05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਸਿਹਤ ਵਿਭਾਗ ਨੇ ਬੂਟੇ ਵੰਡ ਕੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 06-06-2026
ਮੋਗਾ, 5 ਜੂਨ (ਜਸਪਾਲ ਸਿੰਘ ਬੱਬੀ)-ਵਿਸ਼ਵ ਵਾਤਾਵਰਨ ਦਿਵਸ ਮੌਕੇ ਸਿਹਤ ਵਿਭਾਗ ਮੋਗਾ ਵਲੋਂ ਵਾਤਾਵਰਨ ਸੰਭਾਲ ਅਤੇ ਹਰਿਆਲੀ ਨੂੰ ਉਤਸ਼ਾਹਿਤ ਕਰਨ ਲਈ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਸਿਵਲ ਸਰਜਨ ਮੋਗਾ ਡਾ. ਅਸ਼ੋਕ ਕੁਮਾਰ ਸਿੰਗਲਾ ਵਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਬੂਟੇ ਵੰਡ ਕੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ | ਡਾ. ਅਸ਼ੋਕ ਕੁਮਾਰ ਸਿੰਗਲਾ ਨੇ ਕਿਹਾ ਕਿ ਵਾਤਾਵਰਨ ਦੀ ਸੰਭਾਲ ਅੱਜ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ | ਉਨ੍ਹਾਂ ਕਿਹਾ ਕਿ ਰੁੱਖ ਲਗਾਉਣ ਨਾਲ ਨਾ ਸਿਰਫ ਪ੍ਰਦੂਸ਼ਣ ਘਟਦਾ ਹੈ, ਸਗੋਂ ਸਾਨੂੰ ਸਾਫ ਹਵਾ ਅਤੇ ਸਿਹਤਮੰਦ ਜੀਵਨ ਵੀ ਮਿਲਦਾ ਹੈ | ਉਨ੍ਹਾਂ ਅਧਿਕਾਰੀਆਂ, ਕਰਮਚਾਰੀਆਂ ਅਤੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਵੀ ਵਾਤਾਵਰਨ ਦੀ ਰੱਖਿਆ ਲਈ ਆਪਣਾ ਯੋਗਦਾਨ ਪਾਉਣ ਦਾ ਸੰਕਲਪ ਲਿਆ ਗਿਆ | ਪ੍ਰੋਗਰਾਮ ਦੌਰਾਨ ਲੋਕਾਂ ਨੂੰ ਪਲਾਸਟਿਕ ਦੀ ਵਰਤੋਂ ਘਟਾਉਣ ਅਤੇ ਵੱਧ ਤੋਂ ਵੱਧ ਬੂਟੇ ਲਗਾਉਣ ਬਾਰੇ ਜਾਗਰੂਕ ਕੀਤਾ ਗਿਆ | ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਅਫਸਰ ਡਾ. ਰੀਤੂ ਜੈਨ, ਡਾ. ਗੁਰਪ੍ਰੀਤ ਸਿੱਧੂ ਡੀ.ਡੀ.ਐਚ.ਓ., ਹਰਜਿੰਦਰ ਕੌਰ ਮਾਸ ਮੀਡੀਆ ਵਿੰਗ, ਗੁਰਬਚਨ ਸਿੰਘ ਸੁਪਰਡੈਂਟ, ਅਮਨਦੀਪ ਕੌਰ ਅਤੇ ਹਰਪ੍ਰੀਤ ਸਟੈਨੋ, ਵਿਕਾਸ ਕੁਮਾਰ, ਰਣਵੀਰ ਕੌਰ ਕਲਰਕ ਅਤੇ ਸਿਹਤ ਵਿਭਾਗ ਮੋਗਾ ਦੇ ਕਰਮਚਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰਦੀਪ ਸਿੰਘ ਦੀਪਾ ਨੇ ਸਮਾਜ ਸੇਵਾ ਸੁਸਾਇਟੀ ਨੂੰ ਭੇਟ ਕੀਤੀ ਨਵੀਂ ਐਂਬੂਲੈਂਸ ਅਗਲੀ ਖ਼ਬਰ ਤੰਬਾਕੂ-ਮੁਕਤ ਭਾਰਤ ਮੁਹਿੰਮ 'ਚ ਰਾਸ਼ਟਰੀ ਪੱਧਰ 'ਤੇ ਤੀਜਾ ਸਥਾਨ ਕੀਤਾ ਹਾਸਲ
Ad Position 24