04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੀ ਮੀਟਿੰਗ

Ad Position 21
repet_subhas-goyals [Copy P29]
ਅਜੀਤ ਡੈਸਕ 06-06-2026
ਬੱਧਨੀ ਕਲਾਂ, 5 ਜੂਨ (ਸੰਜੀਵ ਕੋਛੜ)-ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੀ ਮੀਟਿੰਗ ਬੱਧਨੀ ਨਹਿਰ ਵਾਲੀ ਠਾਠ ਖੂਹੀ ਸਾਹਿਬ ਵਿਚ ਜ਼ਿਲ੍ਹਾ ਆਗੂ ਜੁਗਰਾਜ ਸਿੰਘ ਦੱਦਾਹੂਰ ਦੀ ਅਗਵਾਈ ਹੇਠ ਹੋਈ¢ ਜਿਸ ਵਿਚ ਸੂਬਾ ਆਗੂ ਲਖਵੀਰ ਸਿੰਘ ਜੰਗ ਦੌਧਰ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ¢ ਮੀਟਿੰਗ ਦੇ ਏਜੰਡੇ 'ਚ ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਕਿਸ਼ਨਪੁਰ ਤੇ ਰਾਜੂ ਪੱਤੋ ਨੇ ਕਿਹਾ ਗਿਆ ਕਿ ਸਰਕਾਰ ਵਲੋਂ ਡੀਜ਼ਲ, ਪੈਟਰੋਲ ਅਤੇ ਗੈਸ ਦੀਆਂ ਕੀਮਤਾਂ ਲਗਾਤਾਰ ਵਧਾਈਆਂ ਜਾ ਰਹੀਆਂ ਹਨ ਜਿਸ ਲੋਕਾਂ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਧਣ ਦੇ ਨਾਲ ਬੱਸ ਕਰਾਇਆ, ਟੈਕਸੀ ਰੇਟਾਂ ਵਿਚ ਵੀ ਭਾਰੀ ਵਾਧਾ ਹੋਇਆ ਹੈ | ਗੈਸ ਸਲੰਡਰ ਵਧਣ ਦੇ ਨਾਲ ਰਸੋਈ ਦੇ ਬਜਟ 'ਤੇ ਵੀ ਬਹੁਤ ਜ਼ਿਆਦਾ ਅਸਰ ਪਿਆ ਹੈ | ਸੂਬਾ ਆਗੂ ਲਖਵੀਰ ਸਿੰਘ ਦੌਧਰ ਨੇ ਆਖਿਆ ਕੀ ਯੂਰੀਆ ਖਾਦ ਅਤੇ ਡੀ.ਏ.ਪੀ. ਖਾਦ ਦੀ ਬਹੁਤ ਜ਼ਿਆਦਾ ਕਿੱਲਤ ਹੈ ਤੇ ਸਰਕਾਰ ਵਲੋਂ ਬਿਜਲੀ ਸੋਧ ਬਿਲ 2025, ਬੀਜ ਸੋਧ ਬਿੱਲ 2025 ਤੇ ਅਮਰੀਕਾ ਨਾਲ ਹੋਈ ਫਰੀ ਟਰੇਡ ਡੀਲ ਦੇ ਰੋਸ ਵਜੋਂ ਕੇਂਦਰ ਦੀ ਮੋਦੀ ਸਰਕਾਰ ਖਿਲਾਫ 8 ਜੂਨ ਨੂੰ ਦੇਸ਼ ਭਰ ਵਿਚ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ | ਮੀਟਿੰਗ 'ਚ ਕਰਮਜੀਤ ਸਿੰਘ, ਤੋਤਾ ਸਿੰਘ, ਸਤਨਾਮ ਸਿੰਘ, ਸੁਖਜੀਤ ਸਿੰਘ, ਕੁਲਵੰਤ ਸਿੰਘ ਦੌਧਰ, ਬਲਵੀਰ ਸਿੰਘ, ਅਜਮੇਰ ਸਿੰਘ ਕਿਸ਼ਨਪੁਰਾ, ਚਮਕੌਰ ਸਿੰਘ ਦੱਦਾਹੂਰ, ਗਿਆਨ ਸਿੰਘ ਬੁੱਟਰ, ਗੁਰਬਖਸ਼ ਸਿੰਘ ਮਨਜੀਤ ਬੱਧਨੀ, ਸੋਹਣ ਸਿੰਘ ਆਦਿ ਹਾਜ਼ਰ ਹੋਏ¢
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਦੇ ਪੰਥਕ ਆਗੂਆਂ ਨੇ ਮਨਪ੍ਰੀਤ ਸਿੰਘ ਇਯਾਲੀ ਦੇ ਨਾਲ ਖੜ੍ਹੇ ਹੋਣ ਦਾ ਕੀਤਾ ਐਲਾਨ ਅਗਲੀ ਖ਼ਬਰ ਸੰਤ ਦਰਬਾਰਾ ਸਿੰਘ ਸਕੂਲ ਆਫ ਨਰਸਿੰਗ ਲੋਪੋ 'ਚ ਵਿਸ਼ਵ ਵਾਤਾਵਰਨ ਦਿਵਸ ਮਨਾਇਆ
Ad Position 24