ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਧਰਮਕੋਟ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 07-06-2026
ਧਰਮਕੋਟ, 6 ਜੂਨ (ਪਰਮਜੀਤ ਸਿੰਘ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਧਰਮਕੋਟ ਦੀ ਮੈਨੇਜਮੈਂਟ ਕਮੇਟੀ ਦੇ ਪ੍ਰੈਜ਼ੀਡੈਂਟ ਦਵਿੰਦਰਪਾਲ ਸਿੰਘ, ਚੇਅਰਮੈਨ ਰਵਿੰਦਰ ਗੋਇਲ ਅਤੇ ਕਾਲਜ ਦੇ ਕਾਰਜਕਾਰੀ ਪਿ੍ੰ: ਡਾ. ਮਧੂ ਸ਼ਰਮਾ ਦੀ ਯੋਗ ਅਗਵਾਈ ਵਿਚ ਐਨ.ਐਸ.ਐਸ. ਯੂਨਿਟ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਦੀਆਂ ਹਦਾਇਤਾਂ ਅਨੁਸਾਰ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ | ਵਿਸ਼ਵ ਵਾਤਾਵਰਨ ਦਿਵਸ ਪੰਜ ਜੂਨ ਨੂੰ ਮਨਾਇਆ ਜਾਂਦਾ ਹੈ ਜਿਸ ਦਾ ਉਦੇਸ਼ ਲੋਕਾਂ ਨੂੰ ਕੁਦਰਤ ਦੀ ਸੰਭਾਲ ਲਈ ਅਤੇ ਪ੍ਰਦੂਸ਼ਣ ਤੋਂ ਬਚਾਅ ਲਈ ਜਾਗਰੂਕ ਕਰਨਾ ਹੈ | ਵਿਸ਼ਵ ਵਾਤਾਵਰਨ ਦਿਵਸ ਦੇ ਉਦੇਸ਼ ਨੂੰ ਮੁੱਖ ਰੱਖਦਿਆਂ ਲਾਅ ਕਾਲਜ ਦੇ ਪ੍ਰਬੰਧਕੀ ਕਮੇਟੀ ਪਿ੍ੰਸੀਪਲ ਇੰਚਾਰਜ ਅਤੇ ਅਸਿਸਟੈਂਟ ਪ੍ਰੋਫੈਸਰ ਨਿਸ਼ਾ ਸੂਦ ਅਤੇ ਐਨ.ਐਸ.ਐਸ. ਯੂਨਿਟ ਅਫ਼ਸਰ ਬਲਵਿੰਦਰ ਕੌਰ ਦੇ ਸਾਂਝੇ ਯਤਨਾਂ ਨਾਲ ਮਨਾਇਆ ਗਿਆ | ਇਸ ਦਿਵਸ ਨੂੰ ਮੁੱਖ ਰੱਖਦਿਆਂ ਸਿੰਘ ਸਭਾ ਗੁਰਦੁਆਰਾ ਧਰਮਕੋਟ ਅਤੇ ਕਮੇਟੀ ਘਰ ਵਿਖੇ ਸਟਪੱਤੀ, ਕਰਮ, ਨਿੰਮ ਅਤੇ ਮੋਹਨਸ੍ਰੀ ਦੇ ਬੂਟੇ ਲਗਾਏ ਗਏ |
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਪਾਵਰ ਕਾਮ ਤੇ ਟਰਾਂਸਕੋ ਵਲੋਂ ਬੇਰੁਜ਼ਗਾਰ ਲਾਈਨਮੈਨਾਂ 'ਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਨਿ... ਅਗਲੀ ਖ਼ਬਰ ਸੈਸ਼ਨ ਡਵੀਜ਼ਨ ਮੋਗਾ ਦੇ ਜੱਜ ਸਾਹਿਬਾਨਾਂ ਵਲੋਂ ਜੁਡੀਸ਼ੀਅਲ ਕੋਰਟ ਕੰਪਲੈਕਸ ਮੋਗਾ ਵਿਖੇ ਬੂਟੇ ਲਗਾ ਕੇ ਮਨਾਇਆ 'ਵਿਸ਼ਵ...
Ad Position 24
No active advertisement