04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਜ਼ਿਲ੍ਹੇ ਦੇ ਪੰਥਕ ਆਗੂਆਂ ਨੇ ਮਨਪ੍ਰੀਤ ਸਿੰਘ ਇਯਾਲੀ ਦੇ ਨਾਲ ਖੜ੍ਹੇ ਹੋਣ ਦਾ ਕੀਤਾ ਐਲਾਨ

Ad Position 21
repet_subhas-goyals [Copy P29]
ਅਜੀਤ ਡੈਸਕ 06-06-2026
ਬਾਘਾ ਪੁਰਾਣਾ, 5 ਜੂਨ (ਟਿੰਕੂ ਕਾਠਪਾਲ)-ਮੋਗਾ ਜ਼ਿਲੇ ਵਿਚ ਮੁੱਲਾਪੁਰ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ ਵਿਚ ਸਮਰਥਨ ਦਿਖਾਉਂਦਿਆਂ ਉਨ੍ਹਾਂ ਦੇ ਸਮਰਥਕਾਂ ਵਲੋਂ ਇਕ ਜ਼ਿਲਾ ਪੱਧਰੀ ਇਕੱਠ ਕਰਵਾਇਆ ਗਿਆ¢ ਇਸ ਇਕੱਠ ਵਿਚ ਜ਼ਿਲੇ੍ਹ ਦੇ ਕਈ ਪ੍ਰਮੁੱਖ ਆਗੂਆਂ ਅਤੇ ਵਰਕਰਾਂ ਨੇ ਹਿੱਸਾ ਲਿਆ ਅਤੇ ਇਕਸੁਰ ਵਿਚ ਵਿਧਾਇਕ ਇਯਾਲੀ ਦੇ ਨਾਲ ਖੜੇ ਰਹਿਣ ਦਾ ਐਲਾਨ ਕੀਤਾ¢ ਇਸ ਮੌਕੇ ਜਗਤਾਰ ਸਿੰਘ ਰਾਜੇਆਣਾ, ਗੁਰਜੰਟ ਸਿੰਘ ਭੁੱਟੋ, ਅਮਰਜੀਤ ਸਿੰਘ ਲੰਢੇਕੇ, ਸਾਬਕਾ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਮਾਣੂੰਕੇ ਹਲਕਾ ਇੰਚਾਰਜ ਨਿਹਾਲ ਸਿੰਘ ਵਾਲਾ, ਬਲਤੇਜ ਸਿੰਘ ਲੰਗੇਆਣਾ, ਗੁਰਪ੍ਰੀਤ ਸਿੰਘ ਗੋਪੀ, ਬਲਜੀਤ ਸਿੰਘ ਜੱਸ, ਬਲਦੇਵ ਸਿੰਘ ਮਹਿਰੋਂ, ਸੁਖਦੀਪ ਸਿੰਘ ਰੋਡੇ, ਇੰਦਰਜੀਤ ਸਿੰਘ ਲੰਗੇਆਣਾ, ਸਤਨਾਮ ਸਿੰਘ, ਦਰਸ਼ਨ ਸਿੰਘ, ਗੁਰਤੇਜ ਸਿੰਘ, ਰੇਸ਼ਮ ਸਿੰਘ ਠੱਠੀ ਭਾਈ, ਸਰਬਜੀਤ ਸਿੰਘ ਰੱਖੜਾ, ਜਗਦੇਵ ਸਿੰਘ ਸਰਪੰਚ, ਹਰਚਰਨ ਸਿੰਘ ਸਰਪੰਚ, ਸੁਖਦੇਵ ਸਿੰਘ ਅਤੇ ਜਸਪ੍ਰੀਤ ਸਿੰਘ ਸਮੇਤ ਹੋਰ ਕਈ ਜ਼ਿਲ੍ਹਾ ਅਤੇ ਬਲਾਕ ਪੱਧਰ ਦੇ ਆਗੂ ਅਤੇ ਵਰਕਰਾਂ ਹਾਜ਼ਰ ਸਨ¢ ਆਗੂਆਂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਮਨਪ੍ਰੀਤ ਸਿੰਘ ਇਯਾਲੀ ਪੰਥਕ ਸੋਚ ਵਾਲੇ ਆਗੂ ਹਨ ਜੋ ਹਮੇਸ਼ਾ ਪੰਥਕ ਮੁੱਦਿਆਂ ਅਤੇ ਲੋਕ ਭਲਾਈ ਨੂੰ ਪਹਿਲ ਦਿੰਦੇ ਆਏ ਹਨ¢ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਗੂਆਂ ਨੇ ਕਿਹਾ ਕਿ ਮੌਜੂਦਾ ਸਮੇਂ ਵਿਚ ਪੰਜਾਬ ਦੇ ਅਹਿਮ ਮਸਲਿਆਂ ਨੂੰ ਸੁਲਝਾਉਣ ਲਈ ਮਜ਼ਬੂਤ ਅਤੇ ਸੱਚੀ ਅਗਵਾਈ ਦੀ ਲੋੜ ਹੈ ਜਿਸ ਨੂੰ ਮਨਪ੍ਰੀਤ ਸਿੰਘ ਇਯਾਲੀ ਬਖੂਬੀ ਨਿਭਾ ਰਹੇ ਹਨ¢ ਉਨ੍ਹਾਂ ਕਿਹਾ ਕਿ ਇਯਾਲੀ ਵਲੋਂ ਲਿਆ ਗਿਆ ਹਰ ਫੈਸਲਾ ਪੰਥ ਅਤੇ ਪੰਜਾਬ ਦੀ ਭਲਾਈ ਨੂੰ ਧਿਆਨ ਵਿਚ ਰੱਖ ਕੇ ਹੀ ਹੁੰਦਾ ਹੈ¢ ਆਗੂਆਂ ਨੇ ਹੋਰ ਕਿਹਾ ਕਿ ਜੇਕਰ ਕਿਸੇ ਵੀ ਮਾਮਲੇ ਵਿਚ ਮਨਪ੍ਰੀਤ ਸਿੰਘ ਇਯਾਲੀ ਵਲੋਂ ਕੋਈ ਵੱਡਾ ਫੈਸਲਾ ਲਿਆ ਜਾਂਦਾ ਹੈ ਤਾਂ ਉਹ ਉਸ ਫੈਸਲੇ ਦੇ ਨਾਲ ਡਟ ਕੇ ਖੜੇ ਰਹਿਣਗੇ ਅਤੇ ਹਰ ਤਰ੍ਹਾਂ ਦਾ ਸਹਿਯੋਗ ਦੇਣਗੇ¢ ਉਨ੍ਹਾਂ ਨੇ ਸਾਫ ਕੀਤਾ ਕਿ ਇਹ ਸਮਰਥਨ ਸਿਰਫ ਰਾਜਨੀਤਕ ਨਹੀਂ ਸਗੋਂ ਸਿਧਾਂਤਕ ਅਤੇ ਪੰਥਕ ਆਧਾਰ 'ਤੇ ਹੈ¢ ਇਸ ਇਕੱਠ ਦੌਰਾਨ ਵਰਕਰਾਂ ਵਿਚ ਭਾਰੀ ਜੋਸ਼ ਅਤੇ ਉਤਸ਼ਾਹ ਦੇਖਣ ਨੂੰ ਮਿਲਿਆ¢ ਆਗੂਆਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਇਸ ਤਰ੍ਹਾਂ ਦੇ ਇਕੱਠ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ ਪੰਥਕ ਏਕਤਾ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ¢ ਅਖੀਰ ਵਿਚ ਸਾਰੇ ਆਗੂਆਂ ਨੇ ਇਕਸੁਰ ਵਿਚ ਦੁਹਰਾਇਆ ਕਿ ਉਹ ਹਰ ਹਾਲਤ ਵਿਚ ਮਨਪ੍ਰੀਤ ਸਿੰਘ ਇਯਾਲੀ ਦੇ ਨਾਲ ਚਟਾਨ ਵਾਂਗ ਖੜੇ ਰਹਿਣਗੇ ਅਤੇ ਪੰਜਾਬ ਦੇ ਹਿੱਤਾਂ ਲਈ ਮਿਲ ਕੇ ਕੰਮ ਕਰਦੇ ਰਹਿਣਗੇ¢
Ad Position 22
No active advertisement
ਪਿਛਲੀ ਖ਼ਬਰ ਵਿਨੇ ਸ਼ਰਮਾ ਨੂੰ ਫ਼ਰੀਦਕੋਟ ਹਲਕੇ ਦੇ ਐਸ.ਆਈ.ਆਰ. ਇੰਚਾਰਜ ਨਿਯੁਕਤੀ 'ਤੇ ਭਾਜਪਾ ਆਗੂ ਧਾਲੀਵਾਲ ਨੇ ਦਿੱਤੀ ਵਧਾਈ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੀ ਮੀਟਿੰਗ
Ad Position 24