04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਛੁੱਟੀਆਂ 'ਚ ਵਿਦਿਆਰਥੀ ਆਰਾਮ ਕਰਨ ਦੇ ਨਾਲ ਆਪਣੇ ਗਿਆਨ ਤੇ ਹੁਨਰ ਨੂੰ ਨਿਖਾਰਨ-ਡਾ. ਢਿੱਲੋਂ

Ad Position 21
repet_subhas-goyals [Copy P29]
ਅਜੀਤ ਡੈਸਕ 06-06-2026
ਕਿਸ਼ਨਪੁਰਾ ਕਲਾਂ, 5 ਜੂਨ (ਅਮੋਲਕ ਸਿੰਘ ਕਲਸੀ)-ਕਸਬਾ ਕਿਸ਼ਨਪੁਰਾ ਕਲਾਂ ਦੀ ਨਾਮਵਰ ਵਿੱਦਿਅਕ ਸੰਸਥਾ ਸਰਦਾਰ ਗੁਲਜ਼ਾਰ ਸਿੰਘ ਯੂਨੀਵਰਸਲ ਸਕੂਲ ਦੇ ਮੁੱਖ ਸੰਚਾਲਕ ਤੇ ਪ੍ਰਸਿੱਧ ਸਮਾਜ ਸੇਵੀ ਡਾ. ਗੁਰਪ੍ਰੀਤ ਸਿੰਘ ਢਿੱਲੋਂ ਨੇ ਗਰਮੀਆਂ ਦੀਆਂ ਛੁੱਟੀਆਂ ਦੇ ਮੌਕੇ 'ਤੇ ਵਿਦਿਆਰਥੀਆਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਛੁੱਟੀਆਂ ਆਰਾਮ ਦੇ ਨਾਲ-ਨਾਲ ਆਪਣੇ ਗਿਆਨ ਅਤੇ ਹੁਨਰ ਨਿਖਾਰਨ ਦਾ ਵੀ ਸੁਨਹਿਰੀ ਮੌਕਾ ਪ੍ਰਦਾਨ ਕਰਦੀਆਂ ਹਨ¢ ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਛੁੱਟੀਆਂ ਦਾ ਸਮਾਂ ਸਹੀ ਢੰਗ ਨਾਲ ਵਰਤਣ ਅਤੇ ਰੋਜ਼ਾਨਾ ਕੁਝ ਸਮਾਂ ਪੜ੍ਹਾਈ, ਕਿਤਾਬਾਂ ਪੜ੍ਹਨ ਤੇ ਰਚਨਾਤਮਿਕ ਗਤੀਵਿਧੀਆਂ ਲਈ ਜ਼ਰੂਰ ਕੱਢਣ¢ ਮੁੱਖ ਸੰਚਾਲਕ ਉੱਘੇ ਸਮਾਜ ਸੇਵਕ ਡਾ. ਗੁਰਪ੍ਰੀਤ ਸਿੰਘ ਢਿੱਲੋਂ ਨੇ ਕਿਹਾ ਕਿ ਬੱਚੇ ਮੋਬਾਈਲ ਫੋਨ, ਟੀ.ਵੀ. ਅਤੇ ਸੋਸ਼ਲ ਮੀਡੀਆ ਦੀ ਵਰਤੋਂ ਸੀਮਤ ਰੱਖਣ ਅਤੇ ਖੇਡਾਂ, ਯੋਗਾ, ਸਰੀਰਕ ਕਸਰਤ ਅਤੇ ਪਰਿਵਾਰ ਨਾਲ ਸਮਾਂ ਬਿਤਾਉਣ ਨੂੰ ਤਰਜੀਹ ਦੇਣ¢ ਉਨ੍ਹਾਂ ਕਿਹਾ ਕਿ ਗਰਮੀ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਬੱਚੇ ਆਪਣੀ ਸਿਹਤ ਦਾ ਖਾਸ ਧਿਆਨ ਰੱਖਣ, ਵੱਧ ਤੋਂ ਵੱਧ ਪਾਣੀ ਪੀਣ, ਪੌਸ਼ਟਿਕ ਭੋਜਨ ਖਾਣ ਅਤੇ ਦੁਪਹਿਰ ਦੇ ਸਮੇਂ ਬਿਨਾਂ ਲੋੜ ਘਰ ਤੋਂ ਬਾਹਰ ਨਾ ਨਿਕਲਣ | ਨਾਲ ਹੀ ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਬੱਚਿਆਂ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖਣ ਅਤੇ ਉਨ੍ਹਾਂ ਨੂੰ ਚੰਗੀਆਂ ਆਦਤਾਂ ਅਪਣਾਉਣ ਲਈ ਉਤਸ਼ਾਹਿਤ ਕਰਨ¢ ਅੰਤ ਵਿਚ ਮੁੱਖ ਸੰਚਾਲਕ ਉੱਘੇ ਸਮਾਜ ਸੇਵੀ ਡਾ. ਗੁਰਪ੍ਰੀਤ ਸਿੰਘ ਢਿੱਲੋਂ ਨੇ ਸਾਰੇ ਵਿਦਿਆਰਥੀਆਂ ਨੂੰ ਖੁਸ਼ਹਾਲ, ਸੁਰੱਖਿਅਤ ਅਤੇ ਗਿਆਨ ਵਰਧਕ ਛੁੱਟੀਆਂ ਦੀ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਨਵੇਂ ਜੋਸ਼, ਉਤਸ਼ਾਹ ਨਾਲ ਨਵੇਂ ਸੈਸ਼ਨ ਲਈ ਤਿਆਰ ਹੋ ਕੇ ਸਕੂਲ ਵਾਪਸ ਆਉਣ¢
Ad Position 22
No active advertisement
ਪਿਛਲੀ ਖ਼ਬਰ ਡਾ. ਸੈਫੂਦੀਨ ਕਿਚਲੂ ਪਬਲਿਕ ਸਕੂਲ ਵਿਚ ਵਿਸ਼ਵ ਵਾਤਾਵਰਨ ਦਿਵਸ ਮੌਕੇ ਅਧਿਆਪਕਾਂ ਨੂੰ ਕੀਤਾ ਜਾਗਰੂਕ -ਹਰਿਆ ਭਰਿਆ ਵਾਤਾ... ਅਗਲੀ ਖ਼ਬਰ ਹੋਲੀ ਹਾਰਟ ਕਾਨਵੈਂਟ ਸਕੂਲ ਵਿਖੇ ਮਨਾਇਆ 'ਵਿਸ਼ਵ ਵਾਤਾਵਰਨ ਦਿਵਸ' •ਕਿਹਾ-ਧਰਤੀ ਨੂੰ ਹਰਿਆ ਭਰਿਆ ਤੇ ਪ੍ਰਦੂਸ਼ਣ ਮੁਕਤ...
Ad Position 24