13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਲਾਈਨਮੈਨ ਆਪੇ੍ਰਟਰਾਂ 'ਤੇ ਕੀਤੇ ਲਾਠੀਚਾਰਜ ਦੀ ਭਾਰਤੀ ਕਿਸਾਨ ਯੂਨੀਅਨ ਤੋਤੇਵਾਲ ਵਲੋਂ ਸਖ਼ਤ ਨਿੰਦਾ-ਸੁੱਖ ਗਿੱਲ ਮੋਗਾ

Ad Position 21
repet_subhas-goyals [Copy P29]
ਅਜੀਤ ਡੈਸਕ 08-06-2026
ਮੋਗਾ, 7 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਭਾਰਤੀ ਕਿਸਾਨ ਯੂਨੀਅਨ ਤੋਤੇਵਾਲ ਦੇ ਸੂਬਾ ਪ੍ਰਧਾਨ ਸੁੱਖ ਗਿੱਲ ਮੋਗਾ ਨੇ ਪਟਿਆਲਾ ਵਿਖੇ ਲਾਈਨਮੈਨ ਆਪੇ੍ਰਟਰਾਂ ਉੱਤੇ ਪੰਜਾਬ ਸਰਕਾਰ ਵਲੋਂ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ | ਸੁੱਖ ਗਿੱਲ ਮੋਗਾ ਨੇ ਕਿਹਾ ਕਿ ਆਪਣੀਆਂ ਜਾਇਜ਼ ਅਤੇ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਲਾਈਨਮੈਨ ਆਪੇ੍ਰਟਰਾਂ ਦੀ ਆਵਾਜ਼ ਸੁਣਨ ਦੀ ਬਜਾਏ ਸਰਕਾਰ ਨੇ ਉਨ੍ਹਾਂ 'ਤੇ ਜ਼ਬਰ ਦਾ ਰਾਹ ਅਪਣਾਇਆ ਹੈ, ਜੋ ਲੋਕਤੰਤਰ ਦੇ ਮੁੱਢਲੇ ਸਿਧਾਂਤਾਂ ਦੇ ਖ਼ਿਲਾਫ਼ ਹੈ | ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਲਾਠੀਚਾਰਜ ਦੀ ਘਟਨਾ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ, ਜ਼ਖ਼ਮੀ ਮੁਲਾਜ਼ਮਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਅਤੇ ਲਾਈਨਮੈਨ ਆਪੇ੍ਰਟਰਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਮੰਨਿਆ ਜਾਵੇ |

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਦੀ ਆਮਦ ਸੰਬੰਧੀ ਬਿ੍ਟਿਸ਼ ਕੋਲੰਬੀਆ 'ਚ ਹੋਈ ਪਾਰਟੀ ਵਰਕਰਾਂ ਦੀ ਭਰਵੀਂ ਇਕੱਤਰਤਾ ਅਗਲੀ ਖ਼ਬਰ ਲਾਈਟਾਂ ਖ਼ਰਾਬ ਹੋਣ ਕਾਰਨ ਰਾਤ ਨੂੰ ਸੜਕ 'ਤੇ ਰਹਿੰਦਾ ਘੁੱਪ ਹਨੇਰਾ <br/>
Ad Position 24