12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੇ ਤਿੰਨ ਵਿਦਿਆਰਥੀਆਂ ਦੀ ਨੌਕਰੀਆਂ ਲਈ ਚੋਣ

Ad Position 21
repet_subhas-goyals [Copy P29]
ਅਜੀਤ ਡੈਸਕ 08-06-2026
ਮੋਗਾ, 7 ਜੂਨ (ਸੁਰਿੰਦਰਪਾਲ ਸਿੰਘ)-ਰਾਜ ਦੀ ਇਕ ਪ੍ਰਮੁੱਖ ਵਿੱਦਿਅਕ ਸੰਸਥਾ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੇ ਤਿੰਨ ਵਿਦਿਆਰਥੀਆਂ ਨੂੰ ਵੱਖ-ਵੱਖ ਕੰਪਨੀਆਂ ਵਿਚ ਰੁਜ਼ਗਾਰ ਲਈ ਚੁਣਿਆ ਗਿਆ ਹੈ | ਪਲੇਸਮੈਂਟ ਅਫ਼ਸਰ ਡਾ. ਅਮਨਦੀਪ ਸਿੰਘ ਨੇ ਦੱਸਿਆ ਕਿ ਬੀ. ਫਾਰਮ ਦੇ ਅੰਤਿਮ ਸਾਲ ਦੇ ਵਿਦਿਆਰਥੀ ਅੰਸ਼ੂ ਕੁਮਾਰ, ਪਿ੍ਯਾਂਸ਼ੂ ਅਤੇ ਅਨੂਪ ਕੁਮਾਰ ਨੂੰ ਐਮਕਿਊਰ ਫਾਰਮਾਸਿਊਟੀਕਲ ਲਿਮਟਿਡ ਜੰਮੂ ਵਿਖੇ ਗੁਣਵੱਤਾ ਨਿਯੰਤਰਨ ਵਿਭਾਗ ਵਿਚ ਅਹੁਦਿਆਂ ਲਈ ਚੁਣਿਆ ਗਿਆ ਹੈ | ਉਨ੍ਹਾਂ ਕਿਹਾ ਕਿ ਸੰਸਥਾ ਲਗਾਤਾਰ ਆਪਣੇ ਵਿਦਿਆਰਥੀਆਂ ਦੇ ਸੰਪੂਰਨ ਵਿਕਾਸ 'ਤੇ ਧਿਆਨ ਕੇਂਦਰਿਤ ਕਰਦੀ ਹੈ | ਕਾਲਜ ਦੇ ਬਹੁਤ ਸਾਰੇ ਵਿਦਿਆਰਥੀਆਂ ਨੇ ਪਹਿਲਾਂ ਵੱਖ-ਵੱਖ ਕੰਪਨੀਆਂ ਵਿਚ ਪਲੇਸਮੈਂਟ ਪ੍ਰਾਪਤ ਕੀਤੀ ਹੈ | ਇਸ ਮੌਕੇ ਚੇਅਰਮੈਨ ਪ੍ਰਵੀਨ ਗਰਗ, ਸਕੱਤਰ ਇੰਜੀਨੀਅਰ ਜਨੇਸ਼ ਗਰਗ, ਡਾ. ਮੁਸਕਾਨ ਗਰਗ, ਡਾਇਰੈਕਟਰ ਡਾ. ਜੀ.ਡੀ. ਗੁਪਤਾ, ਪਿ੍ੰਸੀਪਲ ਡਾ. ਆਰ.ਕੇ. ਨਾਰੰਗ, ਡੀਨ ਜਸਪ੍ਰੀਤ ਇੰਦਰਾ ਸਿੰਘ, ਡੀਨ ਡਾ. ਜੀ.ਐਸ. ਸ਼ਰਮਾ, ਡੀਨ ਸਿਧਾਰਥ ਮੇਹਨ, ਡੀਨ ਡਾ. ਸ਼ਮਸ਼ੇਰ ਸਿੰਘ, ਅਤੇ ਫੈਕਲਟੀ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ 'ਤੇ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸੁਖ ਸਾਗਰ ਸਾਹਿਬ ਵਿਖੇ ਚਾਰ ਰੋਜ਼ਾ ਗੁਰਮਤਿ ਅਤੇ ਸੁੰਦਰ ਲਿਖਾਈ ਕੈਂਪ ਸਮਾਪਤ, 118 ਭਾਗੀਦਾਰਾਂ ਨੇ ਲਿਆ ਲਾਹਾ... ਅਗਲੀ ਖ਼ਬਰ ਧੜਾਧੜ ਵਿਕ ਰਹੇ ਝੋਨੇ ਦੇ ਹਾਈਬਿ੍ਡ ਕਿਸਮਾਂ ਦੇ ਬੀਜ ਸ਼ੈਲਰਾਂ ਵਾਲਿਆਂ ਅਤੇ ਕਿਸਾਨਾਂ ਲਈ ਵੱਡੀ ਮੁਸੀਬਤ ਦੀ ਜੜ੍ਹ-ਮੁਖ਼ਤ...
Ad Position 24