04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਹੋਲੀ ਹਾਰਟ ਕਾਨਵੈਂਟ ਸਕੂਲ ਵਿਖੇ ਮਨਾਇਆ 'ਵਿਸ਼ਵ ਵਾਤਾਵਰਨ ਦਿਵਸ' •ਕਿਹਾ-ਧਰਤੀ ਨੂੰ ਹਰਿਆ ਭਰਿਆ ਤੇ ਪ੍ਰਦੂਸ਼ਣ ਮੁਕਤ ਰੱਖਣਾ ਸਮੇਂ ਦੀ ਲੋੜ

Ad Position 21
repet_subhas-goyals [Copy P29]
ਅਜੀਤ ਡੈਸਕ 06-06-2026
ਮੋਗਾ, 5 ਜੂਨ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਹੋਲੀ ਹਾਰਟ ਕਾਨਵੈਂਟ ਸਕੂਲ ਵਿਖੇ 'ਵਿਸ਼ਵ ਵਾਤਾਵਰਣ ਦਿਵਸ' ਬੜੀ ਧੂਮ-ਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਸ਼੍ਰੀਮਤੀ ਸ਼ਿਵਾਨੀ ਅਰੋੜਾ ਦੀ ਅਗਵਾਈ ਹੇਠ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਵਾਤਾਵਰਣ ਦੀ ਸੰਭਾਲ ਦਾ ਅਹਿਦ ਲਿਆ | ਸਕੂਲ ਕੈਂਪਸ ਵਿਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿਚ ਬੂਟੇ ਲਗਾਉਣਾ, ਪੋਸਟਰ ਮੇਕਿੰਗ ਅਤੇ ਸਲੋਗਨ ਲਿਖਣ ਦੇ ਮੁਕਾਬਲੇ ਪ੍ਰਮੁੱਖ ਸਨ | ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪਿ੍ੰਸੀਪਲ ਸ਼ਿਵਾਨੀ ਅਰੋੜਾ ਨੇ ਕਿਹਾ ਕਿ ਧਰਤੀ ਨੂੰ ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਰੱਖਣਾ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ | ਉਨ੍ਹਾਂ ਕਿਹਾ ''ਵਾਤਾਵਰਣ ਦੀ ਸੰਭਾਲ ਸਿਰਫ਼ ਇਕ ਦਿਨ ਦਾ ਕੰਮ ਨਹੀਂ ਹੈ, ਬਲ ਕਿ ਇਹ ਸਾਡੀ ਰੋਜ਼ਾਨਾ ਦੀ ਜ਼ਿੰਦਗੀ ਦਾ ਹਿੱਸਾ ਹੋਣਾ ਚਾਹੀਦਾ ਹੈ | ਜੇਕਰ ਅਸੀਂ ਅੱਜ ਕੁਦਰਤ ਦੀ ਰੱਖਿਆ ਕਰਾਂਗੇ ਤਾਂ ਹੀ ਸਾਡਾ ਆਉਣ ਵਾਲਾ ਭਵਿੱਖ ਸੁਰੱਖਿਅਤ ਹੋ ਸਕੇਗਾ | ਉਨ੍ਹਾਂ ਨੇ ਬੱਚਿਆਂ ਨੂੰ ਪਲਾਸਟਿਕ ਦੀ ਵਰਤੋਂ ਬੰਦ ਕਰਨ, ਪਾਣੀ ਦੀ ਬੱਚਤ ਕਰਨ ਅਤੇ ਆਪਣੇ ਜਨਮ ਦਿਨ 'ਤੇ ਘੱਟੋ-ਘੱਟ ਇਕ ਬੂਟਾ ਜ਼ਰੂਰ ਲਗਾਉਣ ਅਤੇ ਉਸ ਦੀ ਦੇਖਭਾਲ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਸਟਾਫ਼ ਅਤੇ ਬੱਚਿਆਂ ਵਲੋਂ ਸਕੂਲ ਦੀ ਗਰਾਊਾਡ ਅਤੇ ਆਲੇ-ਦੁਆਲੇ ਦੇ ਖੇਤਰਾਂ ਵਿਚ ਛਾਂਦਾਰ ਅਤੇ ਫਲਦਾਰ ਬੂਟੇ ਵੀ ਲਗਾਏ ਗਏ | ਵਿਦਿਆਰਥੀਆਂ ਨੇ ਵਾਤਾਵਰਣ ਜਾਗਰੂਕਤਾ ਨਾਲ ਸੰਬੰਧਿਤ ਸੁੰਦਰ ਚਾਰਟ ਅਤੇ ਮਾਡਲ ਬਣਾ ਕੇ ਸਭ ਦਾ ਮਨ ਮੋਹ ਲਿਆ | ਮੁਕਾਬਲਿਆਂ ਵਿਚ ਜੇਤੂ ਰਹਿਣ ਵਾਲੇ ਬੱਚਿਆਂ ਨੂੰ ਪਿ੍ੰਸੀਪਲ ਵਲੋਂ ਸਨਮਾਨਿਤ ਵੀ ਕੀਤਾ ਗਿਆ | ਸਕੂਲ ਪ੍ਰਬੰਧਕਾਂ ਵਲੋਂ ਇਸ ਸਲੋਗਨ ਨਾਲ ਸਮਾਗਮ ਦੀ ਸਮਾਪਤੀ ਕੀਤੀ ਗਈ ''ਰੁੱਖ ਲਗਾਓ, ਵਾਤਾਵਰਣ ਬਚਾਓ |
Ad Position 22
No active advertisement
ਪਿਛਲੀ ਖ਼ਬਰ ਛੁੱਟੀਆਂ 'ਚ ਵਿਦਿਆਰਥੀ ਆਰਾਮ ਕਰਨ ਦੇ ਨਾਲ ਆਪਣੇ ਗਿਆਨ ਤੇ ਹੁਨਰ ਨੂੰ ਨਿਖਾਰਨ-ਡਾ. ਢਿੱਲੋਂ ਅਗਲੀ ਖ਼ਬਰ ਵਿਨੇ ਸ਼ਰਮਾ ਨੂੰ ਫ਼ਰੀਦਕੋਟ ਹਲਕੇ ਦੇ ਐਸ.ਆਈ.ਆਰ. ਇੰਚਾਰਜ ਨਿਯੁਕਤੀ 'ਤੇ ਭਾਜਪਾ ਆਗੂ ਧਾਲੀਵਾਲ ਨੇ ਦਿੱਤੀ ਵਧਾਈ
Ad Position 24