12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

1984 ਦੇ ਸ਼ਹੀਦਾਂ ਨੂੰ ਸ਼ਿਵ ਸੈਨਾ ਹਿੰਦੁਸਤਾਨ ਵਲੋਂ ਸ਼ਰਧਾਂਜਲੀ ਭੇਟ

Ad Position 21
repet_subhas-goyals [Copy P29]
ਅਜੀਤ ਡੈਸਕ 08-06-2026
ਮੋਗਾ, 7 ਜੂਨ (ਸੁਰਿੰਦਰਪਾਲ ਸਿੰਘ)-6 ਜੂਨ ਨੂੰ ਇਤਿਹਾਸ ਦੇ ਸਭ ਤੋਂ ਸੰਵੇਦਨਸ਼ੀਲ ਦਿਨਾਂ ਵਿਚੋਂ ਇਕ ਮੰਨਿਆ ਜਾਂਦਾ ਹੈ, ਜਿਸ ਨੂੰ ਮੁੱਖ ਤੌਰ 'ਤੇ ਜੂਨ 1984 ਦੇ ਓਪਰੇਸ਼ਨ ਬਲੂ ਸਟਾਰ ਦੇ ਸ਼ਹੀਦਾਂ ਦੀ ਯਾਦ ਵਿਚ ਮਨਾਇਆ ਜਾਂਦਾ ਹੈ | ਇਸ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ੍ਰੀ ਹਰਿਮੰਦਰ ਸਾਹਿਬ (ਅੰਮਿ੍ਤਸਰ) ਵਿਖੇ ਸ਼ਹੀਦੀ ਸਮਾਗਮ ਕਰ ਕੇ ਉਨ੍ਹਾਂ ਸਭ ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਂਦੀ ਹੈ | ਜੂਨ 1984 ਦੇ ਓਪਰੇਸ਼ਨ ਬਲੂ ਸਟਾਰ ਦੌਰਾਨ ਆਪਣੀ ਜਾਨ ਗੁਆਉਣ ਵਾਲੇ ਸਭ ਬੇਕਸੂਰ ਲੋਕਾਂ ਅਤੇ ਧਰਮ ਦੀ ਰੱਖਿਆ ਵਿਚ ਪ੍ਰਾਣ ਨਿਛਾਵਰ ਕਰਨ ਵਾਲੇ ਸ਼ਹੀਦਾਂ ਨੂੰ ਸ਼ਿਵ ਸੈਨਾ ਹਿੰਦੁਸਤਾਨ ਵਲੋਂ ਨਮਨ ਕੀਤਾ ਗਿਆ ਅਤੇ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ ਕੀਤਾ ਗਿਆ | ਸ਼ਿਵ ਸੈਨਾ ਹਿੰਦੁਸਤਾਨ ਦੇ ਪ੍ਰਦੇਸ਼ ਜਨਰਲ ਸਕੱਤਰ ਵਿਕਾਸ ਕਪੂਰ, ਪ੍ਰਦੇਸ਼ ਉਪ ਪ੍ਰਧਾਨ ਗਗਨ ਨੌਹਰੀਆ, ਪ੍ਰਦੇਸ਼ ਉਪ ਪ੍ਰਧਾਨ ਰਾਮ ਬਚਨ, ਮਹਿਲਾ ਸੈਨਾ ਮੁਖੀ ਮਨਦੀਪ ਸ਼ਰਮਾ, ਟੀਮ ਦੇ ਚੇਅਰਮੈਨ ਵਿਨੋਦ ਭੋਲਾ ਦੇ ਇਲਾਵਾ ਸ੍ਰੀ ਰਾਮ ਹਨੂਮਾਨ ਸੇਵਾ ਦਲ ਦੇ ਪ੍ਰਧਾਨ ਮਹੰਤ ਸ਼ਿਵ ਨਾਥ, ਸ਼ੰਕਰ ਯਾਦਵ, ਸੋਹਨ ਲਾਲ ਜਨਰਲ ਸਕੱਤਰ ਵਪਾਰ ਸੈੱਲ ਮੋਗਾ, ਗੁਰਜੀਤ ਸਿੰਘ, ਮੋਨਵੀ, ਰਾਜਵੀਰ ਸਿੰਘ, ਰਾਮ ਸ਼ਰਮਾ, ਰਣਜੀਤ ਸਿੰਘ, ਰੋਹਿਤ ਚੌਧਰੀ, ਗੁਰਸੇਵਕ ਸਿੰਘ, ਬਿਲ੍ਹਾ, ਸੁਨੀਲ, ਗੁਰਪ੍ਰੀਤ ਸਿੰਘ, ਰਵੀ ਨੇ ਸਥਾਨਕ ਮਾਤਾ ਬਗਲਾਮੁਖੀ ਮੰਦਰ ਦੇ ਮੁੱਖ ਸੰਸਥਾਪਕ ਆਚਾਰੀਆ ਨੰਦ ਲਾਲ ਸ਼ਰਮਾ ਦੀ ਅਗਵਾਈ 'ਚ ਸਭ ਨੇ 6 ਜੂਨ 1984 ਨੂੰ ਮਾਰੇ ਗਏ ਬੇਕਸੂਰ ਲੋਕਾਂ ਦੀ ਸ਼ਹਾਦਤ ਨੂੰ ਪ੍ਰਣਾਮ ਕੀਤਾ | ਪ੍ਰਦੇਸ਼ ਜਨਰਲ ਸਕੱਤਰ ਵਿਕਾਸ ਕਪੂਰ ਅਤੇ ਉਪ ਪ੍ਰਧਾਨ ਗਗਨ ਨੌਹਰੀਆ ਨੇ ਸ਼ਹੀਦਾਂ ਨੂੰ ਆਪਣੀ ਸ਼ਰਧਾਂਜਲੀ ਭੇਟ ਕਰਦਿਆਂ ਦੋ ਮਿੰਟ ਦਾ ਮੌਨ ਰੱਖਿਆ | ਵਿਕਾਸ ਕਪੂਰ ਅਤੇ ਗਗਨ ਨੌਹਰੀਆ ਨੇ ਕਿਹਾ ਕਿ ਹਰੇਕ ਸਾਲ ਵਾਂਗ ਇਸ ਸਾਲ ਵੀ ਓਪਰੇਸ਼ਨ ਬਲੂ ਸਟਾਰ ਦੌਰਾਨ ਪੰਜਾਬ ਤੋਂ ਆਤੰਕਵਾਦ ਦਾ ਖ਼ਾਤਮਾ ਕਰਨ ਲਈ ਬਲੀਦਾਨ ਦੇਣ ਵਾਲੇ ਨਿਰਦੋਸ਼ ਲੋਕਾਂ ਦੀ ਸ਼ਹਾਦਤ ਨੂੰ ਨਮਨ ਕਰਦਿਆਂ ਸ਼ਿਵ ਸੈਨਿਕ ਹਰੇਕ ਸਾਲ ਹਵਨ ਕਰ ਕੇ ਸ਼ਰਧਾ ਸੁਮਨ ਭੇਟ ਕਰਦੇ ਹਨ | ਇਸ ਸਾਲ ਮਾਤਾ ਬਗਲਾਮੁਖੀ ਯੱਗਸ਼ਾਲਾ ਵਿਚ ਹਵਨ ਯੱਗ ਦੌਰਾਨ ਮਾਰੇ ਗਏ ਨਿਰਦੋਸ਼ ਲੋਕਾਂ ਨੂੰ ਸ਼ਰਧਾ ਸੁਮਨ ਭੇਟ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਆਤੰਕਵਾਦ ਪੀੜਤਾਂ ਨੂੰ ਇਨਸਾਫ਼ ਤਦ ਹੀ ਮਿਲੇਗਾ, ਜਦੋਂ ਸਰਕਾਰ ਉਨ੍ਹਾਂ ਨੂੰ ਬਣਦਾ ਮੁਆਵਜ਼ਾ ਦੇਵੇਗੀ | ਆਤੰਕਵਾਦ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਸ਼ਿਵ ਸੈਨਾ ਹਿੰਦੁਸਤਾਨ ਲਗਾਤਾਰ ਯਤਨ ਕਰ ਰਹੀ ਹੈ ਤਾਂ ਕਿ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਮੁਆਵਜ਼ਾ ਮਿਲ ਸਕੇ |
Ad Position 22
No active advertisement
ਪਿਛਲੀ ਖ਼ਬਰ ਸਾਹਿਤ ਸਭਾ ਰਜਿ: ਬਾਘਾ ਪੁਰਾਣਾ ਨੇ ਕੀਤੀ ਵਿਸ਼ੇਸ਼ ਮੀਟਿੰਗ ਅਗਲੀ ਖ਼ਬਰ ਨਸ਼ੇ ਵਾਲਾ ਟੀਕਾ ਲਗਾਉਂਦੇ ਨੌਜਵਾਨ ਦੀ ਵਾਇਰਲ ਵੀਡੀਓ ਨੇ ਮਚਾਈ ਖਲਬਲੀ
Ad Position 24