05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਵਿਸ਼ਵ ਵਾਤਾਵਰਨ ਦਿਵਸ ਮੌਕੇ ਹੇਮਕੁੰਟ ਸਕੂਲ 'ਚ 'ਬੂਟੇ ਲਗਾਓ-ਵਾਤਾਵਰਨ ਬਚਾਓ' ਮੁਹਿੰਮ ਦਾ ਆਗਾਜ਼ •ਰੁੱਖਾਂ ਦੀ ਸੰਭਾਲ ਲਈ ਹਰ ਇਨਸਾਨ ਸਮਝੇ ਆਪਣੀ ਜ਼ਿੰਮੇਵਾਰੀ- ਚੇਅਰਮੈਨ ਸੰਧੂ

Ad Position 21
repet_subhas-goyals [Copy P29]
ਅਜੀਤ ਡੈਸਕ 06-06-2026
ਕੋਟ ਈਸੇ ਖਾਂ, 5 ਜੂਨ (ਗੁਰਮੀਤ ਸਿੰਘ ਖ਼ਾਲਸਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਹੇਮਕੁੰਟ ਸੀਨੀ. ਸੈਕੰ.ਸਕੂਲ, ਕੋਟ ਈਸੇ ਖਾਂ ਜੋ ਕਿ ਵਿਦਿਆਰਥੀਆਂ ਨੂੰ ਗੁਣਵੱਤਾ ਭਰਭੂਰ ਸਿੱਖਿਆ ਦੇ ਨਾਲ-ਨਾਲ ਸਮਾਜਿਕ ਭਲਾਈ ਗਤੀਵਿਧੀਆਂ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨ ਲਈ ਹਮੇਸ਼ਾ ਯਤਨਸ਼ੀਲ ਰਹਿੰਦਾ ਹੈ, ਦੇ ਵਿਦਿਆਰਥੀਆਂ ਵਲੋਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਮੋਗਾ ਦੇ ਦਵਿੰਦਰ ਸਿੰਘ ਲੋਟੇ ਅਤੇ 13 ਪੰਜਾਬ ਬਟਾਲੀਅਨ ਐਨ.ਸੀ.ਸੀ. ਫ਼ਿਰੋਜ਼ਪੁਰ ਦੇ ਕਮਾਂਡਿੰਗ ਅਫ਼ਸਰ ਕਰਨਲ ਚੰਦਰ ਸ਼ੇਖਰ ਦੇ ਦਿਸ਼ਾ-ਨਿਰਦੇਸ਼ ਹੇਠ ''ਵਿਸ਼ਵ ਵਾਤਾਵਰਨ ਦਿਵਸ'' ਮਨਾਇਆ | ਇਸ ਮੌਕੇ ਵਿਦਿਆਰਥੀਆਂ ਵਲੋਂ ਸਕੂਲ ਸਟਾਫ਼ ਦੀ ਅਗਵਾਈ ਹੇਠ ''ਬੂਟੇ ਲਗਾਓ-ਵਾਤਾਵਰਨ ਬਚਾਓ'' ਮੁਹਿੰਮ ਦਾ ਆਗਾਜ਼ ਕੀਤਾ ਗਿਆ | ਇਸ ਮੌਕੇ ਸਕੂਲ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਲਈ ਪ੍ਰੇਰਿਤ ਕੀਤਾ ਗਿਆ | ਐਨ.ਸੀ.ਸੀ. ਕੈਂਡਿਟਸ ਅਤੇ ਐਨ.ਐਸ.ਐਸ. ਵਲੰਟੀਅਰਜ਼ ਨੇ ''ਗੁਰਦੁਆਰਾ ਬਾਬਾ ਸਾਹਿਬ ਸਿੰਘ ਜੀ ਸ਼ਹੀਦ, ਖੋਸਾ ਪਾਂਡੋ'' ਵਿਖੇ ਬਾਬਾ ਅਜੀਤ ਸਿੰਘ ਦੀ ਨਿਗਰਾਨੀ ਹੇਠ ਵੱਖ-ਵੱਖ ਕਿਸਮ ਦੇ ਪੌਦੇ ਲਗਾ ਕੇ ਵਾਤਾਵਰਨ ਸੰਭਾਲ ਦਾ ਸੰਦੇਸ਼ ਦਿੱਤਾ | ਇਸ ਦੇ ਨਾਲ ਹੀ ਗੁਰਦੁਆਰਾ ਸਾਹਿਬ ਦੀ ਸਫ਼ਾਈ ਕਰਕੇ ਸੇਵਾ ਭਾਵਨਾ ਦਾ ਪ੍ਰਗਟਾਵਾ ਕੀਤਾ ਅਤੇ ਲੰਗਰ ਦੀ ਸੇਵਾ ਵਿਚ ਵੀ ਆਪਣਾ ਯੋਗਦਾਨ ਪਾਇਆ | ਇਸ ਮੌਕੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਅਤੇ ਐਮ.ਡੀ. ਰਣਜੀਤ ਕੌਰ ਸੰਧੂ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਰੁੱਖਾਂ ਬਿਨਾਂ ਮਨੁੱਖੀ ਸਮਾਜ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ, ਇਸ ਲਈ ਵਾਤਾਵਰਨ ਦੀ ਸੁਰੱਖਿਆ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ | ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਆਪਣੀ ਜ਼ਿੰਦਗੀ ਵਿਚ ਘੱਟੋ-ਘੱਟ ਇਕ ਰੁੱਖ ਜ਼ਰੂਰ ਲਗਾਉਣਾ ਚਾਹੀਦਾ ਹੈ ਅਤੇ ਉਸ ਦੀ ਸੰਭਾਲ ਕਰਨੀ ਚਾਹੀਦੀ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਸ਼ੁੱਧ ਆਕਸੀਜਨ ਤੇ ਹਰਿਆ-ਭਰਿਆ ਵਾਤਾਵਰਨ ਮਿਲ ਸਕੇ | ਪਿੰ੍ਰਸੀਪਲ ਰਮਨਜੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰੁੱਖ ਧਰਤੀ ਦਾ ਅਨਮੋਲ ਖ਼ਜ਼ਾਨਾ ਹਨ | ਸਾਨੂੰ ਰੁੱਖ ਲਗਾਉਣ ਤੇ ਉਨ੍ਹਾਂ ਦੀ ਸੰਭਾਲ ਤੋਂ ਇਲਾਵਾ ਆਪਣੇ ਆਲੇ ਦੁਆਲੇ ਸਾਫ਼ ਸਫ਼ਾਈ ਦਾ ਵੀ ਪੂਰਾ ਧਿਆਨ ਰੱਖਣਾ ਚਾਹੀਦਾ ਹੈ | ਇਸ ਮੌਕੇ ਪ੍ਰੋਗਰਾਮ ਅਫ਼ਸਰ ਅਮੀਰ ਸਿੰਘ ਅਤੇ ਏ.ਐਨ.ਓ. ਮਹੇਸ਼ ਕੁਮਾਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡੀ.ਐਮ. ਕਾਲਜ ਤੇ ਉਸ ਅਧੀਨ ਆਉਂਦੀਆਂ ਸੰਸਥਾਵਾਂ ਦੇ ਮਾਮਲੇ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਕਰੇਗਾ ਆਰੀਆ ਪ੍ਰਤੀਨਿਧੀ ਸ... ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਬਲਾਕ ਪੱਧਰੀ ਬੈਠਕ •ਅਹਿਮ ਮੰਗਾਂ ਵਿਚਾਰੀਆਂ ਤੇ 84 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ...
Ad Position 24