13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਸਾਉਣੀ ਸੀਜ਼ਨ ਦੌਰਾਨ ਮੱਕੀ ਦੀ ਫ਼ਸਲ ਬੀਜਣ ਵਾਲੇ ਕਿਸਾਨ 17500 ਰੁਪਏ ਪ੍ਰਤੀ ਹੈਕਟੇਅਰ ਰਾਸ਼ੀ ਪ੍ਰਾਪਤ ਕਰਨ-ਡਾ. ਅੰਮਿ੍ਤਪਾਲ ਸਿੰਘ

Ad Position 21
repet_subhas-goyals [Copy P29]
ਅਜੀਤ ਡੈਸਕ 08-06-2026
ਮੋਗਾ, 7 ਜੂਨ (ਜਸਪਾਲ ਸਿੰਘ ਬੱਬੀ)-ਡਾ. ਅੰਮਿ੍ਤਪਾਲ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਨੇ ਦੱਸਿਆ ਕਿ ਧਰਤੀ ਹੇਠਲੇ ਪਾਣੀ ਦੀ ਬੱਚਤ ਕਰਨ ਅਤੇ ਫ਼ਸਲੀ ਵਿਭਿੰਨਤਾ ਅਪਣਾਉਣ ਹਿਤ ਸਰਕਾਰ ਵਲੋਂ ਸਾਉਣੀ ਸੀਜ਼ਨ 2026 ਦੌਰਾਨ ਮੱਕੀ ਦੀ ਫ਼ਸਲ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਦੇ 16 ਜ਼ਿਲਿ੍ਹਆਂ ਵਿਚ ਪਾਇਲਟ ਪ੍ਰੋਜੈਕਟ ਲਾਗੂ ਕੀਤਾ ਜਾ ਰਿਹਾ ਹੈ | ਇਸ ਪ੍ਰੋਜੈਕਟ ਅਧੀਨ ਝੋਨੇ ਦੀ ਫ਼ਸਲ ਹੇਠੋਂ ਰਕਬਾ ਕੱਢ ਕੇ ਮੱਕੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ 17500/ਰੁਪਏ ਪ੍ਰਤੀ ਹੈਕਟੇਅਰ ਪ੍ਰੋਤਸਾਹਨ ਰਾਸੀ ਦਿੱਤੀ ਜਾ ਰਹੀ ਹੈ | ਇਸ ਸਬੰਧੀ ਰਜਿਸਟਰੇਸ਼ਨ 10 ਅਪ੍ਰੈਲ 2026 ਤੋਂ ਸ਼ੁਰੂ ਹੋ ਚੁੱਕੀ ਹੈ | ਇਸ ਲਈ ਕਿਸਾਨ ਵੀਰ ਮੱਕੀ ਦੀ ਫ਼ਸਲ ਵੱਲ ਪ੍ਰੇਰਿਤ ਹੋਣ ਤਾਂ ਜੋ ਪਾਣੀ ਦੀ ਬੱਚਤ ਦੇ ਨਾਲ ਨਾਲ ਵੱਧ ਮੁਨਾਫ਼ਾ ਕਮਾਇਆ ਜਾ ਸਕੇ | ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਮੋਗਾ ਵਲੋਂ ਪਿੰਡ ਪੱਧਰ ਤੇ ਲਗਾਤਾਰ ਕੈਂਪ ਲਗਾਏ ਜਾ ਰਹੇ ਹਨ ਅਤੇ ਕਿਸਾਨਾਂ ਨੂੰ ਮੱਕੀ ਦੀ ਫ਼ਸਲ ਬੀਜਣ ਸਬੰਧੀ ਪ੍ਰੇਰਿਤ ਕਰਨ ਦੇ ਤਾਂ ਨਾਲ ਨਾਲ ਤਕਨੀਕੀ ਜਾਣਕਾਰੀ ਮੁਹੱਈਆ ਕੀਤੀ ਜਾ ਰਹੀ ਹੈ | ਵਿਭਾਗ ਵਲੋਂ ਪਿੰਡ ਪੱਧਰ ਤੱਕ ਨੋਡਲ ਅਫ਼ਸਰ ਨਿਯੁਕਤ ਕਰ ਦਿੱਤੇ ਗਏ ਹਨ ਤਾਂ ਜੋ ਕਿਸਾਨ ਮੱਕੀ ਦੀ ਫ਼ਸਲ ਸਬੰਧੀ ਹਰ ਤਰ੍ਹਾਂ ਦੀ ਜਾਣਕਾਰੀ ਹਾਸਲ ਕਰ ਸਕਣ ਅਤੇ ਸਮੇਂ ਸਿਰ ਰਜਿਸਟਰੇਸ਼ਨ ਕਰਵਾ ਕੇ ਪ੍ਰੋਤਸਾਹਨ ਰਾਸ਼ੀ ਪ੍ਰਾਪਤ ਕਰ ਸਕਣ | ਉਨ੍ਹਾਂ ਕਿਹਾ ਕਿ ਵਿਭਾਗ ਦੇ ਅਧਿਕਾਰੀਆਂ ਵਲੋਂ ਇਸ ਪਾਇਲਟ ਪ੍ਰੋਜੈਕਟ ਸਬੰਧੀ ਲਗਾਤਾਰ ਮਿਹਨਤ ਕੀਤੀ ਜਾ ਰਹੀ ਹੈ, ਪਰ ਜੇਕਰ ਫਿਰ ਵੀ ਕਿਸੇ ਕਿਸਾਨ ਨੂੰ ਮੁਸ਼ਕਲ ਪੇਸ਼ ਆਉਂਦੀ ਹੈ ਬਲਾਕ ਮੋਗਾ-1 ਦੇ ਕਿਸਾਨ ਡਾ. ਗੁਰਮਿੰਦਰ ਸਿੰਘ ਬਰਾੜ ਬਲਾਕ ਖੇਤੀਬਾੜੀ ਅਫ਼ਸਰ, ਬਲਾਕ ਮੋਗਾ-2 ਦੇ ਕਿਸਾਨ ਡਾ. ਬਲਜਿੰਦਰ ਸਿੰਘ ਬਲਾਕ ਖੇਤੀਬਾੜੀ ਅਫ਼ਸਰ, ਬਲਾਕ ਬਾਘਾ ਪੁਰਾਣਾ ਦੇ ਕਿਸਾਨ ਡਾ. ਧਰਮਵੀਰ ਸਿੰਘ ਬਲਾਕ ਖੇਤੀਬਾੜੀ ਅਫ਼ਸਰ, ਬਲਾਕ ਨਿਹਾਲ ਸਿੰਘ ਵਾਲਾ ਦੇ ਕਿਸਾਨ ਡਾ. ਤਰਨਜੀਤ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਅਤੇ ਬਲਾਕ ਕੋਟ ਈਸੇ ਖਾਂ ਦੇ ਕਿਸਾਨ ਡਾ. ਗੁਰਬਾਜ਼ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਨਾਲ ਰਾਬਤਾ ਕਾਇਮ ਕਰ ਸਕਦੇ |

Ad Position 22
No active advertisement
ਪਿਛਲੀ ਖ਼ਬਰ ਜੀ ਐਜੂਕੇਸ਼ਨ ਧਰਮਕੋਟ ਨੇ ਬਲਵਿੰਦਰ ਕੌਰ ਦਾ ਲਗਵਾਇਆ ਯੂ.ਕੇ. ਦਾ ਵਿਜ਼ਟਰ ਵੀਜ਼ਾ <br/> ਅਗਲੀ ਖ਼ਬਰ ਪੁਲਿਸ ਤੇ ਪੰਚਾਇਤ ਦੀ ਹੋਈ ਅਹਿਮ ਮੀਟਿੰਗ, ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਹੋਵੇ ਸਖ਼ਤ ਕਾਰਵਾਈ <br/>
Ad Position 24