05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਅਰਵਿੰਦਰ ਸਿੰਘ ਭਾਟੀਆ ਦੇ ਬਲਾਕ ਪ੍ਰਧਾਨ ਬਣਨ ਨਾਲ 'ਆਪ' ਆਗੂਆਂ 'ਚ ਖੁਸ਼ੀ ਦੀ ਲਹਿਰ

Ad Position 21
repet_subhas-goyals [Copy P29]
ਅਜੀਤ ਡੈਸਕ 06-06-2026
ਬਾਘਾ ਪੁਰਾਣਾ, 5 ਜੂਨ (ਟਿੰਕੂ ਕਾਠਪਾਲ)-ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਵਿਚ ਆਮ ਆਦਮੀ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਕਰ ਰਹੇ ਆਗੂਆਂ ਵਿਚ ਉਸ ਸਮੇਂ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਪਾਰਟੀ ਦੇ ਸਰਗਰਮ ਵਰਕਰ ਅਰਵਿੰਦਰ ਸਿੰਘ ਭਾਟੀਆ ਨੂੰ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ¢ ਇਹ ਨਿਯੁਕਤੀ ਹਲਕਾ ਵਿਧਾਇਕ ਅੰਮਿ੍ਤਪਾਲ ਸਿੰਘ ਦੀ ਸਿਫਾਰਿਸ਼ ਤੋਂ ਬਾਅਦ ਕੀਤੀ ਗਈ ਹੈ ਜਿਸ ਨੂੰ ਪਾਰਟੀ ਵਰਕਰਾਂ ਵਲੋਂ ਖੁਸ਼ਦਿਲੀ ਨਾਲ ਸਵੀਕਾਰਿਆ ਗਿਆ¢ ਰਵਿੰਦਰ ਸਿੰਘ ਭਾਟੀਆ ਲੰਬੇ ਸਮੇਂ ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਉਨ੍ਹਾਂ ਵਲੋਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੀਤੀਆਂ ਗਈਆਂ ਨਿਰੰਤਰ ਸੇਵਾਵਾਂ ਅਤੇ ਮਿਹਨਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਗਈ ਹੈ¢ ਕੌਂਸਲਰ ਪਿ੍ਥੀ ਸਿੰਘ ਵਲੋਂ ਅਰਵਿੰਦਰ ਸਿੰਘ ਭਾਟੀਆ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਅਤੇ ਮੂੰਹ ਮਿੱਠਾ ਕਰਵਾ ਕੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ¢ ਪਿ੍ਥੀ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਆਪਣੇ ਮਿਹਨਤੀ ਅਤੇ ਇਮਾਨਦਾਰ ਵਰਕਰਾਂ ਦੀ ਕਦਰ ਕਰਦੀ ਹੈ ਅਤੇ ਸਮੇਂ-ਸਮੇਂ 'ਤੇ ਉਨ੍ਹਾਂ ਨੂੰ ਉਚਿੱਤ ਮੌਕੇ ਦਿੱਤੇ ਜਾਂਦੇ ਹਨ¢ ਪਿ੍ਥੀ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਵਿਧਾਇਕ ਅੰਮਿ੍ਤਪਾਲ ਸਿੰਘ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਇਕ ਸਮਰਪਿਤ ਅਤੇ ਮਿਹਨਤੀ ਆਗੂ ਨੂੰ ਇਹ ਜ਼ਿੰਮੇਵਾਰੀ ਸੌਂਪੀ ਹੈ |
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਸਕੂਲ 'ਚ ਮਨਾਇਆ ਵਿਸ਼ਵ ਵਾਤਾਵਰਨ ਦਿਵਸ ਅਗਲੀ ਖ਼ਬਰ ਲੋਕਾਂ ਲਈ ਮੁਸੀਬਤ ਬਣਿਆ ਭਿੰਡਰ ਕਲਾਂ-ਵਹਿਣੀਵਾਲ ਸੜਕ ਦਾ ਟੋਟਾ
Ad Position 24