10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਯੋਗ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਵਰਦਾਨ -ਸਵਾਮੀ ਵਿਗਿਆਨਾਨੰਦ

Ad Position 21
repet_subhas-goyals [Copy P29]
ਅਜੀਤ ਡੈਸਕ 08-06-2026
ਮੋਗਾ, 7 ਜੂਨ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ 12ਵੇਂ ਵਿਸ਼ਵ ਯੋਗ ਦਿਵਸ ਮੌਕੇ ਦੁਸਾਂਝ ਰੋਡ ਸਥਿਤ ਸਥਾਨਕ ਆਸ਼ਰਮ ਵਿਖੇ ਸਿਹਤ ਜਾਗਰੂਕਤਾ ਪ੍ਰੋਗਰਾਮ ਤਹਿਤ ਵਿਸ਼ਾਲ ਵਿਲੱਖਣ ਯੋਗ ਕੈਂਪ ਲਾਇਆ ਗਿਆ ਜਿਸ ਵਿਚ ਸੰਸਥਾਨ ਵਲੋਂ ਆਸ਼ੂਤੋਸ਼ ਮਹਾਰਾਜ ਦੇ ਸ਼ਿਸ਼ ਸਵਾਮੀ ਵਿਗਿਆਨਾਨੰਦ ਨੇ ਕਿਹਾ ਕਿ ਵਧਦੇ ਸ਼ਹਿਰੀਕਰਨ, ਪ੍ਰਦੂਸ਼ਣ, ਅਨਿਯਮਿਤ ਖ਼ੁਰਾਕ ਅਤੇ ਉਦਯੋਗੀਕਰਨ ਕਾਰਨ ਰੁੱਖਾਂ ਦੀ ਕਟਾਈ ਨੇ ਕੁਦਰਤੀ ਅਸੰਤੁਲਨ ਦੀ ਸਥਿਤੀ ਪੈਦਾ ਕਰ ਦਿੱਤੀ ਹੈ, ਜਦੋਂ ਕਿ ਪ੍ਰਦੂਸ਼ਿਤ ਹਵਾ ਵਿਚ ਸਾਹ ਲੈਣਾ ਵੀ ਮੁਸ਼ਕਿਲ ਹੋ ਗਿਆ ਹੈ ਜਿਸ ਕਾਰਨ ਦਿਲ ਨਾਲ ਸਬੰਧਿਤ ਬਿਮਾਰੀਆਂ ਦੇ ਨਾਲ-ਨਾਲ ਸ਼ੂਗਰ, ਟੀ.ਬੀ., ਕੈਂਸਰ, ਡੇਂਗੂ, ਚਿਕਨਗੁਨੀਆ ਅਤੇ ਕਈ ਤਰ੍ਹਾਂ ਦੇ ਵਾਇਰਲ ਬੁਖ਼ਾਰ ਵੀ ਵੱਧ ਰਹੇ ਹਨ | ਉਨ੍ਹਾਂ ਦੱਸਿਆ ਕਿ ਵਿਸ਼ਵ ਸਿਹਤ ਸੰਗਠਨ ਦੇ ਅਨੁਸਾਰ ਵਿਗਿਆਨ ਦੀ ਮਦਦ ਨਾਲ ਆਧੁਨਿਕ ਡਾਕਟਰੀ ਪ੍ਰਣਾਲੀ ਆਪਣੇ ਸਿਖਰ 'ਤੇ ਪਹੁੰਚ ਗਈ ਹੈ, ਪਰ ਅਜੇ ਵੀ ਬਹੁਤ ਸਾਰੀਆਂ ਬਿਮਾਰੀਆਂ ਹਨ ਜਿਨ੍ਹਾਂ ਦਾ ਹੱਲ ਆਧੁਨਿਕ ਡਾਕਟਰੀ ਪ੍ਰਣਾਲੀ ਵਿਚ ਨਹੀਂ ਬਲਕਿ ਭਾਰਤੀ ਵੈਦਿਕ ਯੋਗ ਦਰਸ਼ਨ ਵਿਚ ਹੈ |
Ad Position 22
No active advertisement
ਪਿਛਲੀ ਖ਼ਬਰ ਮਿਡਲ ਸਕੂਲ ਭੇਖਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਅਗਲੀ ਖ਼ਬਰ ਮਿਡ-ਡੇ-ਮੀਲ ਕੁੱਕ ਸਫ਼ਾਈ ਸੇਵਕ ਚੌਕੀਦਾਰ ਵਰਕਰਾਂ ਦੀ ਮੀਟਿੰਗ
Ad Position 24