ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਮੋਗਾ ਪੁਲਿਸ ਨੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕੀਤੀ ਤੇਜ਼ <br/>

Ad Position 21
No active advertisement
ਅਜੀਤ ਡੈਸਕ 07-06-2026
ਮੋਗਾ, 6 ਜੂਨ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਵਲੋਂ ਪੈੱ੍ਰਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹਾ ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਅਤੇ ਪਿੰਡਾਂ ਦੇ ਪਹਿਰੇਦਾਰ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ 23 ਮਈ ਤੋਂ 5 ਜੂਨ ਤੱਕ ਕੁੱਲ 57 ਮੁਕੱਦਮੇ ਦਰਜ ਕਰਕੇ 69 ਦੋਸ਼ੀਆਂ ਨੂੰ ਗਿ੍ਫਤਾਰ ਕਰਕੇ 1.650 ਗਰਾਮ ਹੈਰੋਇਨ, 1.500 ਅਫੀਮ, 627 ਨਸ਼ੀਲੀਆਂ ਗੋਲੀਆਂ ਅਤੇ 41400 ਡਰੱਗ ਮਨੀ ਬਰਾਮਦ ਕਰਵਾਈ ਗਈ | ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ 6 ਮੁਕੱਦਮੇ ਦਰਜ ਕਰਕੇ 6 ਦੋਸ਼ੀਆਂ ਨੂੰ ਗਿ੍ਫਤਾਰ ਕੀਤਾ ਤੇ ਉਨ੍ਹਾਂ ਪਾਸੋਂ 393.000 ਲੀਟਰ ਠੇਕਾ ਸ਼ਰਾਬ, 7.500 ਲੀਟਰ ਨਜਾਇਜ਼ ਸ਼ਰਾਬ ਅਤੇ 330.000 ਲਾਹਣ ਅਤੇ 1 ਚਾਲੂ ਭੱਠੀ ਬਰਾਮਦ ਕੀਤੀ¢ ਮਾੜੇ ਅਨਸਰਾਂ ਦੇ ਖਿਲਾਫ ਕਾਰਵਾਈ ਕਰਦੇ ਹੋਏ ਅਸਲਾ ਐਕਟ ਦਾ 1 ਮੁਕੱਦਮਾ ਦਰਜ ਕਰਕੇ 3 ਦੋਸ਼ੀਆਂ ਨੂੰ ਗਿ੍ਫਤਾਰ ਕੀਤਾ ਹੈ ਤੇ ਇਨ੍ਹਾਂ ਪਾਸੋਂ 1 ਪਿਸਟਲ, 1 ਮੈਗਜੀਨ ਅਤੇ 2 ਰੌਂਦ ਬਰਾਮਦ ਕਰਵਾਏ ਹਨ¢ ਇਸ ਤੋਂ ਇਲਾਵਾ ਇਸ ਅਰਸੇ ਦੌਰਾਨ 4 ਪੀ.ਓ. ਗਿ੍ਫਤਾਰ ਕੀਤੇ ਗਏ | ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 3 ਵਿਅਕਤੀਆਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਪਾਸੋਂ 1 ਸਵਿਫਟ ਕਾਰ ਦੀ ਬੈਟਰੀ, 2 ਮੋਟਰਸਾਈਕਲ ਅਤੇ 4000 ਨਕਦੀ ਬਰਾਮਦ ਕਰਵਾਈ ਗਈ¢ ਸੀਨੀਅਰ ਕਪਤਾਨ ਪੁਲਿਸ ਵਲੋਂ ਲੋਕਾਂ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ ਹੈ¢ ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੁਹਤਬਰ ਵਿਅਕਤੀਆਂ ਨਾਲ ਮੀਟਿੰਗਾਂ/ਸੰਪਰਕ ਮੀਟਿੰਗਾਂ ਕਰਕੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ¢ ਇਸ ਅਰਸੇ ਦੌਰਾਨ ਵੱਖ-ਵੱਖ ਗਜ਼ਟਿਡ ਅਫਸਰ/ਮੁੱਖ ਅਫਸਰਾਨ ਵਲੋਂ ਪਿੰਡਾਂ ਅਤੇ ਸ਼ਹਿਰਾਂ ਵਿਚ ਆਮ ਪਬਲਿਕ ਨਾਲ 105 ਸੈਮੀਨਾਰ/ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਆਮ ਪਬਲਿਕ ਨੂੰ ਨਸ਼ੇ ਦਾ ਧੰਦਾ ਕਰਨ ਵਾਲੇ ਸਮੱਲਗਰਾਂ ਸਬੰਧੀ ਪੁਲਿਸ ਇਤਲਾਹ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ¢

Ad Position 22
No active advertisement
ਪਿਛਲੀ ਖ਼ਬਰ ਪ੍ਰੇਮ ਚੰਦ ਚੱਕੀ ਵਾਲਿਆਂ ਦਾ ਪਰਿਵਾਰ ਨਗਰ ਨਿਗਮ ਮੇਅਰ ਬਣਨ ਲਈ ਪੂਰੀ ਤਰਾਂ ਸਮਰੱਥ-ਜੋਗਿੰਦਰ ਸਿੰਘ ਲੋਹਾਮ ਅਗਲੀ ਖ਼ਬਰ ਆਪ ਸਰਕਾਰ 'ਚ ਜਦੋਂ ਵੀ ਲੋਕਾਂ ਨੇ ਆਪਣੇ ਹੱਕਾਂ ਲਈ ਆਵਾਜ਼ ਉਠਾਈ ਤਾਂ ਉਨ੍ਹਾਂ 'ਤੇ ਲਾਠੀਆਂ ਵਰਸਾਈਆਂ-ਮਾਲਵਿਕਾ ਸੂਦ
Ad Position 24
No active advertisement