12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਨਸ਼ੇ ਵਾਲਾ ਟੀਕਾ ਲਗਾਉਂਦੇ ਨੌਜਵਾਨ ਦੀ ਵਾਇਰਲ ਵੀਡੀਓ ਨੇ ਮਚਾਈ ਖਲਬਲੀ

Ad Position 21
repet_subhas-goyals [Copy P29]
ਅਜੀਤ ਡੈਸਕ 08-06-2026
ਮੋਗਾ, 7 ਜੂਨ (ਗੁਰਤੇਜ ਸਿੰਘ ਬੱਬੀ)-ਮੋਗਾ ਦੇ ਗਿੱਲ ਰੋਡ ਸਥਿਤ ਇਕ ਖਾਲੀ ਪਲਾਟ ਵਿਚ ਨੌਜਵਾਨ ਵਲੋਂ ਨਸ਼ੇ ਦਾ ਟੀਕਾ ਲਗਾਉਣ ਦੀ ਵਾਇਰਲ ਵੀਡੀਓ ਨੇ ਸੋਸ਼ਲ ਮੀਡੀਆ 'ਤੇ ਚਰਚਾ ਛੇੜ ਦਿੱਤੀ | ਵੀਡੀਓ ਸਾਹਮਣੇ ਆਉਣ ਤੋਂ ਬਾਅਦ ਮੋਗਾ ਪੁਲਿਸ ਤੁਰੰਤ ਹਰਕਤ ਵਿਚ ਆਈ ਅਤੇ ਡੀ.ਐਸ.ਪੀ. ਜਤਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ | ਜਾਂਚ ਦੌਰਾਨ ਜੋ ਸੱਚ ਸਾਹਮਣੇ ਆਇਆ ਉਸ ਨੇ ਪੁਲਿਸ ਪ੍ਰਸ਼ਾਸਨ ਤੇ ਵੀ ਕਈ ਅਹਿਮ ਸਵਾਲ ਖੜ੍ਹੇ ਕੀਤੇ ਹਨ | ਪਰ ਪੁਲਿਸ ਵਲੋਂ ਕੀਤੀ ਗਈ ਜਾਂਚ ਵਿਚ ਇਹ ਗੱਲ ਸਾਹਮਣੇ ਆਈ ਕਿ ਵਾਇਰਲ ਹੋ ਰਹੀ ਵੀਡੀਓ ਤਾਜ਼ਾ ਨਹੀਂ ਸਗੋਂ ਪੁਰਾਣੀ ਹੈ ਡੀ.ਐਸ.ਪੀ. ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਕੋਲ ਕੋਈ ਸ਼ੱਕੀ ਵੀਡੀਓ ਜਾਂ ਜਾਣਕਾਰੀ ਆਉਂਦੀ ਹੈ ਤਾਂ ਉਹ ਤੁਰੰਤ ਪੁਲਿਸ ਨਾਲ ਸਾਂਝੀ ਕਰਨ ਅਤੇ ਬਿਨਾਂ ਤੱਥਾਂ ਦੀ ਪੁਸ਼ਟੀ ਕੀਤੇ ਕਿਸੇ ਵੀ ਵੀਡੀਓ ਨੂੰ ਅੱਗੇ ਵਾਇਰਲ ਨਾ ਕਰਨ |
Ad Position 22
No active advertisement
ਪਿਛਲੀ ਖ਼ਬਰ 1984 ਦੇ ਸ਼ਹੀਦਾਂ ਨੂੰ ਸ਼ਿਵ ਸੈਨਾ ਹਿੰਦੁਸਤਾਨ ਵਲੋਂ ਸ਼ਰਧਾਂਜਲੀ ਭੇਟ ਅਗਲੀ ਖ਼ਬਰ ਗੁਰਦੁਆਰਾ ਸੁਖ ਸਾਗਰ ਸਾਹਿਬ ਵਿਖੇ ਚਾਰ ਰੋਜ਼ਾ ਗੁਰਮਤਿ ਅਤੇ ਸੁੰਦਰ ਲਿਖਾਈ ਕੈਂਪ ਸਮਾਪਤ, 118 ਭਾਗੀਦਾਰਾਂ ਨੇ ਲਿਆ ਲਾਹਾ...
Ad Position 24