ਜ਼ੀਰਾ, 6 ਜੂਨ(ਪ੍ਰਤਾਪ ਸਿੰਘ ਹੀਰਾ)-ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਫੈਡਰੇਸ਼ਨ ਵਲੋਂ ਬੀਤੇ ਦਿਨੀ ਪਟਿਆਲਾ ਦੇ ਬਿਜਲੀ ਦਫਤਰ ਅੱਗੇ ਆਪਣੀਆਂ ਹੱਕਾਂ ਲਈ ਸੰਘਰਸ਼ ਕਰ ਰਹੇ ਬੇਰੁਜ਼ਗਾਰਾਂ ਉੱਤੇ ਲਾਠੀ ਚਾਰਜ ਕਰਨ ਦੀ ਬਿਜਲੀ ਇੰਪਲਾਈਜ਼ ਫੈਡਰੇਸ਼ਨ ਨੇ ਸ਼ਬਦਾਂ ਵਿਚ ਨਿੰਦਾ ਕੀਤੀ ਹੈ | ਪੀ.ਐਸ.ਈ.ਬੀ ਇੰਪਲਾਈਜ਼ ਫੈਡਰੇਸ਼ਨ ਏਟਕ ਦੇ ਸੀਨੀਅਰ ਆਗੂ ਬਲਕਾਰ ਸਿੰਘ ਭੁੱਲਰ, ਲਖਵੀਰ ਸਿੰਘ ਸੁੱਖੇਵਾਲਾ, ਸੁਖਦੇਵ ਸਿੰਘ ਬੱਗੀ ਪੱਤਨੀ ਨੇ ਕਿਹਾ ਕਿ ਆਪਣੀਆਂ ਮੰਗਾਂ ਲਈ ਧਰਨਾ ਲਾਉਣਾ ਹਰ ਇਕ ਜਥੇਬੰਦੀ ਦਾ ਅਧਿਕਾਰ ਹੈ ਆਪਣੀਆਂ ਮੰਗਾਂ ਲਈ ਸ਼ਾਂਤਮਈ ਧਰਨਾਕਾਰੀਆਂ ਉੱਤੇ ਪੁਲਿਸ ਵਲੋਂ ਬਿਨਾਂ ਵਜ੍ਹਾ ਲਾਠੀਚਾਰਜ ਕੀਤਾ ਗਿਆ ਆਗੂਆਂ ਨੇ ਕਿਹਾ ਕਿ ਸੰਘਰਸ਼ ਕਦੇ ਲਾਠੀਆਂ ਨਾਲ ਦਬਾਏ ਨਹੀਂ ਜਾਂਦੇ ਸਗੋਂ ਹੋਰ ਤਿੱਖੇ ਹੁੰਦੇ ਹਨ | ਇਸ ਮੌਕੇ ਉਹਨਾਂ ਦੇ ਨਾਲ ਸਰਵਣ ਸਿੰਘ ਜੇਈ, ਸੁਰਜੀਤ ਸਿੰਘ ਗਿੱਲ, ਜਸਵੰਤ ਸਿੰਘ ਸਰਾਂ, ਮੋਹਨ ਸਿੰਘ ਗਾਦੜੀ ਵਾਲਾ ਆਦਿ ਆਗੂ ਹਾਜ਼ਰ ਸਨ |