ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਪੰਜਾਬ ਸਟੇਟ ਚੰਡੀਗੜ੍ਹ ਹਿਊਮਨ ਰਾਈਟਸ ਕਮਿਸ਼ਨ ਵਲੋਂ ਗੁਰਜੋਤ ਸਿੰਘ ਕੋਰ ਗਰੁੱਪ ਮੈਂਬਰ ਨਿਯੁਕਤ

Ad Position 21
No active advertisement
ਅਜੀਤ ਡੈਸਕ 07-06-2026
ਮੋਗਾ, 6 ਜੂਨ (ਸੁਰਿੰਦਰਪਾਲ ਸਿੰਘ)-ਪੰਜਾਬ ਸਟੇਟ ਚੰਡੀਗੜ੍ਹ ਹਿਊਮਨ ਰਾਈਟਸ ਕਮਿਸ਼ਨ ਦੇ ਇੰਚਾਰਜ ਜਤਿੰਦਰ ਸਿੰਘ ਸੈਂਟੀ ਵਲੋਂ ਗੁਰਜੋਤ ਸਿੰਘ ਦੀਆਂ ਸਮਾਜ ਸੇਵੀ ਅਤੇ ਲੋਕ ਭਲਾਈ ਕੰਮਾਂ ਨੂੰ ਦੇਖਦਿਆਂ ਉਨ੍ਹਾਂ ਨੂੰ ਕੋਰ ਗਰੁੱਪ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ ਅਤੇ ਮਹੱਤਵਪੂਰਨ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ ਜਿਨ੍ਹਾਂ ਵਿਚ ਸਕੂਲਾਂ, ਪੁਲਿਸ ਵਿਭਾਗ, ਡੀ.ਸੀ. ਦਫ਼ਤਰ ਅਤੇ ਕ੍ਰਾਈਮ ਨਾਲ ਸਬੰਧਿਤ ਸਮੂਹ ਵਿਭਾਗਾਂ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ | 'ਅਜੀਤ' ਨਾਲ ਗੱਲਬਾਤ ਕਰਦਿਆਂ ਗੁਰਜੋਤ ਸਿੰਘ ਨੇ ਦੱਸਿਆ ਕਿ ਜੇਕਰ ਕਿਸੇ ਵੀ ਨਾਗਰਿਕ ਨੂੰ ਸਕੂਲਾਂ ਵਿਚ ਵਿਦਿਆਰਥੀਆਂ ਨਾਲ ਸਬੰਧਿਤ ਮਾਮਲੇ, ਪੁਲਿਸ ਪ੍ਰਸ਼ਾਸਨ ਨਾਲ ਸਬੰਧਿਤ, ਡੀ.ਸੀ. ਦਫ਼ਤਰ ਨਾਲ ਜੁੜੀਆਂ ਸਮੱਸਿਆਵਾਂ, ਨਸ਼ਿਆਂ, ਧੋਖਾਧੜੀ, ਛੇੜਛਾੜ ਅਤੇ ਹੋਰ ਅਪਰਾਧਿਕ ਮਾਮਲਿਆਂ ਸਬੰਧੀ ਸ਼ਿਕਾਇਤਾਂ, ਮਨੁੱਖੀ ਅਧਿਕਾਰਾਂ ਨਾਲ ਸਬੰਧਿਤ ਕੋਈ ਵੀ ਮਾਮਲਾ ਹੋਵੇ ਤਾਂ ਉਹ ਮੇਰੇ ਧਿਆਨ ਵਿਚ ਲਿਆ ਸਕਦੇ ਹਨ ਤੇ ਮੈਂ ਵਿਸ਼ਵਾਸ ਦਿਵਾਉਂਦਾ ਹਾਂ ਕਿ ਸੰਸਥਾ ਵਲੋਂ ਜੋ ਮੈਨੰੂ ਜ਼ਿੰਮੇਵਾਰੀ ਦਿੱਤੀ ਗਈ ਹੈ, ਮੈ ਪੂਰੀ ਇਮਾਨਦਾਰੀ ਨਿਰਪੱਖਤਾ ਅਤੇ ਸਮਰਪਿਤ ਭਾਵਨਾ ਨਾਲ ਨਿਭਾਉਂਦਿਆਂ ਲੋਕਾਂ ਦੀ ਆਵਾਜ਼ ਨੂੰ ਸਬੰਧਿਤ ਵਿਭਾਗਾਂ ਤੱਕ ਪਹੁੰਚਾਉਣ ਤੇ ਇਨਸਾਫ ਦਿਵਾਉਣ ਲਈ ਹਰ ਸੰਭਵ ਯਤਨ ਕਰਾਂਗਾ |
Ad Position 22
No active advertisement
ਪਿਛਲੀ ਖ਼ਬਰ ਪਟਿਆਲਾ ਵਿਖੇ ਬੇਰੁਜ਼ਗਾਰਾਂ 'ਤੇ ਕੀਤੇ ਪੁਲਿਸ ਲਾਠੀਚਾਰਜ ਦੀ ਸਖ਼ਤ ਨਿੰਦਾ ਕਰਦੇ ਹਾਂ-ਸਰਬਜੀਤ ਸਿੰਘ ਦੌਧਰ ਅਗਲੀ ਖ਼ਬਰ ਦੀ ਰਿਟਾਇਰਡ ਰੈਵੀਨਿਊ ਕਾਨੂੰਗੋ ਪਟਵਾਰੀ ਵੈ ੱਲਫੇਅਰ ਐਸੋਸੀਏਸ਼ਨ ਰਜਿ: ਮੋਗਾ ਦੀ ਮੀਟਿੰਗ
Ad Position 24
No active advertisement