04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਡਾ. ਸੈਫੂਦੀਨ ਕਿਚਲੂ ਪਬਲਿਕ ਸਕੂਲ ਵਿਚ ਵਿਸ਼ਵ ਵਾਤਾਵਰਨ ਦਿਵਸ ਮੌਕੇ ਅਧਿਆਪਕਾਂ ਨੂੰ ਕੀਤਾ ਜਾਗਰੂਕ -ਹਰਿਆ ਭਰਿਆ ਵਾਤਾਵਰਨ ਹੀ ਸਿਹਤਮੰਦ ਜੀਵਨ ਦਾ ਆਧਾਰ-ਚੇਅਰਮੈਨ ਐਡਵੋਕੇਟ ਸੁਨੀਲ ਗਰਗ <br/>

Ad Position 21
repet_subhas-goyals [Copy P29]
ਅਜੀਤ ਡੈਸਕ 06-06-2026
ਮੋਗਾ, 5 ਜੂਨ (ਸੁਰਿੰਦਰਪਾਲ ਸਿੰਘ)-ਸਿੱਖਿਆ ਸੰਸਥਾ ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਵਿਸ਼ਵ ਵਾਤਾਵਰਨ ਦਿਵਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਤੇ ਡਾਇਰੈਕਟਰ ਸੁਨੀਤਾ ਗਰਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਧਿਆਪਕਾਂ ਲਈ ਵਿਸ਼ੇਸ਼ ਵਾਤਾਵਰਨ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ¢ ਇਸ ਮੌਕੇ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਨੇ ਕਿਹਾ ਕਿ ਅੱਜ ਵਧ ਰਿਹਾ ਪ੍ਰਦੂਸ਼ਣ, ਪਾਣੀ ਦੀ ਕਮੀ ਅਤੇ ਗਲੋਬਲ ਵਾਰਮਿੰਗ ਪੂਰੀ ਮਨੁੱਖਤਾ ਸਾਹਮਣੇ ਗੰਭੀਰ ਚੁਨੌਤੀ ਬਣ ਕੇ ਖੜ੍ਹੇ ਹਨ¢ ਅਜਿਹੇ ਸਮੇਂ ਵਿਚ ਅਧਿਆਪਕਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੋ ਜਾਂਦੀ ਹੈ ਕਿਉਂਕਿ ਜੇਕਰ ਅਧਿਆਪਕ ਜਾਗਰੂਕ ਹੋਣਗੇ ਤਾਂ ਉਹ ਵਿਦਿਆਰਥੀਆਂ ਨੂੰ ਵੀ ਜਾਗਰੂਕ ਅਤੇ ਜ਼ਿੰਮੇਵਾਰ ਨਾਗਰਿਕ ਬਣਾ ਸਕਣਗੇ¢ ਮÏਜੂਦਾ ਸਮੇਂ ਵਿਚ ਸਕੂਲ ਵਿਚ ਚੱਲ ਰਹੇ ਅਧਿਆਪਕ ਟਰੇਨਿੰਗ ਪ੍ਰੋਗਰਾਮ ਦੇ ਤਹਿਤ ਵਿਸ਼ਵ ਵਾਤਾਵਰਨ ਦਿਵਸ ਮੌਕੇ ਅਧਿਆਪਕਾਂ ਨੂੰ ਵਾਤਾਵਰਨ ਨਾਲ ਜੁੜੇ ਪੱਖਾਂ ਬਾਰੇ ਜਾਣਕਾਰੀ ਦਿੱਤੀ ਗਈ¢ ਐਡਵੋਕੇਟ ਸੁਨੀਲ ਗਰਗ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਸਾਫ ਅਤੇ ਹਰਿਆ-ਭਰਿਆ ਵਾਤਾਵਰਨ ਹੀ ਸਿਹਤਮੰਦ ਜੀਵਨ ਦਾ ਆਧਾਰ ਹੈ¢ ਇਸ ਲਈ ਹਰ ਵਿਅਕਤੀ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ, ਪਾਣੀ ਬਚਾਉਣ ਤੇ ਪਲਾਸਟਿਕ ਦੀ ਵਰਤੋਂ ਘਟਾਉਣ ਲਈ ਯਤਨ ਕਰਨੇ ਚਾਹੀਦੇ ਹਨ¢

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਇਕਜੁੱਟ ਹੋਣ-ਬਹਿਰਾਮਕੇ, ਗਿੱਲ ਅਗਲੀ ਖ਼ਬਰ ਛੁੱਟੀਆਂ 'ਚ ਵਿਦਿਆਰਥੀ ਆਰਾਮ ਕਰਨ ਦੇ ਨਾਲ ਆਪਣੇ ਗਿਆਨ ਤੇ ਹੁਨਰ ਨੂੰ ਨਿਖਾਰਨ-ਡਾ. ਢਿੱਲੋਂ
Ad Position 24