13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਤਿਹਾੜਾ ਲਿੰਕ ਡਰੇਨ ਤੋਂ ਨਾਜਾਇਜ਼ ਕਬਜ਼ੇ ਛੁਡਵਾਏ ਜਾਣ-ਨੰਬਰਦਾਰ ਗੁਰਜਿੰਦਰ ਸਿੰਘ ਜੀਂਦੜਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 08-06-2026
ਕਿਸ਼ਨਪੁਰਾ ਕਲਾਂ, 7 ਜੂਨ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪਿੰਡ ਜੀਂਦੜਾ ਦੇ ਗੁਰਜਿੰਦਰ ਸਿੰਘ ਨੰਬਰਦਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਉਨ੍ਹਾਂ ਵਲੋਂ ਲੰਬੇ ਸਮੇਂ ਤੋਂ ਵੱਖ-ਵੱਖ ਉੱਚ ਅਧਿਕਾਰੀਆਂ ਨੂੰ ਡਰੇਨ ਵਿਭਾਗ ਨਾਲ ਸਬੰਧਿਤ ਅਧਿਕਾਰੀਆਂ ਨੂੰ ਲਿਖਤੀ ਰੂਪ ਵਿਚ ਸੁਚਿਤ ਕੀਤਾ ਗਿਆ ਹੈ ਕਿ ਜੋ ਤਿਹਾੜਾ ਜ਼ਿਲ੍ਹਾ ਲੁਧਿਆਣਾ ਤੋਂ ਡਰੇਨ ਪਿੰਡ ਜੀਂਦੜਾ ਤੱਕ ਆਉਂਦੀ ਹੈ | ਇਸ ਡਰੇਨ ਉੱਪਰ ਫ਼ਤਿਹਪੁਰ ਤੋਂ ਜੀਂਦੜਾ ਤੱਕ ਲੋਕਾਂ ਵਲੋਂ ਪੂਰੀ ਤਰ੍ਹਾਂ ਕਬਜ਼ਾ ਕੀਤਾ ਜਾ ਚੁੱਕਾ ਹੈ ਅਤੇ ਮਹਿਕਮੇ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ | ਨੰਬਰਦਾਰ ਗੁਰਜਿੰਦਰ ਸਿੰਘ ਨੇ ਦੱਸਿਆ ਕਿ ਬਰਸਾਤਾਂ ਦੇ ਮੌਸਮ ਵਿਚ ਡਰੇਨ ਬੰਦ ਹੋਣ ਕਾਰਨ ਮੀਂਹ ਦਾ ਪਾਣੀ ਸਾਡੀਆਂ ਜ਼ਮੀਨਾਂ ਅਤੇ ਘਰਾਂ ਵਿਚ ਦਾਖਲ ਹੋ ਜਾਂਦਾ ਹੈ, ਜਿਸ ਕਾਰਨ ਕਿਸਾਨਾਂ ਦਾ ਵੱਡੇ ਪੱਧਰ 'ਤੇ ਆਰਥਿਕ ਨੁਕਸਾਨ ਹੁੰਦਾ ਹੈ | ਇਸ ਸਬੰਧ ਵਿਚ ਕਈ ਵਾਰ ਡਰੇਨ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਡਰੇਨ ਤੋਂ ਨਾਜਾਇਜ਼ ਕਬਜ਼ਾ ਛੁਡਾਉਣ ਲਈ ਲਿਖਤੀ ਦਰਖਾਸਤਾਂ ਭੇਜੀਆਂ ਗਈਆਂ ਹਨ ਪਰ ਮਹਿਕਮੇ ਵਲੋਂ ਇਸ ਡਰੇਨ ਉੱਪਰ ਨਾਜਾਇਜ਼ ਕਾਬਜ਼ ਵਿਅਕਤੀਆਂ ਦੇ ਖ਼ਿਲਾਫ਼ ਕੋਈ ਵੀ ਕਾਰਵਾਈ ਅਮਲ ਵਿਚ ਨਹੀਂ ਲਿਆਂਦੀ ਜਾ ਰਹੀ | ਨੰਬਰਦਾਰ ਨੇ ਕਿਹਾ ਕਿ ਡਰੇਨੇਜ ਵਿਭਾਗ ਦੇ ਅਧਿਕਾਰੀ ਸਿਰਫ਼ ਖਾਨਾਪੂਰਤੀ ਲਈ ਇੱਥੇ ਆਉਂਦੇ ਹਨ ਪਰ ਉਹ ਵੀ ਇਸ ਡਰੇਨ ਉੱਪਰ ਕੀਤੇ ਗਏ ਨਾਜਾਇਜ਼ ਕਬਜ਼ੇ ਨੂੰ ਹਟਾਉਣ ਸਬੰਧੀ ਕੋਈ ਚਾਰਾਜੋਈ ਨਹੀਂ ਕਰ ਰਹੇ | ਉਨ੍ਹਾਂ ਨੇ ਡਰੇਨੇਜ ਵਿਭਾਗ ਦੇ ਮੰਤਰੀ ਅਤੇ ਹੋਰ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਇਸ ਡਰੇਨ ਉੱਪਰ ਹੋਏ ਨਾਜਾਇਜ਼ ਕਬਜ਼ੇ ਨੂੰ ਛਡਾਇਆ ਜਾਵੇ ਅਤੇ ਨਾਜਾਇਜ਼ ਕਬਜ਼ਾ ਕਰਨ ਵਾਲਿਆਂ ਦੇ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਬਰਸਾਤੀ ਪਾਣੀ ਦਾ ਠੀਕ ਢੰਗ ਨਾਲ ਨਿਕਾਸ ਹੋ ਸਕੇ ਅਤੇ ਆਉਣ ਵਾਲੇ ਸਮੇਂ ਵਿਚ ਪਿੰਡਾਂ ਦੇ ਲੋਕ ਕੁਦਰਤੀ ਆਫ਼ਤਾਂ ਤੋਂ ਬਚ ਸਕਣ | ਅੰਤ 'ਚ ਨੰਬਰਦਾਰ ਗੁਰਜਿੰਦਰ ਸਿੰਘ ਜੀਂਦੜਾ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਇਸ ਵਿਭਾਗ ਦੇ ਅਧਿਕਾਰੀ ਆਏ ਸਨ ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੇ ਦਿਨਾਂ ਅੰਦਰ ਇਸ ਮਸਲੇ ਦਾ ਪੱਕਾ ਹੱਲ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਪੁਲਿਸ ਤੇ ਪੰਚਾਇਤ ਦੀ ਹੋਈ ਅਹਿਮ ਮੀਟਿੰਗ, ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਹੋਵੇ ਸਖ਼ਤ ਕਾਰਵਾਈ <br/> ਅਗਲੀ ਖ਼ਬਰ ਵਿਧਾਨ ਸਭਾ ਹਲਕਾ ਮੋਗਾ ਦੇ ਬੂਥ 96 ਤੋਂ 99 ਤਬਦੀਲ
Ad Position 24