ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਧਾਰਮਿਕ ਸਮਾਗਮ <br/>

Ad Position 21
No active advertisement
ਅਜੀਤ ਡੈਸਕ 07-06-2026
ਕੋਟ ਈਸੇ ਖਾਂ, 6 ਜੂਨ (ਗੁਰਮੀਤ ਸਿੰਘ ਖਾਲਸਾ)-ਸ਼ਹੀਦਾਂ ਦੇ ਸਿਰਤਾਜ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਅਤੇ ਜੂਨ 1984 ਦੇ ਘੱਲੂਘਾਰੇ ਦਿਵਸ ਨੂੰ ਸਮਰਪਿਤ ਪਿੰਡ ਚਿਰਾਗਸ਼ਾਹ ਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਗਿਆਰ੍ਹਵਾਂ ਸਾਲਾਨਾ ਧਾਰਮਿਕ ਸਮਾਗਮ ਪ੍ਰਬੰਧਕਾਂ ਤੇ ਸੰਗਤਾਂ ਵਲੋਂ ਪੂਰੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ¢ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ¢ ਰਾਗੀ ਜਥੇ ਵਲੋਂ ਗੁਰਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਗੁਰੂ ਚਰਨਾ ਨਾਲ ਜੋੜਿਆ ਗਿਆ¢ ਬੁਲਾਰਿਆਂ ਵਲੋਂ ਪੰਜਵੀਂ ਪਾਤਸ਼ਾਹੀ ਦੇ ਸ਼ਹੀਦੀ ਇਤਿਹਾਸ ਤੋਂ ਇਲਾਵਾ ਬਾਬਾ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂ ਵਾਲੇ ਅਤੇ ਜੂਨ 1984 ਦੇ ਸਿੱਖ ਕÏਮ ਦੇ ਸ਼ਹੀਦਾਂ, ਸ੍ਰੀ ਅਕਾਲ ਤਖਤ ਸਾਹਿਬ ਨਾਲ ਜੁੜੇ ਫਖਰਮਈ ਤੇ ਲਾਸਾਨੀ ਇਤਿਹਾਸ ਬਾਰੇ ਜਾਣੂ ਕਰਵਾਇਆ ਗਿਆ¢ ਇਸ ਮÏਕੇ ਸ਼ਹੀਦ ਭਾਈ ਮਨੀ ਸਿੰਘ ਜੀ ਬਾਬਾ ਬਚਿੱਤਰ ਸਿੰਘ ਵੈੱਲਫੇਅਰ ਸੁਸਾਇਟੀ ਦੇ ਪੈੱ੍ਰਸ ਸਕੱਤਰ ਭਾਈ ਬਲਵੀਰ ਸਿੰਘ ਪਾਂਧੀ ਨੇ ਕਿਹਾ ਕਿ ਹਰ ਸਾਲ ਨਗਰ ਨਿਵਾਸੀ ਸੰਗਤਾਂ ਵਲੋਂ ਇਨ੍ਹਾਂ ਸ਼ਹੀਦੀ ਸਮਾਗਮਾਂ ਵਿਚ ਤਨੋ, ਮਨੋ, ਧਨੋ ਸੇਵਾਵਾਂ ਨਿਭਾਈਆਂ ਜਾਂਦੀਆਂ ਹਨ¢ ਸਮਾਗਮ ਵਿਚ ਭਗਵਾਨ ਸਿੰਘ ਕੜਮਾ, ਲਵਪ੍ਰੀਤ ਸਿੰਘ ਕੜਮਾ, ਸੁਖਵਿੰਦਰ ਸਿੰਘ ਕੜਮਾ, ਗੁਰਨੂਰ ਸਿੰਘ ਕੜਮਾ ਨੇ ਹਾਜ਼ਰੀ ਭਰੀ ਤੇ ਨਗਰ ਨਿਵਾਸੀ ਸੰਗਤਾਂ ਵੱਡੀ ਗਿਣਤੀ 'ਚ ਹਾਜ਼ਰ ਹੋਈਆਂ¢

Ad Position 22
No active advertisement
ਪਿਛਲੀ ਖ਼ਬਰ ਅਧਿਆਪਕਾ ਮਨਜੀਤ ਕੌਰ ਸਰਾਂ ਨੂੰ ਸੇਵਾਮੁਕਤੀ 'ਤੇ ਵਿਦਾਇਗੀ ਪਾਰਟੀ ਅਗਲੀ ਖ਼ਬਰ ਰਾਸ਼ਟਰੀ ਸਿੱਖਿਆ ਨੀਤੀ 2020 ਸੰਬੰਧੀ ਸੀ.ਬੀ.ਐਸ.ਈ. ਵਰਕਸ਼ਾਪ <br/>
Ad Position 24
No active advertisement