05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਤਰੁਣ ਚੁੱਘ ਨੂੰ ਰਾਜ ਸਭਾ ਭੇਜਣ ਦੇ ਫ਼ੈਸਲੇ ਨਾਲ ਪੰਜਾਬ ਦੇ ਟਕਸਾਲੀ ਭਾਜਪਾ ਆਗੂਆਂ ਤੇ ਵਰਕਰਾਂ ਦਾ ਮਾਣ ਵਧਿਆ-ਡਾ. ਸੀਮਾਂਤ ਗਰਗ

Ad Position 21
repet_subhas-goyals [Copy P29]
ਅਜੀਤ ਡੈਸਕ 06-06-2026
ਮੋਗਾ, 5 ਜੂਨ (ਸੁਰਿੰਦਰਪਾਲ ਸਿੰਘ)-ਭਾਜਪਾ ਦੀ ਰਾਸ਼ਟਰੀ ਲੀਡਰਸ਼ਿਪ ਵਲੋਂ ਪੰਜਾਬ ਤੋਂ ਸਾਬਕਾ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੂੰ ਰਾਜ ਸਭਾ ਭੇਜਣ ਦੇ ਫ਼ੈਸਲੇ ਨਾਲ ਪੰਜਾਬ ਦੇ ਟਕਸਾਲੀ ਭਾਜਪਾ ਆਗੂਆਂ ਅਤੇ ਵਰਕਰਾਂ ਦਾ ਮਾਣ-ਸਨਮਾਨ ਵਧਿਆ ਹੈ | ਸ੍ਰੀ ਤਰੁਣ ਚੁੱਘ ਦੇ ਰਾਜ ਸਭਾ ਮੈਂਬਰ ਨਿਯੁਕਤ ਹੋਣ ਨਾਲ ਪੰਜਾਬ ਦੀ ਤਰੱਕੀ ਵਿਚ ਇਹ ਇਕ ਮੀਲ ਪੱਥਰ ਸਾਬਤ ਹੋਵੇਗਾ | ਸ੍ਰੀ ਤਰੁਣ ਚੁੱਘ ਜੋ ਜ਼ਮੀਨੀ ਪੱਧਰ ਤੋਂ ਇਸ ਉੱਚੇ ਅਹੁਦੇ ਤੱਕ ਪਹੁੰਚੇ ਹਨ, ਇਹ ਉਨ੍ਹਾਂ ਦੀ ਨਿਸ਼ਠਾ ਅਤੇ ਮਿਹਨਤ ਦਾ ਨਤੀਜਾ ਹੈ | ਇਹ ਵਿਚਾਰ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ ਅਤੇ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ ਰਿੰਪੀ ਨੇ ਤਰੁਣ ਚੁੱਘ ਨੂੰ ਰਾਜ ਸਭਾ ਵਿਚ ਭੇਜੇ ਜਾਣ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ | ਡਾ. ਸੀਮਾਂਤ ਗਰਗ ਅਤੇ ਦਵਿੰਦਰਪਾਲ ਸਿੰਘ ਰਿੰਪੀ ਨੇ ਕਿਹਾ ਕਿ ਤਰੁਣ ਚੁੱਘ ਦੇ ਰਾਜ ਸਭਾ ਮੈਂਬਰ ਬਣਨ ਨਾਲ ਪੰਜਾਬ ਦੇ ਭਾਜਪਾ ਵਰਕਰਾਂ ਦੇ ਹੌਸਲੇ ਬੁਲੰਦ ਹੋਏ ਹਨ ਅਤੇ ਭਾਜਪਾ ਦੀ ਰਾਸ਼ਟਰੀ ਲੀਡਰਸ਼ਿਪ ਵਲੋਂ ਲਿਆ ਗਿਆ ਇਹ ਫ਼ੈਸਲਾ ਪੰਜਾਬ ਦੀ ਤਰੱਕੀ ਅਤੇ ਪੰਜਾਬ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕਰਨ ਵਾਲਾ ਸਾਬਤ ਹੋਵੇਗਾ | ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਹੀ ਭਾਜਪਾ ਰਾਸ਼ਟਰੀ ਹਾਈਕਮਾਨ ਨੇ ਮਾਲਵਾ ਤੋਂ ਜੱਟ ਸਿੱਖ ਆਗੂ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਦਾ ਪ੍ਰਦੇਸ਼ ਪ੍ਰਧਾਨ ਨਿਯੁਕਤ ਕਰਕੇ ਕਿਸਾਨਾਂ ਅਤੇ ਸਿੱਖ ਭਾਈਚਾਰੇ ਦਾ ਮਾਣ-ਸਨਮਾਨ ਵਧਾਇਆ ਹੈ | ਉਨ੍ਹਾਂ ਕਿਹਾ ਕਿ ਤਰੁਣ ਚੁੱਘ ਛੋਟੀ ਉਮਰ ਤੋਂ ਹੀ ਰਾਸ਼ਟਰੀ ਸਵੈ ਸੇਵਕ ਸੰਘ ਨਾਲ ਜੁੜ ਕੇ ਸਮਾਜ ਸੇਵਾ ਕਰ ਰਹੇ ਹਨ ਅਤੇ ਨਿਰੰਤਰ ਸੇਵਾ ਦੇ ਨਾਲ-ਨਾਲ ਰਾਜਨੀਤੀ ਰਾਹੀਂ ਦੇਸ਼ ਸੇਵਾ ਲਈ ਵੀ ਸਮਰਪਿਤ ਰਹੇ ਹਨ | ਤਰੁਣ ਚੁੱਘ ਮੁਸ਼ਕਲ ਸਮੇਂ ਦੌਰਾਨ ਜੰਮੂ-ਕਸ਼ਮੀਰ ਦੇ ਪ੍ਰਭਾਰੀ ਵੀ ਰਹਿ ਚੁੱਕੇ ਹਨ | ਉਨ੍ਹਾਂ ਕਿਹਾ ਕਿ ਤਰੁਣ ਚੁੱਘ ਨੇ ਪੰਜਾਬ ਵਿਚ ਭਾਜਪਾ ਨੂੰ ਮਜ਼ਬੂਤ ਬਣਾਉਣ ਲਈ ਰਾਸ਼ਟਰਵਾਦੀ ਵਿਚਾਰਧਾਰਾ ਨੂੰ ਜਨ-ਜਨ ਤੱਕ ਪਹੁੰਚਾਉਣ ਵਿਚ ਮਹੱਤਵਪੂਰਨ ਯੋਗਦਾਨ ਪਾਇਆ ਹੈ |
Ad Position 22
No active advertisement
ਪਿਛਲੀ ਖ਼ਬਰ ਐਸ.ਬੀ.ਬੀ.ਐਸ. ਪਬਲਿਕ ਸਕੂਲ ਸੁਖਾਨੰਦ ਨੇ ਵਿਦਿਆਰਥੀਆਂ ਦਾ ਮਨੋਰੰਜਕ ਟੂਰ ਕਰਵਾਇਆ ਅਗਲੀ ਖ਼ਬਰ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਖੇ 7ਵੀਂ ਬੋਰਡ ਆਫ਼ ਸਟੱਡੀਜ਼ ਦੀ ਮੀਟਿੰਗ
Ad Position 24