ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਬੇਰੁਜ਼ਗਾਰ ਨੌਜਵਾਨਾਂ 'ਤੇ ਪਟਿਆਲਾ ਪੁਲਿਸ ਪ੍ਰਸ਼ਾਸਨ ਵਲੋਂ ਕੀਤੇ ਅਣਮਨੁੱਖੀ ਵਰਤਾਰੇ ਦੀ ਨਿੰਦਾ <br/>

Ad Position 21
No active advertisement
ਅਜੀਤ ਡੈਸਕ 07-06-2026
ਮੋਗਾ, 6 ਜੂਨ (ਸੁਰਿੰਦਰਪਾਲ ਸਿੰਘ)-ਪੀ.ਐਸ.ਪੀ.ਸੀ.ਐਲ. ਦੇ ਹੈੱਡ ਆਫ਼ਿਸ ਪਟਿਆਲਾ ਵਿਖੇ ਸ਼ਾਂਤਮਈ ਤਰੀਕੇ ਨਾਲ ਆਪਣੇ ਹੱਕਾਂ ਦੀ ਲੜਾਈ ਲੜਦੇ 2600 ਅਪ੍ਰੈਂਟਸ਼ਿਪ ਲਾਈਨਮੈਨਾਂ 'ਤੇ ਅੰਨ੍ਹੇਵਾਹ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਰਜਿ. 41 ਸਰਕਲ ਫ਼ਰੀਦਕੋਟ ਦੀ ਹੰਗਾਮੀ ਮੀਟਿੰਗ ਦੌਰਾਨ ਕੀਤੀ | ਪੀ.ਐਸ.ਪੀ.ਸੀ.ਐਲ. ਅੰਦਰ ਲਗ-ਪਗ 50 ਹਜ਼ਾਰ ਦੇ ਕਰੀਬ ਅਸਾਮੀਆਂ ਖ਼ਾਲੀ ਪਈਆਂ ਹਨ ਅਤੇ ਵਿਭਾਗ ਅੰਦਰ ਸਿਰਫ਼ 28 ਹਜ਼ਾਰ ਦੇ ਕਰੀਬ ਮੁਲਾਜ਼ਮ ਹੀ ਹਨ, ਜੋ ਦਿਨ ਰਾਤ ਬਿਜਲੀ ਸਪਲਾਈ ਚਾਲੂ ਰੱਖਣ ਲਈ ਆਪਣਾ ਪੂਰਾ ਜ਼ੋਰ ਲਗਾ ਰਹੇ ਹਨ | ਕੰਮ ਦਾ ਬੋਝ ਜ਼ਿਆਦਾ ਹੋਣ ਕਾਰਨ ਕਰਮਚਾਰੀ ਲਗਾਤਾਰ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ | ਸਰਕਾਰ ਵਲੋਂ ਸ਼ਰਤਾਂ ਪੂਰੀਆਂ ਕਰਦੇ ਇਨ੍ਹਾਂ ਸਾਥੀਆਂ ਨੂੰ ਮਹਿਕਮੇ ਵਿਚ ਭਰਤੀ ਕਰਨ ਦੀ ਬਜਾਏ ਵਾਧੂ ਦੀਆਂ ਸ਼ਰਤਾਂ ਲਗਾਈਆਂ ਗਈਆਂ ਹਨ ਅਤੇ ਇਨ੍ਹਾਂ ਦਾ ਰੁਜ਼ਗਾਰ ਖੋਹਣ ਦੀ ਕੋਸ਼ਿਸ਼ ਕੀਤੀ ਗਈ ਹੈ | ਇਕ ਪਾਸੇ ਤਾਂ ਸਰਕਾਰ ਵਲੋਂ ਲਗਾਤਾਰ ਇਸ਼ਤਿਹਾਰਬਾਜ਼ੀ ਕਰ ਕੇ ਹਜ਼ਾਰਾਂ ਨੌਕਰੀਆਂ ਦੇਣ ਦੇ ਝੂਠੇ ਭਰਮ ਫੈਲਾਏ ਜਾ ਰਹੇ ਹਨ ਜਦ ਕਿ ਅਸਲ ਵਿਚ ਸਚਾਈ ਕੁਝ ਹੋਰ ਹੈ | ਯੋਗਤਾ ਪੂਰੀ ਕਰਦੇ ਹਜ਼ਾਰਾਂ ਹੀ ਨੌਜਵਾਨ ਮੁੰਡੇ ਕੁੜੀਆਂ ਰੁਜ਼ਗਾਰ ਲਈ ਧਰਨੇ ਮੁਜ਼ਾਹਰੇ ਕਰ ਰਹੇ ਹਨ ਪਰ ਸਰਕਾਰ ਹਮੇਸ਼ਾ ਹੀ ਰੁਜ਼ਗਾਰ ਦੇਣ ਤੋਂ ਟਾਲ-ਮਟੋਲ ਦੀ ਨੀਤੀ ਵਰਤਦੀ ਆ ਰਹੀ ਹੈ | ਜਥੇਬੰਦੀ ਵਲੋਂ ਸਪਸ਼ਟ ਕੀਤਾ ਗਿਆ ਕਿ ਸੰਘਰਸ਼ ਕਰਨ ਵਾਲੇ ਨੌਜਵਾਨਾਂ ਨਾਲ ਕਿਸੇ ਵੀ ਕਿਸਮ ਦਾ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸਾਂਝੇ ਧੜੇ ਵਲੋਂ ਜਲਦ ਤੋਂ ਜਲਦ ਵੱਡੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ | ਇਸ ਮੌਕੇ ਦਰਸ਼ਨ ਲਾਲ ਸਰਪ੍ਰਸਤ ਸਰਕਲ ਫ਼ਰੀਦਕੋਟ, ਪਲਵਿੰਦਰ ਸਿੰਘ ਸਿੱਧੂ ਸਰਕਲ ਪ੍ਰਧਾਨ ਫ਼ਰੀਦਕੋਟ, ਗੁਰਦੀਪ ਸਿੰਘ ਕੈਸ਼ੀਅਰ, ਗੋਪਾਲ ਸਿੰਘ ਮੀਤ ਪ੍ਰਧਾਨ, ਜਗਤਾਰ ਸਿੰਘ ਸੇਖਵਾਂ ਡਵੀਜ਼ਨ ਪ੍ਰਧਾਨ ਓ ਤੇ ਐਮ ਮੰਡਲ ਕੋਟਕਪੂਰਾ, ਗੁਰਮੀਤ ਸਿੰਘ ਪ੍ਰਧਾਨ ਡਵੀਜ਼ਨ ਮੋਗਾ, ਬੂਟਾ ਸਿੰਘ ਪ੍ਰਧਾਨ ਸਿਟੀ ਡਵੀਜ਼ਨ ਮੋਗਾ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ |

Ad Position 22
No active advertisement
ਪਿਛਲੀ ਖ਼ਬਰ ਅੱਖਾਂ ਦਾ ਮੁਫਤ ਚੈੱਕਅਪ ਕੈਂਪ ਲਗਾਇਆ <br/> ਅਗਲੀ ਖ਼ਬਰ ਗੋਲਡਨ ਐਜੂਕੇਸ਼ਨਸ ਸੰਸਥਾ ਦੇ ਆ ਰਹੇ ਹਨ ਲਗਾਤਾਰ ਵੀਜ਼ੇ <br/>
Ad Position 24
No active advertisement