ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਸਹਾਇਕ ਲਾਈਨਮੈਨਾਂ 'ਤੇ ਸਰਕਾਰੀ ਤਸ਼ੱਦਦ ਦੇ ਵਿਰੁੱਧ ਅਰਥੀ ਫੂਕ ਮੁਜ਼ਾਹਰਾ

Ad Position 21
No active advertisement
ਅਜੀਤ ਡੈਸਕ 07-06-2026
ਅਜੀਤਵਾਲ, 6 ਜੂਨ (ਹਰਦੇਵ ਸਿੰਘ ਮਾਨ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਮੋਗਾ-1 ਵਲੋਂ ਪਟਿਆਲਾ ਵਿਖੇ ਸਹਾਇਕ ਲਾਈਨਮੈਨਾਂ ਉੱਪਰ ਹੋਏ ਸਰਕਾਰੀ ਤਸ਼ੱਦਦ ਦੇ ਵਿਰੋਧ ਵਿਚ ਅਜੀਤਵਾਲ ਵਿਖੇ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ¢ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਵਿੱਤ ਸਕੱਤਰ ਬਲੌਰ ਸਿੰਘ ਘੱਲ ਕਲਾਂ ਅਤੇ ਬਲਾਕ ਮੋਗਾ-1 ਦੇ ਜਨਰਲ ਸਕੱਤਰ ਜਗਜੀਤ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਸਹਾਇਕ ਲਾਈਨਮੈਨ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸ਼ਾਂਤਮਈ ਸੰਘਰਸ਼ ਕਰ ਰਹੇ ਸਨ ਪਰ ਪੰਜਾਬ ਦੀ ਆਪ ਸਰਕਾਰ ਵਲੋਂ ਉਨ੍ਹਾਂ ਦੀਆਂ ਹੱਕੀ ਮੰਗਾਂ ਮੰਨਣ ਦੀ ਬਜਾਏ ਉਨ੍ਹਾਂ ਉੱਪਰ ਲਾਠੀਚਾਰਜ ਕੀਤਾ ਗਿਆ ਜੋ ਕਿ ਬਹੁਤ ਮੰਦਭਾਗਾ ਹੈ¢ ਜਿਸ ਦੇ ਵਿਰੋਧ ਅਤੇ ਰੋਸ ਵਜੋਂ ਪੂਰੇ ਪੰਜਾਬ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ ਹਨ¢ ਆਗੂਆਂ ਨੇ ਕਿਹਾ ਸਾਰੇ ਕਿਰਤੀ ਵਰਗਾਂ ਨੂੰ ਇਕੱਠੇ ਹੋ ਕੇ ਸੰਘਰਸ਼ ਦੇ ਮੈਦਾਨ ਨੂੰ ਹੋਰ ਵੀ ਵਿਸ਼ਾਲ ਕਰਨਾ ਹੋਵੇਗਾ¢ ਆਗੂਆਂ ਨੇ ਸਹਾਇਕ ਲਾਈਨਮੈਨਾਂ ਉੱਪਰ ਹੋਏ ਲਾਠੀਚਾਰਜ 'ਤੇ ਸਖਤ ਇਤਰਾਜ਼ ਜਿਤਾਉਂਦਿਆਂ ਕਿਹਾ ਕਿ ਲਾਈਨਮੈਨ ਭਗਵੰਤ ਮਾਨ ਸਰਕਾਰ ਵਲੋਂ ਕੀਤੇ ਵਾਅਦੇ ਅਨੁਸਾਰ ਪੱਕੇ ਕਰਨ ਦੀ ਮੰਗ ਕਰ ਰਹੇ ਸਨ ਜੋ ਕਿ ਬਿਲਕੁਲ ਜਾਇਜ਼ ਮੰਗ ਹੈ¢ ਇਸ ਮੌਕੇ ਨਿਰਭੈ ਸਿੰਘ, ਕਰਨੈਲ ਸਿੰਘ, ਸ਼ਿੰਦਰ ਸਿੰਘ, ਅਜਮੇਰ ਸਿੰਘ, ਰਣਜੀਤ ਸਿੰਘ, ਬਲਵੰਤ ਸਿੰਘ, ਸਵਰਨ ਸਿੰਘ ਤੇ ਹੋਰ ਆਗੂ ਵਰਕਰ ਹਾਜ਼ਰ ਸਨ¢
Ad Position 22
No active advertisement
ਪਿਛਲੀ ਖ਼ਬਰ ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ ਦੀ ਅਗਵਾਈ ਵਿਚ ਅੱਠ ਵਿਅਕਤੀ ਪਰਿਵਾਰਾਂ ਸਮੇਤ ਅਕਾਲੀ ਦਲ 'ਚ ਸ਼ਾਮਿਲ ਅਗਲੀ ਖ਼ਬਰ ਨਗਰ ਨਿਗਮ ਮੋਗਾ ਦੇ ਮੇਅਰ ਦਾ ਤਾਜ ਸਜਾਉਣ ਵਾਲੇ ਕਈ ਕੌਂਸਲਰਾਂ ਦੀਆਂ ਉਮੀਦਾਂ 'ਤੇ ਫਿਰਿਆ ਪਾਣੀ
Ad Position 24
No active advertisement