕੱਢਵੀਆਂ ਜਥੇਬੰਦੀਆਂ ਵਲੋਂ ਸ਼ਮੂਲੀਅਤ ਕੀਤੀ ਜਾਵੇਗੀ | ਦਵਿੰਦਰ ਬਾਂਸਲ ਨੇ ਦੱਸਿਆ ਜ਼ਿਲ੍ਹਾ ਮੋਗਾ ਦੇ ਸਟਾਫ ਵਲੋਂ ਮੋਗਾ ਦੇ ਮੇਨ ਬੱਸ ਸਟੈਂਡ ਤੋਂ ਸੁਨਾਮ ਲਈ ਰਵਾਨਾ ਹੋਣਗੇ |
Ad Position 22
No active advertisement
ਪਿਛਲੀ ਖ਼ਬਰ ਲੋਕਾਂ ਲਈ ਮੁਸੀਬਤ ਬਣਿਆ ਭਿੰਡਰ ਕਲਾਂ-ਵਹਿਣੀਵਾਲ ਸੜਕ ਦਾ ਟੋਟਾ ਅਗਲੀ ਖ਼ਬਰ ਨੌਜਵਾਨਾਂ ਨੇ ਕੀਤੀ ਪੰਜਾਬ ਸੰਭਾਲੋ ਮੁਹਿੰਮ ਤਹਿਤ ਬਹੁਜਨ ਸਮਾਜ ਪਾਰਟੀ 'ਚ ਸ਼ਮੂਲੀਅਤ
Ad Position 24