ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਆਪ ਸਰਕਾਰ 'ਚ ਜਦੋਂ ਵੀ ਲੋਕਾਂ ਨੇ ਆਪਣੇ ਹੱਕਾਂ ਲਈ ਆਵਾਜ਼ ਉਠਾਈ ਤਾਂ ਉਨ੍ਹਾਂ 'ਤੇ ਲਾਠੀਆਂ ਵਰਸਾਈਆਂ-ਮਾਲਵਿਕਾ ਸੂਦ

Ad Position 21
No active advertisement
ਅਜੀਤ ਡੈਸਕ 07-06-2026
ਮੋਗਾ, 6 ਜੂਨ (ਸੁਰਿੰਦਰਪਾਲ ਸਿੰਘ)-ਪਟਿਆਲਾ ਵਿਚ ਪਾਵਰ ਕਾਮ ਦਫ਼ਤਰ ਅੱਗੇ ਆਪਣੇ ਹੱਕਾਂ ਲਈ ਪ੍ਰਦਰਸ਼ਨ ਕਰ ਰਹੇ ਅਪ੍ਰੈਟਿਸਾਂ 'ਤੇ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੀ ਕਾਂਗਰਸ ਪਾਰਟੀ ਦੀ ਹਲਕਾ ਇੰਚਾਰਜ ਮਾਲਵਿਕਾ ਸੂਦ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ | ਉਨ੍ਹਾਂ ਇਸ ਘਟਨਾ ਨੂੰ ਬਹੁਤ ਹੀ ਨਿੰਦਣਯੋਗ ਦੱਸਦਿਆਂ ਕਿਹਾ ਕਿ ਆਪਣੇ ਹੱਕਾਂ ਲਈ ਸ਼ਾਂਤੀਪੂਰਨ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨਾਲ ਇਸ ਤਰ੍ਹਾਂ ਦਾ ਵਿਵਹਾਰ ਬਰਦਾਸ਼ਤਯੋਗ ਨਹੀਂ | ਮਾਲਵਿਕਾ ਸੂਦ ਨੇ ਦੋਸ਼ ਲਗਾਇਆ ਕਿ ਲਾਠੀਚਾਰਜ ਦੌਰਾਨ ਪੁਲਿਸ ਵਲੋਂ ਅਪ੍ਰੈਟਿਸਾਂ ਨੂੰ ਧੱਕੇ ਮਾਰ ਕੇ ਅਤੇ ਧੂਹ-ਧੂਹ ਕੇ ਕੁੱਟਿਆ ਗਿਆ, ਜਿਸ ਕਾਰਨ ਕਈ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋਏ | ਉਨ੍ਹਾਂ ਕਿਹਾ ਕਿ ਇਹ ਕਾਰਵਾਈ ਸੂਬਾ ਸਰਕਾਰ ਦੀ ਸ਼ਹਿ 'ਤੇ ਕੀਤੀ ਗਈ ਹੈ, ਜੋ ਕਿ ਲੋਕਤੰਤਰ ਦੇ ਮੁੱਲਾਂ ਦੇ ਖ਼ਿਲਾਫ਼ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਸੂਬੇ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ਬਹੁਤ ਖ਼ਰਾਬ ਹੋ ਚੁੱਕੀ ਹੈ ਅਤੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ | ਮਾਲਵਿਕਾ ਸੂਦ ਨੇ ਕਿਹਾ ਕਿ ਪੰਜਾਬ ਵਿਚ ਗੁੰਡਾਗਰਦੀ, ਲੁੱਟਾਂ-ਖੋਹਾਂ, ਫ਼ਿਰੌਤੀਆਂ ਅਤੇ ਬੇਗੁਨਾਹ ਲੋਕਾਂ ਦੇ ਕਤਲਾਂ ਵਿਚ ਵਾਧਾ ਹੋਇਆ ਹੈ, ਜਿਸ ਕਾਰਨ ਆਮ ਜਨਤਾ ਡਰੀ ਹੋਈ ਹੈ | ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨੂੰ ਸੁਰੱਖਿਆ ਦੇਣ ਵਿਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ ਅਤੇ ਹੁਣ ਆਪਣੇ ਹੱਕ ਮੰਗਣ ਵਾਲਿਆਂ ਨੂੰ ਵੀ ਜ਼ਬਰਦਸਤੀ ਚੁੱਪ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਦੀ ਲੜਾਈ ਲੜਦੀ ਆਈ ਹੈ ਅਤੇ ਅੱਗੇ ਵੀ ਇਹ ਸੰਘਰਸ਼ ਜਾਰੀ ਰਹੇਗਾ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਆਪਣਾ ਰਵੱਈਆ ਨਾ ਬਦਲਿਆ ਤਾਂ ਕਾਂਗਰਸ ਪਾਰਟੀ ਵਲੋਂ ਵੱਡਾ ਸੰਘਰਸ਼ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਮੋਗਾ ਪੁਲਿਸ ਨੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕੀਤੀ ਤੇਜ਼ <br/> ਅਗਲੀ ਖ਼ਬਰ ਸਮਾਜ ਸੇਵੀਆਂ ਨੇ ਹੇਮਕੁੰਟ ਸਕੂਲ ਬੂਟੇ ਲਗਾ ਕੇ ਦਿੱਤਾ ਹਰਿਆਲੀ ਦਾ ਸੰਦੇਸ਼
Ad Position 24
No active advertisement