ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਸੈਸ਼ਨ ਡਵੀਜ਼ਨ ਮੋਗਾ ਦੇ ਜੱਜ ਸਾਹਿਬਾਨਾਂ ਵਲੋਂ ਜੁਡੀਸ਼ੀਅਲ ਕੋਰਟ ਕੰਪਲੈਕਸ ਮੋਗਾ ਵਿਖੇ ਬੂਟੇ ਲਗਾ ਕੇ ਮਨਾਇਆ 'ਵਿਸ਼ਵ ਵਾਤਾਵਰਨ ਦਿਵਸ'

Ad Position 21
No active advertisement
ਅਜੀਤ ਡੈਸਕ 07-06-2026
ਮੋਗਾ, 6 ਜੂਨ (ਸੁਰਿੰਦਰਪਾਲ ਸਿੰਘ)-ਨੀਲਮ ਅਰੋੜਾ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਦੀ ਅਗਵਾਈ ਹੇਠ ਵਿਸ਼ਵ ਵਾਤਾਵਰਨ ਦਿਵਸ' ਮਨਾਉਂਦਿਆਂ ਜੁਡੀਸ਼ੀਅਲ ਕੋਰਟ ਕੰਪਲੈਕਸ ਮੋਗਾ ਵਿਖੇ ਸੈਸ਼ਨ ਡਵੀਜ਼ਨ ਮੋਗਾ ਦੇ ਜੱਜ ਸਾਹਿਬਾਨ ਵਲੋਂ ਬੂਟੇ ਲਗਾਏ ਗਏ | ਜੱਜ ਸਾਹਿਬਾਨ ਤੋਂ ਇਲਾਵਾ ਜ਼ਿਲ੍ਹਾ ਅਟਾਰਨੀ ਮੋਗਾ ਅਤੇ ਪ੍ਰਧਾਨ ਅਤੇ ਸਕੱਤਰ ਬਾਰ ਐਸੋਸੀਏਸ਼ਨ ਮੋਗਾ ਵਲੋਂ ਵੀ ਬੂਟੇ ਲਗਾਏ ਗਏ | ਨੀਲਮ ਅਰੋੜਾ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਨੇ ਦੱਸਿਆ ਕਿ ਵਿਸ਼ਵ ਵਾਤਾਵਰਨ ਦਿਵਸ ਦੇ ਮੌਕੇ 'ਤੇ ਬੂਟੇ ਲਗਾਉਣ ਦਾ ਮੁੱਖ ਮਕਸਦ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣਾ ਅਤੇ ਵੱਧ ਰਹੇ ਪ੍ਰਦੂਸ਼ਣ ਤੋਂ ਹੋ ਰਹੇ ਮਾੜੇ ਪ੍ਰਭਾਵਾਂ ਤੋਂ ਬਚਾਅ ਕਰਨਾ ਹੈ | ਇਸ ਮੌਕੇ ਬਿਸ਼ਨ ਸਰੂਪ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ, ਮੁਨੀਸ਼ ਅਰੋੜਾ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ, ਰਵੀ ਇੰਦਰ ਕੌਰ ਸੰਧੂ ਪਿ੍ੰਸੀਪਲ ਜੱਜ ਫੈਮਲੀ ਕੋਰਟ, ਪੁਸ਼ਪਾ ਰਾਣੀ ਸਿਵਲ ਜੱਜ (ਸੀਨੀਅਰ ਡਵੀਜ਼ਨ), ਮਮਤਾ ਕੱਕੜ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ, ਸਿਮਰਨ ਸਿੰਘ ਸੀ.ਜੇ.ਐਮ. ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਅਤੇ ਸਾਰੇ ਸਿਵਲ ਜੱਜ ਕਮ ਜੁਡੀਸ਼ੀਅਲ ਮੈਜਿਸਟ੍ਰੇਟ, ਗੁਰਿੰਦਰ ਸਿੰਘ ਸੁਪਰਡੈਂਟ ਸੈਸ਼ਨ ਡਵੀਜ਼ਨ, ਨੀਲਮ ਪਾਠਕ ਜ਼ਿਲ੍ਹਾ ਅਟਾਰਨੀ, ਸੁਖਵਿੰਦਰ ਸਿੰਘ ਪ੍ਰਧਾਨ ਬਾਰ ਐਸੋਸੀਏਸ਼ਨ ਮੋਗਾ, ਰਜੀਵ ਮਿੱਤਲ ਸਕੱਤਰ ਬਾਰ ਐਸੋਸੀਏਸ਼ਨ ਮੋਗਾ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਧਰਮਕੋਟ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਅਗਲੀ ਖ਼ਬਰ ਪਿੰਡ ਮਹਿਲ 'ਚ ਨੌਜਵਾਨ ਆਗੂਆਂ ਨੇ ਫੜਿਆ ਕਾਂਗਰਸ ਦਾ ਪੱਲਾ
Ad Position 24
No active advertisement