05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਬਲਾਕ ਪੱਧਰੀ ਬੈਠਕ •ਅਹਿਮ ਮੰਗਾਂ ਵਿਚਾਰੀਆਂ ਤੇ 84 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ

Ad Position 21
repet_subhas-goyals [Copy P29]
ਅਜੀਤ ਡੈਸਕ 06-06-2026
ਕੋਟ ਈਸੇ ਖਾਂ, 5 ਜੂਨ (ਗੁਰਮੀਤ ਸਿੰਘ ਖ਼ਾਲਸਾ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਅਹਿਮ ਬਲਾਕ ਪੱਧਰੀ ਬੈਠਕ ਪ੍ਰਧਾਨ ਫੁਰਮਾਨ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਲਾਕ ਪ੍ਰਧਾਨ ਕਾਰਜ ਸਿੰਘ ਮਸੀਤਾਂ ਦੀ ਅਗਵਾਈ ਵਿਚ ਸਥਾਨਕ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ, ਛਾਉਣੀ ਨਿਹੰਗ ਸਿੰਘਾਂ ਵਿਖੇ ਹੋਈ | ਜਿਸ ਵਿਚ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਬਹਿਰਾਮ ਕੇ ਨੇ ਵਿਸ਼ੇਸ਼ ਸ਼ਿਰਕਤ ਕੀਤੀ | ਬੈਠਕ ਦੀ ਕਾਰਵਾਈ ਜਨਰਲ ਸਕੱਤਰ ਲਖਬੀਰ ਸਿੰਘ ਨੇ ਚਲਾਈ | ਬੈਠਕ ਦੀ ਕਾਰਵਾਈ ਸ਼ੁਰੂ ਕਰਨ ਤੋਂ ਪਹਿਲਾਂ 1984 ਦੇ ਘੱਲੂਘਾਰਾ ਦਿਵਸ ਸਬੰਧੀ ਸਿੱਖ ਕੌਮ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ ਗਈ | ਉਪਰੰਤ ਕਿਸਾਨੀ ਦੇ ਮੌਜੂਦਾ ਹਾਲਾਤਾਂ ਪ੍ਰਤੀ ਵਿਸਥਾਰ ਸਾਹਿਤ ਚਰਚਾ ਕੀਤੀ ਗਈ | ਇਸ ਮੌਕੇ ਵੱਖ-ਵੱਖ ਆਗੂਆਂ ਕਿਹਾ ਕਿ ਕਿਸਾਨਾਂ ਦੀਆਂ ਮੋਟਰਾਂ ਤੋਂ ਕੇਬਲ ਤਾਰਾਂ ਦੀ ਚੋਰੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ, ਜਿਸ ਸਬੰਧੀ ਪ੍ਰਸ਼ਾਸਨ ਸਖ਼ਤੀ ਨਾਲ ਕਾਰਵਾਈ ਕਰਕੇ ਇਨ੍ਹਾਂ ਘਟਨਾਵਾਂ ਨੂੰ ਰੋਕਣ ਵਿਚ ਮਦਦ ਕਰੇ | ਆਗੂਆਂ ਕਿਹਾ ਕਿ ਯੂਰੀਆ ਡੀ.ਏ.ਪੀ. ਖਾਦ ਦੀ ਕਾਲਾ ਬਾਜ਼ਾਰੀ ਨੂੰ ਰੋਕਣ ਲਈ ਸਖ਼ਤੀ ਨਾਲ ਸਰਕਾਰ ਵਲੋਂ ਕਦਮ ਚੁੱਕੇ ਜਾਣ ਤੇ ਖਾਦ ਸੁਖਾਲੇ ਤਰੀਕੇ ਨਾਲ ਕਿਸਾਨਾਂ ਤੱਕ ਪਹੁੰਚਦੀ ਕੀਤੀ ਜਾਵੇ | ਡੀਜ਼ਲ ਦੇ ਵੱਧ ਰਹੇ ਭਾਅ ਨੂੰ ਲੈ ਕੇ ਵੀ ਕਿਸਾਨਾਂ ਨੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਵਿਚ ਡੀਜ਼ਲ ਦੇ ਭਾਅ ਕੰਟਰੋਲ ਵਿਚ ਕੀਤੇ ਜਾਣ ਤਾਂ ਜੋ ਕਿਸਾਨਾਂ ਤੇ ਆਮ ਲੋਕਾਂ 'ਤੇ ਵੱਡਾ ਬੋਝ ਨਾ ਬਣੇ | ਇਸ ਬੈਠਕ ਮੌਕੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਬਹਿਰਾਮ ਕੇ, ਬਲਾਕ ਪ੍ਰਧਾਨ ਕਾਰਜ ਸਿੰਘ ਮਸੀਤਾਂ, ਜਨਰਲ ਸਕੱਤਰ ਲਖਬੀਰ ਸਿੰਘ, ਦਵਿੰਦਰ ਸਿੰਘ ਮਸੀਤਾਂ, ਸੁਖਵਿੰਦਰ ਸਿੰਘ ਕਾਲਾ ਬਹਿਰਾਮ ਕੇ, ਦਵਿੰਦਰ ਸਿੰਘ ਸਰਾਂ ਮੈਂਬਰ ਕੌਰ ਕਮੇਟੀ, ਮਨਦੀਪ ਸਿੰਘ ਮੰਨਾ, ਗੁਰਮੇਹਰ ਸਿੰਘ ਮਸੀਤਾਂ, ਗੁਰਪ੍ਰੀਤ ਸਿੰਘ, ਜਸਵੰਤ ਸਿੰਘ ਮਸੀਤਾਂ, ਰਾਮ ਸਿੰਘ ਜਾਨੀਆ, ਸੁਖਵਿੰਦਰ
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਵਾਤਾਵਰਨ ਦਿਵਸ ਮੌਕੇ ਹੇਮਕੁੰਟ ਸਕੂਲ 'ਚ 'ਬੂਟੇ ਲਗਾਓ-ਵਾਤਾਵਰਨ ਬਚਾਓ' ਮੁਹਿੰਮ ਦਾ ਆਗਾਜ਼ •ਰੁੱਖਾਂ ਦੀ ਸੰਭਾਲ... ਅਗਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਮੋਗਾ ਦੇ ਪ੍ਰਬੰਧਾਂ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਸੰਬੰਧੀ ਮੀਟਿੰਗ
Ad Position 24