ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਕਰੀਅਰ ਜ਼ੋਨ ਮੋਗਾ ਦੇ ਵਿਦਿਆਰਥੀ ਨੇ ਹਾਸਲ ਕੀਤੇ 61 ਸਕੋਰ

Ad Position 21
No active advertisement
ਅਜੀਤ ਡੈਸਕ 07-06-2026
ਮੋਗਾ, 6 ਜੂਨ (ਸੁਰਿੰਦਰਪਾਲ ਸਿੰਘ)-ਕਰੀਅਰ ਜੋਨ ਮੋਗਾ ਜੋ ਕਿ ਕਈ ਸਾਲਾਂ ਤੋਂ ਪੜ੍ਹਾਈ ਸਬੰਧੀ ਵਿਦਿਆਰਥੀਆਂ ਨੂੰ ਆਧੁਨਿਕ ਸੁਵਿਧਾਵਾਂ ਦੇ ਕੇ ਆਈਲਟਸ ਤੇ ਪੀ.ਟੀ.ਈ. ਦੇ ਬਿਹਤਰੀਨ ਨਤੀਜੇ ਦੇ ਰਹੀ ਹੈ | ਵੱਡੀ ਗਿਣਤੀ ਵਿਚ ਵਿਦਿਆਰਥੀ ਪੂਰੇ ਭਾਰਤ ਵਿਚੋਂ ਇਸ ਸੰਸਥਾ ਦੀ ਮਦਦ ਨਾਲ ਵਧੀਆ ਬੈਂਡ ਸਕੋਰ ਲੈ ਕੇ ਵਿਦੇਸ਼ ਜਾਣ ਦੇ ਸੁਪਨੇ ਨੂੰ ਸਾਕਾਰ ਕਰ ਰਹੇ ਹਨ | ਸੰਸਥਾ ਦੇ ਤਜਰਬੇਕਾਰ ਟਰੇਨਰ ਵਿਦਿਆਰਥੀਆਂ ਨੂੰ ਵਧੀਆ ਬੈਂਡ ਲਿਆਉਣ ਵਿਚ ਪੂਰੀ ਮਿਹਨਤ ਕਰ ਰਹੇ ਹਨ | ਐਮ.ਡੀ. ਪਰਮਿੰਦਰ ਸਿੰਘ ਗਰੋਵਰ ਨੇ ਦੱਸਿਆ ਅੱਜ-ਕੱਲ੍ਹ ਦੇ ਬੱਚਿਆਂ ਵਿਚ ਆਈਲਟਸ ਕਰ ਕੇ ਵਧੀਆ ਬੈਂਡ ਹਾਸਲ ਕਰ ਕੇ ਵਿਦੇਸ਼ ਜਾਣ ਦੇ ਸੁਪਨੇ ਨੂੰ ਪੂਰਾ ਕਰਨ ਦਾ ਉਤਸ਼ਾਹ ਬੜੇ ਜ਼ੋਰਾਂ-ਸ਼ੋਰਾਂ ਨਾਲ ਦੇਖਣ ਨੂੰ ਮਿਲ ਰਿਹਾ ਹੈ | ਸੰਸਥਾ ਵਿਦਿਆਰਥੀਆਂ ਨੂੰ ਆਫ਼ਲਾਈਨ ਕਲਾਸਾਂ ਦੇ ਨਾਲ-ਨਾਲ ਆਨਲਾਈਨ ਕਲਾਸਾਂ ਦੀ ਸੁਵਿਧਾ ਵੀ ਦੇ ਰਿਹਾ ਹੈ | ਇਹ ਸੰਸਥਾ ਵਿਦਿਆਰਥੀਆਂ ਦੀ ਉਨ੍ਹਾਂ ਦੇ ਮੁਸ਼ਕਿਲ ਮਡਿਊਲ ਨੂੰ ਨਵੀਆਂ ਟਿਪਸ ਅਤੇ ਟਰੀਕਸ ਨਾਲ ਸੁਧਾਰਨ ਵਿਚ ਮਦਦ ਕਰਦੀ ਹੈ ਤੇ ਨਾਲ ਹੀ ਫ਼ਰੀ ਸੈਸ਼ਨ ਦਿੰਦੀ ਹੈ | ਸੰਸਥਾ ਦੇ ਆਫ਼ਲਾਈਨ ਕਲਾਸ ਦੇ ਵਿਦਿਆਰਥੀ ਐਸ਼ਪ੍ਰੀਤ ਸਿੰਘ ਨੇ ਟਰੇਨਰਾਂ ਦੀ ਮਿਹਨਤ ਨਾਲ ਰੀਡਿੰਗ ਵਿਚੋਂ 58, ਲਿਸਨਿੰਗ ਵਿਚੋਂ 56, ਸਪੀਕਿੰਗ ਵਿਚੋਂ 63, ਰਾਈਟਿੰਗ ਵਿਚੋਂ 61 ਅਤੇ ਓਵਰਆਲ 61 ਸਕੋਰ ਪ੍ਰਾਪਤ ਕਰ ਕੇ ਆਪਣੇ ਮਾਤਾ-ਪਿਤਾ ਦਾ ਮਾਣ ਵਧਾਇਆ ਅਤੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਵਿਦਿਆਰਥੀ ਦੀ ਇਸ ਸਫਲਤਾ 'ਤੇ ਸੰਸਥਾ ਦੇ ਐਮ.ਡੀ. ਅਤੇ ਸੰਸਥਾ ਦੇ ਟਰੇਨਰਾਂ ਨੇ ਵਿਦਿਆਰਥੀ ਨੂੰ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਐਸ.ਬੀ.ਬੀ.ਐਸ. ਸਕੂਲ ਸੁਖਾਨੰਦ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ <br/> ਅਗਲੀ ਖ਼ਬਰ ਬਲੂਮਿੰਗ ਬਡਜ਼ ਸਕੂਲ ਦੇ ਵਿਦਿਆਰਥੀਆਂ ਨੇ ਮਨਾਇਆ ਵਿਸ਼ਵ ਵਾਤਾਵਰਨ ਦਿਵਸ
Ad Position 24
No active advertisement