05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਗੁਰਦੀਪ ਸਿੰਘ ਦੀਪਾ ਨੇ ਸਮਾਜ ਸੇਵਾ ਸੁਸਾਇਟੀ ਨੂੰ ਭੇਟ ਕੀਤੀ ਨਵੀਂ ਐਂਬੂਲੈਂਸ

Ad Position 21
repet_subhas-goyals [Copy P29]
ਅਜੀਤ ਡੈਸਕ 06-06-2026
ਮੋਗਾ, 5 ਜੂਨ (ਸੁਰਿੰਦਰਪਾਲ ਸਿੰਘ)-ਮੋਗਾ ਵਿਚ ਮਨੁੱਖਤਾ ਅਤੇ ਨਿਸ਼ਕਾਮ ਸੇਵਾ ਦੀ ਇਕ ਪ੍ਰੇਰਣਾਦਾਇਕ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਗੁਰਦੀਪ ਸਿੰਘ ਦੀਪਾ ਨੇ ਆਪਣੇ ਸਵ: ਪੁੱਤਰ ਦੀ ਯਾਦ ਵਿਚ ਮੋਗਾ ਦੀ ਸਮਾਜ ਸੇਵਾ ਸੁਸਾਇਟੀ ਨੂੰ ਇਕ ਨਵੀਂ ਐਂਬੂਲੈਂਸ ਭੇਟ ਕੀਤੀ | ਇਹ ਐਂਬੂਲੈਂਸ ਹੁਣ ਲੋਕਾਂ ਦੀ ਸੇਵਾ ਲਈ ਸੜਕਾਂ 'ਤੇ ਉਤਰ ਚੁੱਕੀ ਹੈ ਅਤੇ ਲੋੜਵੰਦਾਂ ਲਈ ਜੀਵਨ ਰੱਖਿਅਕ ਸਾਬਤ ਹੋਵੇਗੀ | ਇਸ ਮੌਕੇ ਵਿਸ਼ਵਕਰਮਾ ਭਵਨ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ | ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਅਤੇ ਹੁਕਮਨਾਮਾ ਲੈ ਕੇ ਪਹੁੰਚੀਆਂ ਸੰਗਤਾਂ ਨੂੰ ਇਸ ਪਵਿੱਤਰ ਉਪਰਾਲੇ ਬਾਰੇ ਜਾਣੂੰ ਕਰਵਾਇਆ ਗਿਆ | ਸਮਾਗਮ ਦੌਰਾਨ ਗੁਰਦੁਆਰਾ ਚੰਦ ਪੁਰਾਣਾ ਦੇ ਮੁਖੀ ਬਾਬਾ ਗੁਰਦੀਪ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਮਾਜ ਸੇਵਾ ਸੁਸਾਇਟੀ ਦੇ ਸੇਵਾਦਾਰ 24 ਘੰਟੇ ਨਿਸ਼ਕਾਮ ਭਾਵਨਾ ਨਾਲ ਮਨੁੱਖਤਾ ਦੀ ਸੇਵਾ ਕਰ ਰਹੇ ਹਨ | ਸੜਕ ਹਾਦਸਿਆਂ ਵਿਚ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਉਣ ਤੋਂ ਲੈ ਕੇ ਰੇਲ ਹਾਦਸਿਆਂ ਜਾਂ ਲਾਵਾਰਸ ਮਿ੍ਤਕਾਂ ਦੇ ਅੰਤਿਮ ਸੰਸਕਾਰ ਤੱਕ, ਸੁਸਾਇਟੀ ਹਰ ਫ਼ਰਜ਼ ਨੂੰ ਆਪਣਾ ਧਰਮ ਸਮਝ ਕੇ ਨਿਭਾ ਰਹੀ ਹੈ | ਬਾਬਾ ਗੁਰਦੀਪ ਸਿੰਘ ਨੇ ਸਮਾਜ ਨੂੰ ਅਪੀਲ ਕੀਤੀ ਕਿ ਅਜਿਹੀਆਂ ਸੰਸਥਾਵਾਂ ਦਾ ਹਰ ਸੰਭਵ ਸਹਿਯੋਗ ਕੀਤਾ ਜਾਣਾ ਚਾਹੀਦਾ ਹੈ | ਇਸ ਮੌਕੇ ਸੰਗਤਾਂ ਨੇ ਵੀ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਅਰਦਾਸ ਕੀਤੀ ਕਿ ਅਕਾਲ ਪੁਰਖ ਸਭ ਨੂੰ ਚੜ੍ਹਦੀ ਕਲਾ, ਤੰਦਰੁਸਤੀ ਅਤੇ ਮਨੁੱਖਤਾ ਦੀ ਸੇਵਾ ਕਰਨ ਦੀ ਤਾਕਤ ਬਖ਼ਸ਼ੇ |
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਸੁੰਦਰ ਲਿਖਾਈ ਕੈਂਪ ਮੋਗਾ 'ਚ ਮੋਹੀ ਅਮਰਜੀਤ ਸਿੰਘ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਾਮਿਲ ਹੋਏ ਅਗਲੀ ਖ਼ਬਰ ਸਿਹਤ ਵਿਭਾਗ ਨੇ ਬੂਟੇ ਵੰਡ ਕੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ
Ad Position 24