ਮੋਗਾ, 6 ਜੂਨ (ਸੁਰਿੰਦਰਪਾਲ ਸਿੰਘ)-ਰੁਜ਼ਗਾਰ ਮੰਗਦੇ ਨੌਜਵਾਨਾਂ 'ਤੇ ਬੇਰਹਿਮੀ ਨਾਲ ਪੁਲਿਸ ਵਲੋਂ ਲਾਠੀਚਾਰਜ ਪੰਜਾਬ ਸਰਕਾਰ ਦੀ ਕਾਇਰਤਾ ਦਾ ਸਬੂਤ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਹਰੀ ਸਿੰਘ ਖਾਈ ਨੇ ਕਰਦੇ ਹੋਏ ਕਿਹਾ ਕਿ ਪਟਿਆਲਾ ਦੇ ਬਿਜਲੀ ਬੋਰਡ ਦਫ਼ਤਰ ਅੱਗੇ ਆਪਣੇ ਹੱਕਾਂ ਲਈ ਸ਼ਾਂਤਮਈ ਧਰਨਾ ਲਗਾ ਕੇ ਬੈਠੇ ਬੇਰੁਜ਼ਗਾਰ ਨੌਜਵਾਨਾਂ ਉੱਪਰ ਪੰਜਾਬ ਪੁਲਿਸ ਵਲੋਂ ਵਹਿਸ਼ੀਆਨਾ ਲਾਠੀਚਾਰਜ ਕਰਨ ਦੀ ਕਾਂਗਰਸ ਪਾਰਟੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੀ ਹੈ | ਆਗੂਆਂ ਨੇ ਮੰਗ ਕੀਤੀ ਕਿ ਖ਼ਾਲੀ ਪਈਆਂ ਸਰਕਾਰੀ ਅਸਾਮੀਆਂ 'ਤੇ ਪੱਕੀ ਭਰਤੀ ਦਾ ਕਲੰਡਰ ਜਾਰੀ ਕੀਤਾ ਜਾਵੇ | ਸ਼ਾਂਤਮਈ ਧਰਨਿਆਂ 'ਤੇ ਲਾਠੀਚਾਰਜ ਬੰਦ ਕਰਨ ਦਾ ਲਿਖਤੀ ਭਰੋਸਾ ਦਿੱਤਾ ਜਾਵੇ |