ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਨਿਖੇਧੀ

Ad Position 21
No active advertisement
ਅਜੀਤ ਡੈਸਕ 07-06-2026
ਮੋਗਾ, 6 ਜੂਨ (ਜਸਪਾਲ ਸਿੰਘ ਬੱਬੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਜ਼ਿਲ੍ਹਾ ਜਨਰਲ ਸਕੱਤਰ ਰਵਿੰਦਰ ਸਿੰਘ ਭੋਲਾ, ਸੂਬਾ ਆਗੂ ਮੰਦਰਜੀਤ ਸਿੰਘ ਮਨਾਵਾਂ, ਸੂਬਾ ਆਗੂ ਹਰਨੇਕ ਸਿੰਘ ਫਤਿਹਗੜ੍ਹ, ਜ਼ਿਲ੍ਹਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ ਨੇ ਕਿਹਾ ਕਿ ਪਟਿਆਲਾ ਦੇ ਬਿਜਲੀ ਬੋਰਡ ਦਫ਼ਤਰ ਅੱਗੇ ਆਪਣੇ ਹੱਕਾਂ ਲਈ ਸ਼ਾਂਤਮਈ ਧਰਨਾ ਲਗਾ ਕੇ ਬੈਠੇ ਬੇਰੁਜ਼ਗਾਰ ਨੌਜਵਾਨਾਂ ਉੱਪਰ ਪੰਜਾਬ ਪੁਲਿਸ ਵਲੋਂ ਲਾਠੀਚਾਰਜ ਕਰਨ ਦੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ | ਉਨ੍ਹਾਂ ਕਿਹਾ ਕਿ ਜੋ ਨੌਜਵਾਨ ਰੋਜ਼ਗਾਰ ਮੰਗਦੇ ਹਨ, ਜੋ ਕਿਸਾਨ ਦਾ ਪੁੱਤ 8 ਘੰਟੇ ਬਿਜਲੀ ਮੰਗਦਾ ਹੈ, ਉਸ ਦੇ ਸਿਰ 'ਤੇ ਪੁਲਿਸ ਦੀਆਂ ਲਾਠੀਆਂ ਵਰ੍ਹਾਉਣੀਆਂ ਮਾੜੀ ਗੱਲ ਹੈ | ਇਹ ਲੋਕਤੰਤਰ ਨਹੀਂ ਤਾਨਾਸ਼ਾਹੀ ਹੈ | ਪ੍ਰਧਾਨ ਦੌਲਤਪੁਰਾ ਨੇ ਕਿਹਾ ਕਿ ਸਾਉਣੀ ਦੀ ਫਸਲ ਸਿਰ 'ਤੇ ਹੈ ਤੇ ਪਿੰਡਾਂ ਨੂੰ 2 ਘੰਟੇ ਵੀ ਪੂਰੀ ਬਿਜਲੀ ਨਹੀਂ ਮਿਲ ਰਹੀ | ਸਰਕਾਰ ਬਿਜਲੀ ਦੇਣ ਦੀ ਥਾਂ ਲਾਠੀਆਂ ਦੇ ਰਹੀ ਹੈ | ਉਨ੍ਹਾਂ ਮੰਗ ਕੀਤੀ ਕਿ ਪੜਤਾਲ ਕਰਕੇ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ, ਜ਼ਖਮੀ ਨੌਜਵਾਨਾਂ ਦਾ ਮੁਫ਼ਤ ਇਲਾਜ ਤੇ 5-5 ਲੱਖ ਮੁਆਵਜ਼ਾ ਦਿੱਤਾ ਜਾਵੇ |

Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਪੰਜਾਬੀ ਸਭਾ ਕੈਨੇਡਾ ਦੇ ਚੇਅਰਮੈਨ ਕਥੂਰੀਆ ਦੇ ਜਨਮ ਦਿਨ 'ਤੇ ਬੱਚਿਆਂ ਦਾ ਸਨਮਾਨ <br/> ਅਗਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਪਾਵਰ ਕਾਮ ਤੇ ਟਰਾਂਸਕੋ ਵਲੋਂ ਬੇਰੁਜ਼ਗਾਰ ਲਾਈਨਮੈਨਾਂ 'ਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਨਿ...
Ad Position 24
No active advertisement