ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਅੱਖਾਂ ਦਾ ਮੁਫਤ ਚੈੱਕਅਪ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 07-06-2026
ਨੱਥੂਵਾਲਾ ਗਰਬੀ, 6 ਜੂਨ (ਨਵਦੀਪ ਸਿੰਘ)-ਲੰਗੇਆਣਾ ਨਵਾਂ ਦੇ ਗੁਰਦੁਆਰਾ ਸੰਗਤਸਰ ਸਾਹਿਬ ਵਿਖੇ ਸਮੂਹ ਪਿੰਡ ਨਿਵਾਸੀਆਂ ਤੇ ਪੰਚਾਇਤ ਦੇ ਸਹਿਯੋਗ ਨਾਲ 1984 ਦੇ ਸ਼ਹੀਦ ਗੁਰਬਖ਼ਸ਼ ਸਿੰਘ ਦੀ ਯਾਦ ਨੂੰ ਸਮਰਪਿਤ ਡਾ. ਰਾਜੀਵ ਗੁਪਤਾ ਦੀ ਟੀਮ ਵਲੋਂ ਅੱਖਾਂ ਦਾ ਮੁਫਤ ਚੈੱਕਅਪ ਕੈਂਪ ਲਗਾਇਆ ਗਿਆ ¢ ਇਸ ਦੌਰਾਨ 400 ਦੇ ਕਰੀਬ ਵਿਅਕਤੀਆਂ ਦੀਆਂ ਅੱਖਾਂ ਚੈੱਕ ਕੀਤੀਆਂ ਗਈਆਂ ਅਤੇ ਦਵਾਈਆਂ ਵੀ ਮੁਫਤ ਵੰਡੀਆਂ ਗਈਆਂ¢ ਇਸ ਸਮੇਂ ਅੱਖਾਂ ਦਾ ਚੈੱਕਅਪ ਕਰਵਾਉਣ ਆਏ ਮਰੀਜ਼ਾਂ ਲਈ ਠੰਢੇ ਪਾਣੀ ਦੀ ਛਬੀਲ ਵੀ ਲਗਾਈ ਗਈ¢ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਸੁਖਦੇਵ ਸਿੰਘ, ਇੰਪਰੂਵਮੈਂਟ ਟਰੱਸਟ ਮੋਗਾ ਦੇ ਸਾਬਕਾ ਚੇਅਰਮੈਨ ਦੀਪਕ ਅਰੋੜਾ ਸਮਾਲਸਰ, ਹਰਚਰਨ ਸਿੰਘ ਸਰਪੰਚ, ਸੀਨੀਅਰ ਆਗੂ ਬਲਤੇਜ ਸਿੰਘ ਲੰਗੇਆਣਾ, ਸਾਬਕਾ ਪਿ੍ੰਸੀਪਲ ਕਪਤਾਨ ਸਿੰਘ, ਸੁਖਪ੍ਰੀਤ ਸਿੰਘ ਸੁੱਖਾ ਵਾਈਸ ਚੇਅਰਮੈਨ ਬਲਾਕ ਸੰਮਤੀ, ਕੁਲਦੀਪ ਸਿੰਘ ਪੰਚ, ਅਵਤਾਰ ਸਿੰਘ, ਗੁਰਿੰਦਰ ਸਿੰਘ ਸਰਪੰਚ ਨਿਗਾਹਾ, ਹਰਪ੍ਰੀਤ ਸਿੰਘ ਪ੍ਰਧਾਨ ਸੁਸਾਇਟੀ, ਜਸਵਿੰਦਰ ਸਿੰਘ ਨਾਨਕਸਰ ਵਾਲੇ, ਹਰਜਿੰਦਰ ਸਿੰਘ, ਪਰਮਜੀਤ ਸਿੰਘ ਬਰਾੜ, ਬਾਬਾ ਜਗਰੂਪ ਸਿੰਘ ਅਤੇ ਗੁਰਭੇਜ ਸਿੰਘ ਆਦਿ ਹਾਜ਼ਰ ਸਨ¢


Ad Position 22
No active advertisement
ਪਿਛਲੀ ਖ਼ਬਰ ਪਾਰਟੀ ਦਾ ਅਨੁਸ਼ਾਸਨ ਭੰਗ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਨਿਹਾਲ ਸਿੰਘ ਭੁੱਲਰ ਅਗਲੀ ਖ਼ਬਰ ਬੇਰੁਜ਼ਗਾਰ ਨੌਜਵਾਨਾਂ 'ਤੇ ਪਟਿਆਲਾ ਪੁਲਿਸ ਪ੍ਰਸ਼ਾਸਨ ਵਲੋਂ ਕੀਤੇ ਅਣਮਨੁੱਖੀ ਵਰਤਾਰੇ ਦੀ ਨਿੰਦਾ <br/>
Ad Position 24
No active advertisement