ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਸਮਾਜ ਵਿਰੋਧੀ ਅਨਸਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ–ਚੌਂਕੀ ਇੰਚਾਰਜ

Ad Position 21
No active advertisement
ਅਜੀਤ ਡੈਸਕ 07-06-2026
ਕਿਸ਼ਨਪੁਰਾ ਕਲਾਂ, 6 ਜੂਨ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)–ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਸਮਾਜ ਵਿਰੋਧੀ ਗਤੀਵਿਧੀਆਂ 'ਤੇ ਨਕੇਲ ਕੱਸਣ ਲਈ ਪੁਲਿਸ ਵਲੋਂ ਸਖਤ ਕਦਮ ਚੁੱਕੇ ਜਾਣਗੇ¢ ਇਹ ਪ੍ਰਗਟਾਵਾ ਕਿਸ਼ਨਪੁਰਾ ਕਲਾਂ ਚੌਂਕੀ ਦੇ ਨਵੇਂ ਤਾਇਨਾਤ ਇੰਚਾਰਜ ਏ.ਐਸ.ਆਈ. ਬਲਜਿੰਦਰ ਸਿੰਘ ਨੇ ਕੀਤਾ¢ ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਿਲ ਵਿਅਕਤੀਆਂ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆ ਨਹੀਂ ਜਾਵੇਗਾ¢ ਅਜਿਹੇ ਅਨਸਰਾਂ ਖਿਲਾਫ ਕਾਨੂੰਨ ਅਨੁਸਾਰ ਤੁਰੰਤ ਅਤੇ ਸਖਤ ਕਾਰਵਾਈ ਕੀਤੀ ਜਾਵੇਗੀ ¢ ਚੌਂਕੀ ਇੰਚਾਰਜ ਨੇ ਵਾਹਨ ਚਾਲਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਨਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸੜਕਾਂ 'ਤੇ ਲਾਪਰਵਾਹੀ ਨਾ ਵਰਤੀ ਜਾਵੇ ਤਾਂ ਜੋ ਹਾਦਸਿਆਂ ਤੋਂ ਬਚਿਆ ਜਾ ਸਕੇ¢ ਉਨ੍ਹਾਂ ਪਿੰਡ ਵਾਸੀਆਂ ਅਤੇ ਗਰਾਮ ਪੰਚਾਇਤਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਸਮਾਜ ਵਿਰੋਧੀ ਗਤੀਵਿਧੀ ਜਾਂ ਨਸ਼ਾ ਤਸਕਰੀ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ ¢ ਇਸ ਮੌਕੇ ਮੁਨਸ਼ੀ ਰਾਜੂ, ਕੁਲਵੰਤ ਸਿੰਘ, ਗੁਰਭੇਜ ਸਿੰਘ, ਮੈਂਬਰ ਪੰਚਾਇਤ ਜਸਵਿੰਦਰ ਸਿੰਘ ਔਲਖ, ਛਿੰਦਾ ਖੋਸਾ, ਪੰਚ ਜਗਤਾਰ ਸਿੰਘ ਬਾਬਾ, ਗੁਰਦੀਪ ਸਿੰਘ ਰਾਜੂ ਆਦਿ ਹਾਜ਼ਰ ਸਨ¢
Ad Position 22
No active advertisement
ਪਿਛਲੀ ਖ਼ਬਰ ਖ਼ਾਲਿਸਤਾਨ ਰੈਫਰੈਂਡਮ-2020 ਦੇ ਮਾਮਲੇ 'ਚ ਪ੍ਰਗਟ ਸਿੰਘ ਦੀ ਜ਼ਮਾਨਤ ਅਰਜ਼ੀ ਖਾਰਜ <br/> ਅਗਲੀ ਖ਼ਬਰ ਪ੍ਰੇਮ ਚੰਦ ਚੱਕੀ ਵਾਲਿਆਂ ਦਾ ਪਰਿਵਾਰ ਨਗਰ ਨਿਗਮ ਮੇਅਰ ਬਣਨ ਲਈ ਪੂਰੀ ਤਰਾਂ ਸਮਰੱਥ-ਜੋਗਿੰਦਰ ਸਿੰਘ ਲੋਹਾਮ
Ad Position 24
No active advertisement