ਮੋਗਾ, 6 ਜੂਨ (ਸੁਰਿੰਦਰਪਾਲ ਸਿੰਘ)-ਡੀ.ਐਸ. ਬਲੌਸਮ ਹਾਈ ਸਕੂਲ ਨਾਨਕ ਨਗਰੀ ਮੋਗਾ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਪ੍ਰੇਮ ਚੰਦ ਗੁਪਤਾ, ਡਾਇਰੈਕਟਰ ਮੇਜਰ ਸਤਿੰਦਰ ਸਿੰਘ, ਪਿ੍ੰਸੀਪਲ ਤੇਜਿੰਦਰ ਸਿੰਘ ਤੇ ਵਾਈਸ ਪਿ੍ੰਸੀਪਲ ਅਮਨਦੀਪ ਕੌਰ ਨੇ ਕਿਹਾ ਕਿ ਅੱਜ ਕੱਲ੍ਹ ਪ੍ਰਦੂਸ਼ਣ ਬਹੁਤ ਫੈਲ ਰਿਹਾ ਹੈ | ਇਹ ਪ੍ਰਦੂਸ਼ਣ ਤੇ ਹੋਰ ਗਤੀਵਿਧੀਆਂ ਤੋਂ ਜਾਗਰੂਕ ਕਰਨ ਲਈ ਵਾਤਾਵਰਨ ਦਿਵਸ ਮਨਾਇਆ ਜਾਂਦਾ ਹੈ | ਵਾਤਾਵਰਨ ਦਿਵਸ ਦੇ ਸਬੰਧ ਵਿਚ ਵਿਦਿਆਰਥੀਆਂ ਵਲੋਂ ਵਾਤਾਵਰਨ ਨੂੰ ਬਚਾਉਣ ਲਈ ਵੱਖ-ਵੱਖ ਢੰਗਾਂ ਦੀਆਂ ਪੇਂਟਿੰਗਾਂ ਬਣਾਈਆਂ ਗਈਆਂ ਤੇ ਵਿਸ਼ਵ ਵਾਤਾਵਰਨ ਦਿਵਸ ਨਾਲ ਸਬੰਧਿਤ ਚਾਰਟ ਤੇ ਆਰਟੀਕਲ ਵੀ ਪੇਸ਼ ਕੀਤੇ | ਇਸ ਮੌਕੇ ਪੂਜਾ ਰਾਣੀ, ਕਿਰਨ ਬਾਲਾ, ਪ੍ਰੀਆ, ਪੂਜਾ ਵਰਮਾ, ਹੇਮ ਲਤਾ, ਸੁਖਪ੍ਰੀਤ ਕੌਰ, ਧਰਮਪ੍ਰੀਤ ਸਿੰਘ, ਵੰਦਨਾ ਬਾਂਸਲ, ਜਸਪ੍ਰੀਤ ਕੌਰ, ਬਲਜੀਤ ਕੌਰ ਆਦਿ ਹਾਜ਼ਰ ਸਨ |