13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਆਜ਼ਾਦ ਸਪੋਰਟਸ ਐਂਡ ਵੈਲਫੇਅਰ ਕਲੱਬ ਰਜਿ: ਮੋਗਾ ਦੇ ਹਾਕੀ ਕੈਂਪ ਲਈ ਪ੍ਰਵਾਸੀ ਵੀਰਾਂ ਨੇ ਮਾਲੀ ਮਦਦ ਕੀਤੀ

Ad Position 21
repet_subhas-goyals [Copy P29]
ਅਜੀਤ ਡੈਸਕ 08-06-2026
ਮੋਗਾ, 7 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਆਜ਼ਾਦ ਸਪੋਰਟਸ ਐਂਡ ਵੈਲਫੇਅਰ ਕਲੱਬ ਰਜਿ: ਮੋਗਾ ਵਲੋਂ ਹਾਕੀ ਦਾ ਸਮਰ ਕੋਚਿੰਗ ਕੈਂਪ ਭੁਪਿੰਦਰਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੇ ਖੇਡ ਮੈਦਾਨ ਵਿਚ 2 ਜੂਨ ਤੋਂ ਸ਼ੁਰੂ ਕੀਤਾ ਗਿਆ ਸੀ | ਇਹ ਕੈਂਪ ਨੌਜਵਾਨਾਂ ਨੂੰ ਨਸ਼ਿਆਂ ਤੋਂ ਪਰਹੇਜ਼ ਕਰ ਕੇ ਖੇਡਾਂ ਵੱਲ ਪ੍ਰੇਰਿਤ ਕਰਨ ਹਿਤ ਉਪਰਾਲਾ ਕੀਤਾ ਗਿਆ ਹੈ | ਕਲੱਬ ਦੇ ਪ੍ਰਧਾਨ ਗੁਰਤੇਜ ਸਿੰਘ ਨੇ ਕਿਹਾ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਹਾਕੀ ਵੱਲ ਪ੍ਰੇਰਿਤ ਕੀਤਾ ਜਾਣਾ ਚਾਹੀਦਾ ਹੈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਕੋਚਿੰਗ ਦੇ ਰਹੇ ਕੋਚ ਵਿਜੇ ਕੌਸ਼ਿਕ ਤੇ ਪਿ੍ੰਸੀਪਲ ਕੁਲਵੰਤ ਸਿੰਘ ਕਲਸੀ ਵਿਸ਼ੇਸ਼ ਤੌਰ 'ਤੇ ਕੈਂਪ ਨੂੰ ਸਫਲ ਕਰਨ ਲਈ ਕੋਸ਼ਿਸ਼ਾਂ ਕਰ ਰਹੇ ਹਨ | ਕੈਂਪ ਨੂੰ ਹੋਰ ਰੋਚਕ ਬਣਾਉਣ ਲਈ ਐਨ.ਆਰ.ਆਈ. ਵੀਰ ਵੀ ਆਪਣਾ ਬਣਦਾ ਯੋਗਦਾਨ ਪਾ ਰਹੇ ਹਨ | ਅੱਜ ਰੋਹਿਤ ਕੁਮਾਰ ਸ਼ਰਮਾ ਆਸਟ੍ਰੇਲੀਆ ਨੇ ਹਾਕੀ ਸਿੱਖ ਰਹੇ ਨੌਜਵਾਨਾਂ ਲਈ ਰਿਫਰੈਸ਼ਮੈਂਟ ਲਈ ਮਾਲੀ ਮਦਦ ਕੀਤੀ | ਇਸ ਮੌਕੇ ਨਿਸ਼ਾਂਤ ਕੌਸ਼ਿਕ ਕੈਸ਼ੀਅਰ, ਜਗਪ੍ਰੀਤ ਸਿੰਘ ਜੱਗਾ ਉਪ ਪ੍ਰਧਾਨ, ਰਾਜ ਕੁਮਾਰ ਕੜਿਆਲ, ਜਗਜੀਤ ਸਿੰਘ ਸੰਧੂ, ਪਲਵਿੰਦਰ ਸਿੰਘ, ਗੁਰਬਾਜ਼ ਸਿੰਘ, ਸੁਖਜੀਤ ਸਿੰਘ, ਮਲਵਿੰਦਰ ਸਿੰਘ, ਸਨਮੀਤ ਸਿੰਘ, ਜਸਵੰਤ ਸਿੰਘ ਜੱਸਾ, ਬਬਨੀਤ ਸਿੰਘ, ਸੰਜੀਵ ਕੁਮਾਰ, ਅਮੋਲਕ ਸਿੰਘ ਤੇ ਹੋਰ ਹਾਕੀ ਪ੍ਰੇਮੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੀਤਾ ਭਵਨ ਵਿਚ ਪੁਰਸ਼ੋਤਮ ਮਾਸ ਮੌਕੇ ਅੱਜ ਤੋਂ 15 ਜੂਨ ਤੱਕ ਹੋਵੇਗੀ ਸ੍ਰੀਮਦ ਭਾਗਵਤ ਕਥਾ-ਐਡਵੋਕੇਟ ਸੁਨੀਲ ਗਰਗ ਅਗਲੀ ਖ਼ਬਰ ਮਨਜੀਤ ਮਾਨ ਨੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਮਿਲ ਕੇ ਕੀਤੀ ਖ਼ੁਸ਼ੀ ਸਾਂਝੀ
Ad Position 24