05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਗੁਰਦੁਆਰਾ ਸਿੰਘ ਸਭਾ ਮੋਗਾ ਦੇ ਪ੍ਰਬੰਧਾਂ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਸੰਬੰਧੀ ਮੀਟਿੰਗ

Ad Position 21
repet_subhas-goyals [Copy P29]
ਅਜੀਤ ਡੈਸਕ 06-06-2026
ਮੋਗਾ, 5 ਜੂਨ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਸਿੰਘ ਸਭਾ ਮੋਗਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰਦੁਆਰਿਆਂ ਦੇ ਪ੍ਰਬੰਧਾਂ ਨੂੰ ਹੋਰ ਸੁਚਾਰੂ ਢੰਗਾਂ ਨਾਲ ਚਲਾਉਣ ਲਈ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਮੇਲ ਸਿੰਘ ਸੰਗਤਪੁਰਾ ਦੀ ਅਗਵਾਈ ਹੇਠ ਗੁਰਦੁਆਰਾ ਪ੍ਰਬੰਧਕਾਂ ਦੀ ਵਿਸ਼ੇਸ਼ ਮੀਟਿੰਗ ਹੋਈ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ਼ੇਰ ਸਿੰਘ ਮੰਡ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਮੀਟਿੰਗ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਮੇਲ ਸਿੰਘ ਸੰਗਤਪੁਰਾ, ਮੈਂਬਰ ਸ਼੍ਰੋਮਣੀ ਕਮੇਟੀ ਸਤਪਾਲ ਸਿੰਘ, ਮੈਂਬਰ ਸ਼੍ਰੋਮਣੀ ਕਮੇਟੀ ਗੁਰਮੀਤ ਸਿੰਘ ਬੂਹ, ਬਲਵਿੰਦਰ ਸਿੰਘ ਕਾਲਵਾਂ ਸਕੱਤਰ ਸ਼੍ਰੋਮਣੀ ਕਮੇਟੀ ਅਤੇ ਗੁਰਨਾਮ ਸਿੰਘ ਮੀਤ ਸਕੱਤਰ ਜਾਇਦਾਦ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਮੌਜੂਦਾ ਸਮੇਂ ਜਿੱਥੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰਦੁਆਰਿਆਂ ਦੇ ਪ੍ਰਬੰਧਾਂ ਅਤੇ ਰੱਖ ਰਖਾਅ ਵੱਲ ਧਿਆਨ ਦਿੱਤਾ ਜਾ ਰਿਹਾ ਹੈ ਉੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨੂੰ ਬਹਾਲ ਰੱਖਣ ਲਈ ਪ੍ਰਬੰਧਕ ਕਮੇਟੀਆਂ ਦੇ ਨਾਲ-ਨਾਲ ਸੰਗਤਾਂ ਵੀ ਇਸ ਕਾਰਜ ਲਈ ਸਹਿਯੋਗ ਦੇਣ ਤਾਂ ਕਿ ਭਵਿੱਖ 'ਚ ਕਿਸੇ ਵੀ ਤਰ੍ਹਾਂ ਦੀ ਹੋਣ ਵਾਲੀ ਘਟਨਾ ਨੂੰ ਰੋਕਿਆ ਜਾ ਸਕੇ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ਼ੇਰ ਸਿੰਘ ਮੰਡ ਨੇ ਦੱਸਿਆ ਕਿ ਸੰਗਤਾਂ ਦੇ ਸਹਿਯੋਗ ਨਾਲ ਜਿੱਥੇ ਗੁਰਦੁਆਰਾ ਸਹਿਬਾਨਾਂ ਦੇ ਨਵੀਨੀਕਰਨ ਅਤੇ ਸੁਚੱਜੇ ਪ੍ਰਬੰਧਾਂ ਲਈ ਸ਼੍ਰੋਮਣੀ ਕਮੇਟੀ ਵਲੋਂ ਵਿਸ਼ੇਸ਼ ਕਦਮ ਉਠਾਏ ਜਾ ਰਹੇ ਹਨ | ਇਸ ਮੌਕੇ ਗੁਰਦੁਆਰਾ ਇੰਸਪੈਕਟਰ ਜਸਵਿੰਦਰ ਸਿੰਘ, ਗੁਰਦੁਆਰਾ ਲੋਹਗੜ੍ਹ ਸਾਹਿਬ ਦੀਨਾਂ ਦੇ ਮੈਨੇਜਰ ਰਾਜਪਾਲ ਸਿੰਘ, ਇੰਸਪੈਕਟਰ ਅੰਮਿ੍ਤਪਾਲ ਸਿੰਘ ਗੁਰਦੁਆਰਾ ਸਿੰਘ ਸਭਾ ਮੋਗਾ, ਅਕਾੳਾੂਟੈਂਟ ਜਸਵਿੰਦਰ ਸਿੰਘ, ਸੁਪਿੰਦਰ ਸਿੰਘ ਰਿਕਾਰਡ ਕੀਪਰ ਦੀਨਾਂ, ਬੂਟਾ ਸਿੰਘ ਸੇਵਾਦਾਰ ਦੀਨਾਂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਬਲਾਕ ਪੱਧਰੀ ਬੈਠਕ •ਅਹਿਮ ਮੰਗਾਂ ਵਿਚਾਰੀਆਂ ਤੇ 84 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ... ਅਗਲੀ ਖ਼ਬਰ ਦਸਮੇਸ਼ ਸਕੂਲ 'ਚ ਮਨਾਇਆ ਵਿਸ਼ਵ ਵਾਤਾਵਰਨ ਦਿਵਸ
Ad Position 24